ਇੱਕ ਦਿਨ ਦੀ ਤੇਜ਼ੀ ਤੋਂ ਬਾਅਦ ਦੋਵਾਂ ਕੀਮਤੀ ਧਾਤਾਂ ਦੇ ਭਾਅ ਡਿੱਗੇ; MCX ’ਤੇ ਸੋਨਾ 500 ਅਤੇ ਚਾਂਦੀ 700 ਰੁਪਏ ਤੱਕ ਹੋਈ ਸਸਤੀ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਮੁੜ ਗਿਰਾਵਟ ਦਰਜ ਕੀਤੀ ਗਈ ਹੈ। ਇੱਕ ਦਿਨ ਦੀ ਤੇਜ਼ੀ ਤੋਂ ਬਾਅਦ ਬੁੱਧਵਾਰ ਨੂੰ ਬਾਜ਼ਾਰ ਖੁੱਲ੍ਹਦੇ ਹੀ ਦੋਵਾਂ ਕੀਮਤੀ ਧਾਤਾਂ ਦੇ ਭਾਅ ਹੇਠਾਂ ਆ ਗਏ। ਮਲਟੀ ਕਮੋਡਿਟੀ ਐਕਸਚੇਂਜ (MCX) ’ਤੇ ਦਸੰਬਰ ਡਿਲਿਵਰੀ ਵਾਲਾ ਸੋਨਾ 500 ਰੁਪਏ ਡਿੱਗ ਕੇ 1,21,900 ਰੁਪਏ ਪ੍ਰਤੀ 10 ਗ੍ਰਾਮ ’ਤੇ ਪਹੁੰਚ ਗਿਆ, ਜਦਕਿ ਚਾਂਦੀ 700 ਰੁਪਏ ਦੀ ਗਿਰਾਵਟ ਨਾਲ 1,54,800 ਰੁਪਏ ਪ੍ਰਤੀ ਕਿਲੋਗ੍ਰਾਮ ’ਤੇ ਕਾਰੋਬਾਰ ਕਰਦੀ ਨਜ਼ਰ ਆਈ।
ਕੌਮਾਂਤਰੀ ਬਾਜ਼ਾਰ ਕਾਮੈਕਸ (COMEX) ਵਿੱਚ ਵੀ ਦੋਵਾਂ ਧਾਤਾਂ ਦੀਆਂ ਕੀਮਤਾਂ ਵਿੱਚ ਕਮੀ ਦੇਖੀ ਗਈ। ਸੋਨਾ 0.32 ਫ਼ੀਸਦੀ ਡਿੱਗ ਕੇ 3,550.40 ਡਾਲਰ ਪ੍ਰਤੀ ਔਂਸ ਅਤੇ ਚਾਂਦੀ 0.16 ਫ਼ੀਸਦੀ ਦੀ ਗਿਰਾਵਟ ਨਾਲ 40.715 ਡਾਲਰ ਪ੍ਰਤੀ ਔਂਸ ’ਤੇ ਕਾਰੋਬਾਰ ਕਰਦੀ ਰਹੀ।
ਭਾਰਤੀ ਬਾਜ਼ਾਰ ਵਿੱਚ ਸੋਨੇ ਦੇ ਵੱਖ-ਵੱਖ ਕੈਰੇਟ ਦੇ ਭਾਅ ਦੀ ਗੱਲ ਕਰੀਏ ਤਾਂ 24 ਕੈਰੇਟ ਸੋਨਾ ਲਗਭਗ 1,22,430 ਰੁਪਏ, 22 ਕੈਰੇਟ 1,12,228 ਰੁਪਏ ਅਤੇ 18 ਕੈਰੇਟ ਸੋਨਾ 91,823 ਰੁਪਏ ਪ੍ਰਤੀ 10 ਗ੍ਰਾਮ ’ਤੇ ਰਿਹਾ। ਉੱਥੇ ਹੀ ਬੁਲੀਅਨ ਬਾਜ਼ਾਰ ਵਿੱਚ ਚਾਂਦੀ ਦੀ ਕੀਮਤ ਲਗਭਗ 1,45,420 ਰੁਪਏ ਪ੍ਰਤੀ ਕਿਲੋਗ੍ਰਾਮ ਦਰਜ ਕੀਤੀ ਗਈ।
ਜ਼ਿਕਰਯੋਗ ਹੈ ਕਿ ਪਿਛਲੇ ਕਾਰੋਬਾਰੀ ਸੈਸ਼ਨ ਦੌਰਾਨ ਸੋਨੇ ਦੀਆਂ ਕੀਮਤਾਂ ਵਿੱਚ 2.7 ਫ਼ੀਸਦੀ ਦਾ ਉਛਾਲ ਆਇਆ ਸੀ। ਹਾਲਾਂਕਿ, ਇਸ ਤੋਂ ਪਹਿਲਾਂ ਪਿਛਲੇ ਹਫ਼ਤੇ ਸੋਨੇ ਵਿੱਚ ਕਰੀਬ 9 ਫ਼ੀਸਦੀ ਦੀ ਭਾਰੀ ਗਿਰਾਵਟ ਦਰਜ ਕੀਤੀ ਗਈ ਸੀ। ਲਗਾਤਾਰ ਉਤਰਾਅ-ਚੜ੍ਹਾਅ ਕਾਰਨ ਨਿਵੇਸ਼ਕਾਂ ਦੀਆਂ ਨਜ਼ਰਾਂ ਹੁਣ ਸੋਨੇ ਅਤੇ ਚਾਂਦੀ ਦੀਆਂ ਅਗਲੀਆਂ ਬਾਜ਼ਾਰੀ ਚਾਲਾਂ ’ਤੇ ਟਿਕੀਆਂ ਹੋਈਆਂ ਹਨ।
Gold And Silver Prices Fall Again Check Today s Latest Rates
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)