ਦਿੱਲੀ ਦੇ ਉਪ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਨੇਤਾ ਮਨੀਸ਼ ਸਿਸੋਦੀਆ ਨੂੰ ਸੀਬੀਆਈ ਨੇ ਸੋਮਵਾਰ ਦੁਪਹਿਰ ਨੂੰ ਰਾਊਜ ਐਵੇਨਿਊ ਕੋਰਟ ਵਿੱਚ ਪੇਸ਼ ਕੀਤਾ। ਸੁਣਵਾਈ ਤੋਂ ਬਾਅਦ ਅਦਾਲਤ ਨੇ ਉਸ ਦੇ ਰਿਮਾਂਡ ਤੇ ਫੈਸਲਾ ਸੁਣਾਇਆ। ਰਾਊਜਸ ਐਵੇਨਿਊ ਕੋਰਟ ਨੇ ਮਨੀਸ਼ ਸਿਸੋਦੀਆ ਦਾ ਪੰਜ ਦਿਨ ਦਾ ਰਿਮਾਂਡ ਸੀਬੀਆਈ ਨੂੰ ਦਿੱਤਾ ਹੈ। ਇਸ ਤੋਂ ਪਹਿਲਾਂ ਸਿਸੋਦੀਆ ਨੂੰ ਅਦਾਲਤ ਚ ਪੇਸ਼ ਕਰਨ ਤੋਂ ਬਾਅਦ ਸੀਬੀਆਈ ਨੇ ਪੰਜ ਦਿਨਾਂ ਦੇ ਰਿਮਾਂਡ ਦੀ ਮੰਗ ਕੀਤੀ ਸੀ। ਸੀਬੀਆਈ ਨੇ ਅਦਾਲਤ ਨੂੰ ਦੱਸਿਆ ਕਿ ਸਿਸੋਦੀਆ ਦੇ ਕਹਿਣ ਤੇ ਕਮਿਸ਼ਨ 5 ਕਰੋੜ ਰੁਪਏ ਤੋਂ ਵਧਾ ਕੇ 12 ਕਰੋੜ ਰੁਪਏ ਕੀਤਾ ਗਿਆ ਸੀ। ਪੁੱਛਗਿੱਛ ਲਈ ਰਿਮਾਂਡ ਦੀ ਲੋੜ ਹੈ।