ਸੁਖਪਾਲ ਨੂੰ ਮਿਲੀ ਅਗਾਊਂ ਜ਼ਮਾਨਤ, ਬਾਜਵਾ ਬੋਲੇ- ਖਹਿਰਾ ਦਾ ਗੁਨਾਹ ਕਿ ਮੰਤਰੀ ਕਟਾਰੂਚੱਕ ਦਾ ਚਿਹਰਾ ਬੇਨਕਾਬ ਕੀਤਾ

12/05/2023 | Public Times Bureau | Panjab

ਹਲਕਾ ਭੁਲੱਥ ਤੋਂ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਅਦਾਲਤ ਨੇ ਵੱਡੀ ਰਾਹਤ ਦਿੱਤੀ ਹੈ। ਵਧੀਕ ਸੈਸ਼ਨ ਜੱਜ ਕਪੂਰਥਲਾ ਵੱਲੋਂ ਸੁਖਪਾਲ ਸਿੰਘ ਖਹਿਰਾ ਨੂੰ ਅਗਾਊਂ ਜ਼ਮਾਨਤ ਦੇ ਦਿੱਤੀ ਗਈ ਹੈ। ਇਸ ਸਬੰਧੀ ਪ੍ਰਤਾਪ ਸਿੰਘ ਬਾਜਵਾ ਨੇ ਟਵੀਟ ਕਰਦਿਆਂ ਕਿਹਾ ਕਿ ਮੈਂ ਬਹੁਤ ਖੁਸ਼ ਹਾਂ ਕਿ ਮੇਰੇ ਸਾਥੀ ਸੁਖਪਾਲ ਖਹਿਰਾ ਨੂੰ ਉਸ ਵਿਰੁੱਧ ਦਾਇਰ ਕੀਤੇ ਝੂਠੇ ਕੇਸ ਵਿੱਚ ਅਦਾਲਤ ਵੱਲੋਂ ਅਗਾਊਂ ਜ਼ਮਾਨਤ ਦੇ ਦਿੱਤੀ ਗਈ ਹੈ ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਉਸਦਾ ਇੱਕੋ ਇੱਕ ਗੁਨਾਹ ਮੰਤਰੀ ਕਟਾਰੂਚੱਕ ਨੂੰ ਉਸ ਦੇ ਘੋਰ ਜਿਨਸ਼ੀ ਦੁਰਵਿਹਾਰ ਲਈ ਬੇਨਕਾਬ ਕਰਨਾ ਹੈ। ਇਹ ਸ਼ਰਮਨਾਕ ਹੈ ਕਿ ਸੀਐਮ ਭਗਵੰਤ ਮਾਨ ਆਪਣੇ ਹੀ ਮੰਤਰੀ ਖਿਲਾਫ਼ ਗੰਭੀਰ ਦੋਸ਼ ਲੱਗਣ ਮਗਰੋਂ ਗ੍ਰਿਫਤਾਰ ਕਰਨ ਦੀ ਬਜਾਏ ਆਪਣੇ ਸਿਆਸੀ ਵਿਰੋਧੀਆਂ ਦੇ ਮਗਰ ਪਿਆ ਹੋਇਆ ਹੈ। ਸੱਚ ਦੀ ਹਮੇਸ਼ਾ ਜਿੱਤ ਹੋਵੇਗੀ। ਇਸ ਦੇ ਇਲਾਵਾ ਸੁਖਪਾਲ ਸਿੰਘ ਖਹਿਰਾ ਦੇ ਬੇਟੇ ਮਹਿਤਾਬ ਸਿੰਘ ਖਹਿਰਾ ਨੇ ਵੀ ਟਵੀਟ ਕਰਦਿਆਂ ਕਿਹਾ ਕਿ , ਤੁਹਾਨੂੰ ਇਹ ਦੱਸਦਿਆਂ ਬਹੁਤ ਖੁਸ਼ੀ ਮਹਿਸੂਸ ਹੋ ਰਹੀ ਹੈ ਕਿ ਅੱਜ ਕਪੂਰਥਲਾ ਦੀ ਮਾਣਯੋਗ ਅਦਾਲਤ ਨੇ ਮੇਰੇ ਪਿਤਾ ਸੁਖਪਾਲ ਸਿੰਘ ਖਹਿਰਾ ਜੀ ਨੂੰ ਸਰਾਸਰ ਝੂਠੇ ਮੁਕੱਦਮੇ ਵਿੱਚ ਅਗਾਊਂ ਜ਼ਮਾਨਤ ਦੇ ਦਿੱਤੀ ਹੈ। ਅਫ਼ਸੋਸ ਇਸ ਗੱਲ ਦਾ ਹੈ ਕਿ ਭਗਵੰਤ ਮਾਨ CM ਆਪਣੇ ਦਾਗ਼ੀ ਮੰਤਰੀ ਖ਼ਿਲਾਫ਼ ਕਾਰਵਾਈ ਕਰਨ ਦੀ ਬਜਾਏ ਸਾਡੇ ਖੂਨ ਦਾ ਪਿਆਸਾ ਹੋਇਆ ਹੈ ਕਿਉਂਕਿ ਸਾਡੀ ਇਤਲਾਹ ਮੁਤਾਬਕ ਮੇਰੇ ਪਿਤਾ ਖ਼ਿਲਾਫ਼ ਇੱਕ ਹੋਰ FIR ਗੁਪਤ ਤਰੀਕੇ ਨਾਲ ਕੀਤੀ ਗਈ ਹੈ। ਯਾਦ ਰਹੇ ਸੱਚ ਨੂੰ ਪਰੇਸ਼ਾਨ ਕੀਤਾ ਜਾ ਸਕਦਾ ਹੈ ਪਰ ਹਰਾਇਆ ਨਹੀਂ ਜਾ ਸਕਦਾ - ਮਹਿਤਾਬ ਸਿੰਘ ਖਹਿਰਾ

Sukhpal Got Anticipatory Bail Bajwa Said Khaira s Crime Was To Expose The Face Of Minister Kataruchak


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App