ਪੰਜਾਬ ਕੈਬਨਿਟ ਦੀ ਮੀਟਿੰਗ ਹੋਈ ਸ਼ੁਰੂ

28/08/2023 | Public Times Bureau | Panjab

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਅੱਜ ਯਾਨੀ ਸੋਮਵਾਰ ਨੂੰ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਸ਼ੁਰੂ ਹੋ ਗਈ ਹੈ। ਹਾਲਾਂਕਿ ਹੁਣ ਤੱਕ ਇਸ ਮੀਟਿੰਗ ਦਾ ਏਜੰਡਾ ਦੱਸਿਆ ਨਹੀਂ ਗਿਆ ਹੈ। ਇਸ ਦੌਰਾਨ ਉਮੀਦ ਲਗਾਈ ਜਾ ਰਹੀ ਹੈ ਕਿ ਇਸ ਮੀਟਿੰਗ ਦੌਰਾਨ ਹੜ੍ਹ ਪੀੜਤਾਂ ਨੂੰ ਮੁਆਵਜ਼ੇ ਵਿੱਚ ਤੇਜ਼ੀ ਲਿਆਉਣ ਅਤੇ ਨਾਲ ਹੀ ਵਿਧਾਨ ਸਭਾ ਦੇ ਮੌਨਸੂਨ ਸੈਸ਼ਨ ਸਦਨ ਬਾਰੇ ਵਿਚਾਰ ਹੋ ਸਕਦੀ ਹੈ। ਇੰਨਾ ਹੀ ਨਹੀਂ ਸਗੋਂ ਵਿੱਤੀ ਮਾਮਲਿਆਂ ਦੇ ਨਾਲ-ਨਾਲ ਮੁਲਾਜ਼ਮਾਂ ਨਾਲ ਸਬੰਧਤ ਪ੍ਰਸਤਾਵਾਂ ਤੇ ਵੀ ਚਰਚਾ ਕੀਤੀ ਜਾ ਸਕਦੀ ਹੈ। ਇਸ ਤੋਂ ਪਹਿਲਾਂ 11 ਅਗਸਤ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਵਿੱਚ ਪੰਜਾਬ ਸਕੱਤਰੇਤ ਵਿਖੇ ਮੰਤਰੀ ਮੰਡਲ ਦੀ ਮੀਟਿੰਗ ਕੀਤੀ ਗਈ ਸੀ ਅਤੇ ਇਸ ਦੌਰਾਨ ਮੀਟਿੰਗ ਵਿੱਚ ਕਈ ਅਹਿਮ ਫੈਸਲੇ ਲਏ ਗਏ ਸਨ। ਇਸ ਦੌਰਾਨ ਮੀਟਿੰਗ ਵਿੱਚ ਕਈ ਅਹਿਮ ਅਤੇ ਕਈ ਇਤਿਹਾਸਿਕ ਫੈਸਲੇ ਲਏ ਗਏ ਸਨ। ਪੰਜਾਬ ਦੀਆਂ ਸੜਕਾਂ ਤੇ ਲੋਕਾਂ ਦੀ ਸੁਰੱਖਿਆ ਲਈ ਸੜਕ ਸੁਰੱਖਿਆ ਫੋਰਸ ਨੂੰ ਮਨਜ਼ੂਰੀ - ਹਰ ਜ਼ਿਲ੍ਹੇ ਦੇ ਵੱਡੇ ਪਾਰਕ ਚ ਬਣਾਇਆ ਜਾਵੇਗਾ ਸ਼ਹੀਦ ਸਮਾਰਕ - ਦਿੱਲੀ ਕੌਮਾਂਤਰੀ ਹਵਾਈ ਅੱਡੇ ਤੇ ਲੋਕਾਂ ਦੀ ਸੇਵਾ ਲਈ ਸੂਬਾ ਸਰਕਾਰ ਦੇ ਸਹਾਇਤਾ ਕੇਂਦਰ ਨੂੰ ਮਨਜ਼ੂਰੀ ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇਹ ਦਾਅਵਾ ਕੀਤਾ ਗਿਆ ਸੀ ਕਿ ਇਹ ਸਾਰੇ ਫੈਸਲੇ ਲੈਣ ਵਾਲਾ ਪੰਜਾਬ ਪੂਰੇ ਦੇਸ਼ ਚ ਮੋਹਰੀ ਸੂਬਾ ਬਣਿਆ ਹੈ ਅਤੇ ਇਹ ਵੀ ਕਿਹਾ ਸੀ ਕਿ ਉਨ੍ਹਾਂ ਦੀ ਕੋਸ਼ਿਸ਼ ਹੈ ਕਿ ਉਨ੍ਹਾਂ ਦੇ ਹਰ ਉਪਰਾਲੇ ਚ ਪੰਜਾਬ ਮੋਹਰੀ ਸੂਬਾ ਹੋਵੇ।

Punjab Cabinet Meeting Started


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App