ਅਸਾਮ-ਅਰੁਣਾਚਲ ਸਰਹੱਦ ’ਤੇ ਫਾਇਰਿੰਗ, 8 ਪਿੰਡ ਵਾਸੀ ਜ਼ਖ਼ਮੀ

10/08/2026 | Public Times Bureau | National

ਅਸਾਮ-ਅਰੁਣਾਚਲ ਪ੍ਰਦੇਸ਼ ਸਰਹੱਦ ’ਤੇ ਧੇਮਾਜੀ ਜ਼ਿਲ੍ਹੇ ਦੀ ਮਿੰਗਮਾਂਗ ਬਸਤੀ ਵਿੱਚ ਕਥਿਤ ਤੌਰ ’ਤੇ ਸਰਹੱਦ ਪਾਰੋਂ ਹੋਈ ਫਾਇਰਿੰਗ ਵਿੱਚ 8 ਅਸਾਮੀ ਪਿੰਡ ਵਾਸੀ ਜ਼ਖ਼ਮੀ ਹੋ ਗਏ। ਇਨ੍ਹਾਂ ਵਿੱਚੋਂ 7 ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਘਟਨਾ ਤੋਂ ਬਾਅਦ ਦੋਵਾਂ ਗੁਆਂਢੀ ਰਾਜਾਂ ਵਿਚਾਲੇ ਤਣਾਅ ਵਧ ਗਿਆ ਹੈ। ਇੱਕ ਸੀਨੀਅਰ ਅਧਿਕਾਰੀ ਮੁਤਾਬਕ ਘਟਨਾ ਸਰਹੱਦੀ ਖੇਤਰ ਵਿੱਚ ਜ਼ਮੀਨ ’ਤੇ ਕਥਿਤ ਕਬਜ਼ੇ ਨੂੰ ਲੈ ਕੇ ਪੈਦਾ ਹੋਏ ਵਿਵਾਦ ਤੋਂ ਬਾਅਦ ਵਾਪਰੀ। ਵਿਵਾਦ ਵਧਣ ਮਗਰੋਂ ਅਣਪਛਾਤੇ ਵਿਅਕਤੀਆਂ ਵੱਲੋਂ ਅਸਾਮ ਦੇ ਪਿੰਡ ਵਾਸੀਆਂ ’ਤੇ ਕਥਿਤ ਤੌਰ ’ਤੇ ਅੰਧਾਧੁੰਦ ਫਾਇਰਿੰਗ ਕੀਤੀ ਗਈ।

ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ, ਜਿੱਥੇ ਸੱਤ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਉਨ੍ਹਾਂ ਨੂੰ ਧੇਮਾਜੀ ਸਿਵਲ ਹਸਪਤਾਲ ਰੈਫ਼ਰ ਕੀਤਾ ਗਿਆ। ਅਸਾਮ ਦੇ ਮੁੱਖ ਮੰਤਰੀ ਹਿਮੰਤ ਬਿਸਵਾ ਸਰਮਾ ਨੇ ਕਿਹਾ ਕਿ ਦੋਵਾਂ ਰਾਜਾਂ ਦੇ ਮੁੱਖ ਸਕੱਤਰਾਂ ਵਿਚਾਲੇ ਗੱਲਬਾਤ ਚੱਲ ਰਹੀ ਹੈ ਅਤੇ ਪੁਲਿਸ ਦੇ ਉੱਚ ਅਧਿਕਾਰੀ ਵੀ ਸਥਿਤੀ ਨੂੰ ਕਾਬੂ ਕਰਨ ਲਈ ਤਾਲਮੇਲ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅਸਾਮ ਪੁਲਿਸ ਦੀ ਸਹਾਇਤਾ ਵੀ ਮੌਕੇ ’ਤੇ ਪਹੁੰਚ ਗਈ ਹੈ। ਮੁੱਖ ਮੰਤਰੀ ਨੇ ਅਸਾਮ ਦੀ ਜ਼ਮੀਨ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਪੁਲਿਸ ਨੂੰ ਨਿਰਦੇਸ਼ ਦੇਣ ਦੀ ਗੱਲ ਕਹੀ ਅਤੇ ਸਥਿਤੀ ਨੂੰ ਸ਼ਾਂਤ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ।

Firing On Assam arunachal Border 8 Villagers Injured


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App