ਪ੍ਰੇਮ ਸਬੰਧ ਕਾਰਨ ਮਾਰਤਾ ਮਹਿਲਾ ਸਰਪੰਚ ਦਾ ਪੁੱਤਰ, ਚਾਰ ਮੁਲਜ਼ਮਾਂ ਖ਼ਿਲਾਫ਼ ਪਰਚਾ ਦਰਜ

11/09/2023 | Public Times Bureau | Panjab

"ਥਾਣਾ ਜੰਡਿਆਲਾ ਅਧੀਨ ਪੈਂਦੇ ਪਿੰਡ ਨਿਜ਼ਾਮਪੁਰਾ ਇਲਾਕੇ ਵਿਚ ਮਹਿਲਾ ਸਰਪੰਚ ਕਰਮਜੀਤ ਕੌਰ ਦੇ ਪੁੱਤਰ ਦਿਲਸ਼ੇਰ ਸਿੰਘ ਉਰਫ ਸ਼ੇਰਾ ਦਾ ਕੁਝ ਲੋਕਾਂ ਨੇ ਸ਼ਨਿਚਰਵਾਰ ਨੂੰ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਸਾਰੇ ਮੁਲਜ਼ਮ ਫ਼ਰਾਰ ਹਨ। ਓਧਰ ਘਟਨਾ ਬਾਰੇ ਪਤਾ ਚੱਲਦੇ ਹੀ ਪੁਲਿਸ ਮੌਕੇ ’ਤੇ ਪਹੁੰਚ ਗਈ। ਸਬ ਇੰਸਪੈਕਟਰ ਧਰਮਿੰਦਰ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਦੀ ਗਿ੍ਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਫ਼ਿਲਹਾਲ ਪੁਲਿਸ ਨੇ ਨਿਜ਼ਾਮਪੁਰ ਪਿੰਡ ਦੀ ਸਰਪੰਚ ਕਰਮਜੀਤ ਕੌਰ ਦੇ ਪਤੀ ਹੀਰਾ ਸਿੰਘ ਦੀ ਸ਼ਿਕਾਇਤ ’ਤੇ ਉਸ ਦੇ ਪੁੱਤਰ ਦਿਲਸ਼ੇਰ ਸਿੰਘ ਉਰਫ ਸ਼ੇਰਾ ਦੇ ਕਤਲ ਦੇ ਦੋਸ਼ ਵਿਚ ਪਿੰਡ ਦੇ ਹਰਜੀਤ ਸਿੰਘ, ਜਸਪਾਲ ਸਿੰਘ, ਕੁਲਦੀਪ ਸਿੰਘ ਅਤੇ ਹਰਪ੍ਰੀਤ ਸਿੰਘ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਹੀਰਾ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਦਿਲਸ਼ੇਰ ਸਿੰਘ ਮੈਡੀਕਲ ਲੈਬਾਰਟਰੀ ਚਲਾਉਂਦਾ ਹੈ। ਮੁਲਜ਼ਮਾਂ ਨੂੰ ਸ਼ੱਕ ਸੀ ਕਿ ਉਨ੍ਹਾਂ ਦੇ ਪਰਿਵਾਰ ਦੀ ਇਕ ਲੜਕੀ ਨਾਲ ਦਿਲਸ਼ੇਰ ਸਿੰਘ ਦੇ ਪ੍ਰੇਮ ਸਬੰਧ ਹਨ। ਹਾਲਾਂਕਿ ਇਸ ਬਾਰੇ ਉਨ੍ਹਾਂ ਨੇ ਕੁਝ ਦਿਨ ਪਹਿਲਾਂ ਮੁਲਜ਼ਮਾਂ ਨੂੰ ਬੁਲਾ ਕੇ ਸਾਰਾ ਮਾਮਲਾ ਵੀ ਸਾਫ਼ ਕਰ ਦਿੱਤਾ ਸੀ ਪਰ ਮੁਲਜ਼ਮ ਦਿਲਸ਼ੇਰ ਸਿੰਘ ਤੋਂ ਬਦਲਾ ਲੈਣ ਦੀ ਯੋਜਨਾ ਬਣਾਉਂਦੇ ਰਹੇ। ਉਨ੍ਹਾਂ ਦੱਸਿਆ ਕਿ ਸ਼ਨਿਚਰਵਾਰ ਨੂੰ ਦਿਲਸ਼ੇਰ ਸਿੰਘ ਆਪਣੀ ਭੈਣ ਨਾਲ ਕਿਸੇ ਕੰਮ ਲਈ ਘਰੋਂ ਬਾਹਰ ਗਿਆ ਸੀ। ਉਥੇ ਰਸਤੇ ’ਚ ਮੁਲਜ਼ਮਾਂ ਨੇ ਉਨ੍ਹਾਂ ਦੇ ਪੁੱਤਰ ਨੂੰ ਘੇਰ ਲਿਆ ਅਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੇ ਉਸ ਦਾ ਕਤਲ ਕਰ ਦਿੱਤਾ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਫ਼ਰਾਰ ਹੋ ਗਏ। ਓਧਰ ਇਸ ਕਤਲ ਕਾਰਨ ਪਿੰਡ ਵਿਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ ਤੇ ਸਰਪੰਚ ਕਰਮਜੀਤ ਕੌਰ ਦੇ ਘਰ ਸੋਗਮਈ ਹਾਲਾਤ ਹਨ। ਇਸ ਮੌਕੇ ਪਿੰਡ ਨਿਜ਼ਾਮਪੁਰ ਤੇ ਹੋਰਨਾਂ ਪਿੰਡਾਂ ਦੇ ਸਰਪੰਚਾਂ, ਪੰਚਾਂ, ਬਲਾਕ ਸੰਮਤੀ ਮੈਂਬਰਾਂ ਤੇ ਹੋਰ ਮੋਹਤਬਰਾਂ ਨੇ ਸਰਪੰਚ ਕਰਮਜੀਤ ਕੌਰ ਤੇ ਹੀਰਾ ਸਿੰਘ ਨਿਜ਼ਾਮਪੁਰ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਤੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਕਰਨ ਦੀ ਮੰਗ ਕੀਤੀ।"

Son Of Marta Female Sarpanch Due To Love Affair Fir Filed Against Four Accused


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App