ਮਹਾਰਾਸ਼ਟਰ ਦੇ ਸੋਲਾਪੁਰ ਹਵਾਈ ਅੱਡੇ ’ਤੇ ਉਡਾਣ ਭਰਨ ਦੌਰਾਨ ਇੱਕ ਟ੍ਰੇਨਿੰਗ ਜਹਾਜ਼ ਰਨਵੇ ਤੋਂ ਫਿਸਲ ਗਿਆ। ਹਾਦਸੇ ਵਿੱਚ ਜਹਾਜ਼ ਵਿੱਚ ਸਵਾਰ ਮਹਿਲਾ ਪਾਇਲਟ ਵਾਲ-ਵਾਲ ਬਚ ਗਈ ਅਤੇ ਉਸ ਦੀ ਹਾਲਤ ਸੁਰੱਖਿਅਤ ਦੱਸੀ ਗਈ ਹੈ।

ਅਧਿਕਾਰੀਆਂ ਮੁਤਾਬਕ ਇਹ ਘਟਨਾ ਉਸ ਸਮੇਂ ਵਾਪਰੀ, ਜਦੋਂ ਜਹਾਜ਼ ਉਡਾਣ ਭਰਨ ਦੀ ਕੋਸ਼ਿਸ਼ ਕਰ ਰਿਹਾ ਸੀ। ਜਹਾਜ਼ ਰਨਵੇ ਤੋਂ ਫਿਸਲਣ ਕਾਰਨ ਵੱਡਾ ਹਾਦਸਾ ਵਾਪਰ ਸਕਦਾ ਸੀ, ਪਰ ਪਾਇਲਟ ਦੇ ਸੁਰੱਖਿਅਤ ਬਚਣ ਨਾਲ ਰਾਹਤ ਮਿਲੀ ਹੈ। ਫਿਲਹਾਲ ਹਾਦਸੇ ਦੇ ਕਾਰਨਾਂ ਸਬੰਧੀ ਹੋਰ ਵੇਰਵਿਆਂ ਦੀ ਉਡੀਕ ਹੈ।