ਪੱਛਮੀ ਬੰਗਾਲ ਦੇ ਮੁਰਸ਼ਿਦਾਬਾਦ ਮੈਡੀਕਲ ਕਾਲਜ ਹਸਪਤਾਲ ਦੇ ਜਣੇਪਾ ਵਾਰਡ ਵਿੱਚ ਮਰੀਜ਼ਾਂ ਨੂੰ ਪਰੋਸੇ ਗਏ ਖਾਣੇ ਵਿੱਚੋਂ ਬਿੱਛੂ ਮਿਲਣ ਕਾਰਨ ਹੜਕੰਪ ਮਚ ਗਿਆ। ਘਟਨਾ ਤੋਂ ਬਾਅਦ ਹਸਪਤਾਲ ਪ੍ਰਸ਼ਾਸਨ ਨੇ ਤਿੰਨ ਕਰਮਚਾਰੀਆਂ ਨੂੰ ਮੁਅੱਤਲ ਕਰ ਦਿੱਤਾ ਹੈ, ਜਦਕਿ ਮਾਮਲੇ ਦੀ ਜਾਂਚ ਲਈ ਪੰਜ ਮੈਂਬਰੀ ਕਮੇਟੀ ਬਣਾਈ ਗਈ ਹੈ।
ਜਾਣਕਾਰੀ ਅਨੁਸਾਰ, ਹਸਪਤਾਲ ਦੇ ਮਾਤ੍ਰਿਮਾ ਵਿਭਾਗ ਵਿੱਚ ਦੁਪਹਿਰ ਦਾ ਖਾਣਾ ਇੱਕ ਨਿੱਜੀ ਸੰਸਥਾ ਵੱਲੋਂ ਮੁਹੱਈਆ ਕਰਵਾਇਆ ਜਾਂਦਾ ਹੈ। ਮਰੀਜ਼ਾਂ ਨੂੰ ਪਰੋਸੇ ਗਏ ਖਾਣੇ ਵਿੱਚੋਂ ਕੁਝ ਨੇ ਚੌਲਾਂ ਵਿੱਚ ਬਿੱਛੂ ਦੇਖਿਆ, ਜਿਸ ਤੋਂ ਬਾਅਦ ਹਸਪਤਾਲ ਵਿੱਚ ਅਫ਼ਰਾ-ਤਫ਼ਰੀ ਮਚ ਗਈ। ਸੂਚਨਾ ਮਿਲਦਿਆਂ ਹੀ ਡਾਕਟਰ ਅਤੇ ਹਸਪਤਾਲ ਦੇ ਅਧਿਕਾਰੀ ਮੌਕੇ ’ਤੇ ਪਹੁੰਚ ਗਏ।
ਹਸਪਤਾਲ ਪ੍ਰਸ਼ਾਸਨ ਨੇ ਖਾਣਾ ਸਪਲਾਈ ਕਰਨ ਵਾਲੀ ਨਿੱਜੀ ਸੰਸਥਾ ਦੇ ਨੁਮਾਇੰਦਿਆਂ ਨੂੰ ਵੀ ਤਲਬ ਕੀਤਾ ਹੈ। ਮਾਮਲੇ ਵਿੱਚ ਜ਼ਿੰਮੇਵਾਰ ਮੰਨੇ ਜਾ ਰਹੇ ਤਿੰਨ ਕਰਮਚਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਨ ਦੇ ਨਾਲ ਮੁਅੱਤਲ ਕੀਤਾ ਗਿਆ ਹੈ। ਹਸਪਤਾਲ ਦੇ ਸੁਪਰਡੈਂਟ ਡਾ. ਸੌਰਦੀਪ ਰਾਏ ਨੇ ਦੱਸਿਆ ਕਿ ਘਟਨਾ ਸਾਹਮਣੇ ਆਈ ਹੈ, ਪਰ ਕਿਸੇ ਵੀ ਮਰੀਜ਼ ਦੀ ਸਿਹਤ ’ਤੇ ਮਾੜਾ ਅਸਰ ਨਹੀਂ ਪਿਆ ਅਤੇ ਸਾਰੇ ਮਰੀਜ਼ ਸੁਰੱਖਿਅਤ ਹਨ।
ਘਟਨਾ ਦੀ ਜਾਂਚ ਲਈ ਬਣਾਈ ਗਈ ਪੰਜ ਮੈਂਬਰੀ ਕਮੇਟੀ ਵਿੱਚ ਹਸਪਤਾਲ ਦੇ ਡਿਪਟੀ ਸੁਪਰਡੈਂਟ ਅਤੇ ਅਸਿਸਟੈਂਟ ਸੁਪਰਡੈਂਟ ਵੀ ਸ਼ਾਮਲ ਹਨ। ਕਮੇਟੀ ਆਪਣੀ ਰਿਪੋਰਟ ਸੌਂਪੇਗੀ, ਜਿਸ ਨੂੰ ਅਗਲੀ ਕਾਰਵਾਈ ਲਈ ਸਿਹਤ ਵਿਭਾਗ ਕੋਲ ਭੇਜਿਆ ਜਾਵੇਗਾ। ਉੱਧਰ, ਮਰੀਜ਼ਾਂ ਦੇ ਪਰਿਵਾਰਾਂ ਨੇ ਹਸਪਤਾਲ ਵਿੱਚ ਦਿੱਤੇ ਜਾਣ ਵਾਲੇ ਖਾਣੇ ਦੀ ਗੁਣਵੱਤਾ ਅਤੇ ਸੁਰੱਖਿਆ ਪ੍ਰਬੰਧਾਂ ’ਤੇ ਸਵਾਲ ਚੁੱਕੇ ਹਨ।
Scorpion found in hospital food three employees suspended
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)