ਪੰਜਾਬ ਕਾਂਗਰਸ ਨੇ ਆਪਣੇ ਆਗੂ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਵਿਖਾਇਆ ਬਾਹਰ ਦਾ ਰਸਤਾ

28/03/2024 | Public Times Bureau | panjab

ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਵੱਲੋਂ ਡੇਰਾਬੱਸੀ ਨਗਰ ਦੇ ਸਾਬਕਾ ਪ੍ਰਧਾਨ ਰਣਜੀਤ ਸਿੰਘ ਰੈਡੀ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਵਿੱਚ ਹਿੱਸਾ ਲੈਣ ਦੇ ਦੋਸ਼ ਤਹਿਤ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ 6 ਸਾਲ ਲਈ ਬਰਖਾਸਤ ਕਰਕੇ ਕਾਂਗਰਸ ਪਾਰਟੀ ਵਿਚੋਂ ਕੱਢ ਦਿੱਤਾ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਕਾਂਗਰਸ ਪਾਰਟੀ ਦੇ ਮੁਹਾਲੀ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ (ਜੀਤੀ ਪਡਿਆਲਾ) ਨੇ 27 ਮਾਰਚ 2024 ਨੂੰ ਪੱਤਰ ਨੰਬਰ 03/15 ਜਾਰੀ ਕਰ ਕੇ ਜਾਣਕਾਰੀ ਦਿੱਤੀ ਕਿ ਰਣਜੀਤ ਸਿੰਘ ਰੈਡੀ ਕੌਂਸਲਰ ਡੇਰਾਬੱਸੀ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਕਾਰਨ ਕਾਂਗਰਸ ਪਾਰਟੀ ਵਿੱਚੋਂ 6 ਸਾਲ ਲਈ ਕੱਢ ਦਿੱਤਾ ਗਿਆ ਹੈ। ਦੱਸਣਯੋਗ ਹੈ ਕਿ ਨਗਰ ਕੌਂਸਲ ਦੇ ਸਫ਼ਾਈ ਕਰਮਚਾਰੀਆਂ ਵੱਲੋਂ ਰਣਜੀਤ ਸਿੰਘ ਰੈਡੀ ਖ਼ਿਲਾਫ਼ ਅਨੁਸੂਚਿਤ ਜਾਤੀ ਐਕਟ ਤਹਿਤ ਮਾਮਲਾ ਦਰਜ ਕਰਵਾਇਆ ਗਿਆ ਸੀ ਜਿਸ ਤੋਂ ਉਸ ਨੂੰ ਗ੍ਰਿਫਤਾਰ ਕਰ ਕੇ ਜੇਲ੍ਹ ਭੇਜ ਦਿੱਤਾ ਸੀ ਪਰ ਜ਼ਮਾਨਤ ਹੋਣ ਤੋਂ ਬਾਅਦ ਉਨ੍ਹਾਂ ਨੇ ਨਗਰ ਕੌਂਸਲ ਦੀ ਪ੍ਰਧਾਨਗੀ ਤੋਂ ਅਸਤੀਫ਼ਾ ਦੇ ਦਿੱਤਾ ਸੀ। ਜਿਸ ਕਾਰਨ ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਦੀਪਇੰਦਰ ਸਿੰਘ ਢਿੱਲੋਂ ਉਨ੍ਹਾਂ ਤੋਂ ਨਾਰਾਜ਼ ਹੋ ਗਏ ਸੀ। ਇਸ ਤੋਂ ਬਾਅਦ ਉਨ੍ਹਾਂ ਵਿਚਕਾਰ ਦੂਰੀਆਂ ਵਧ ਗਈਆਂ ਸਨ। ਰਣਜੀਤ ਸਿੰਘ ਰੈਡੀ ਬੀਜੇਪੀ ਪਾਰਟੀ ਦੇ ਹਲਕਾ ਇੰਚਾਰਜ ਸੰਜੀਵ ਖੰਨਾ ਦੇ ਸੰਪਰਕ ਵਿੱਚ ਆ ਗਏ ਅਤੇ ਉਨ੍ਹਾਂ ਨਾਲ ਸੋਸ਼ਲ ਮੀਡੀਆ ਤੇ ਅਨੇਕਾਂ ਵਾਰ ਉਨ੍ਹਾਂ ਦੀਆਂ ਫੋਟੂਆਂ ਵੀ ਵਾਇਰਲ ਹੋ ਗਈਆਂ ਸਨ। ਕਾਂਗਰਸ ਪਾਰਟੀ ਨੇ ਨੋਟਿਸ ਲੈਂਦਿਆਂ ਉਸ ਨੂੰ ਪਾਰਟੀ ਵਿਚੋਂ ਬਾਹਰ ਕੱਢ ਦਿੱਤਾ ਹੈ।

ਜਦੋਂ ਇਸ ਬਾਰੇ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਰਣਜੀਤ ਸਿੰਘ ਰੈਡੀ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਦੀਪਇੰਦਰ ਸਿੰਘ ਢਿੱਲੋਂ ਪੁੱਤਰ ਮੋਹ ਵਿਚ ਪੈਕੇ ਕਾਂਗਰਸ ਪਾਰਟੀ ਦੇ ਵਰਕਰਾਂ ਨੂੰ ਨਜ਼ਰ ਅੰਦਾਜ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਕਾਂਗਰਸ ਪਾਰਟੀ ਦੇ ਵਫਾਦਾਰ ਵਰਕਰ ਹਨ। ਉਨ੍ਹਾਂ ਨੂੰ ਪਾਰਟੀ ਵਿਚੋਂ ਕੱਢਣ ਤੋਂ ਪਹਿਲਾਂ ਕੋਈ ਵੀ ਕਾਰਨ ਦੱਸੋ ਨੋਟਿਸ ਜਾਰੀ ਨਹੀਂ ਕੀਤਾ ਗਿਆ। ਜੋ ਕਿ ਕਾਨੂੰਨੀ ਤੌਰ 'ਤੇ ਦੇਣਾ ਬਣਦਾ ਸੀ। ਉਨ੍ਹਾਂ ਕਿਹਾ ਕਿ ਲਾਲੜੂ ਅਤੇ ਡੇਰਾਬੱਸੀ ਵਿਖੇ ਕਾਂਗਰਸ ਦੇ ਨਗਰ ਕੌਂਸਲ ਪ੍ਰਧਾਨ ਦਾ ਅਕਾਲੀ ਦਲ ਵੱਲੋਂ ਵਿਰੋਧ ਕੀਤਾ ਗਿਆ ਅਤੇ ਉਨ੍ਹਾਂ ਤੋਂ ਅਸਤੀਫਾ ਮੰਗਿਆ ਗਿਆ ਪਰ ਦੂਜੇ ਪਾਸੇ ਜ਼ੀਰਕਪੁਰ ਵਿਖੇ ਕਾਂਗਰਸ ਪਾਰਟੀ ਦੇ ਪ੍ਰਧਾਨ ਦਾ ਅਕਾਲੀ ਦਲ ਵੱਲੋਂ ਸਾਥ ਦਿੱਤਾ ਜਾ ਰਿਹਾ ਹੈ। ਜਿਸ ਨਾਲ ਇਨ੍ਹਾਂ ਮਿਲੀਭੁਗਤ ਜੱਗ ਜ਼ਾਹਰ ਹੋ ਰਹੀ ਹੈ।

ਜਦੋਂ ਇਸ ਬਾਰੇ ਹਲਕਾ ਇੰਚਾਰਜ ਦੀਪਇੰਦਰ ਸਿੰਘ ਢਿੱਲੋਂ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਕਿਹਾ ਕਿ ਪਾਰਟੀ ਵਿਰੋਧੀ ਗਤੀਵਿਧੀਆਂ ਵਿੱਚ ਹਿੱਸਾ ਲੈਣ ਵਾਲਾ ਕੋਈ ਵੀ ਵਰਕਰ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਰਣਜੀਤ ਸਿੰਘ ਰੈਡੀ ਨੂੰ ਉਹ ਆਪਣੇ ਪੁੱਤਰ ਦੀ ਤਰ੍ਹਾਂ ਰੱਖਦੇ ਸੀ। ਪਾਰਟੀ ਨੇ ਉਸ ਨੂੰ ਯੂਥ ਦਾ ਪ੍ਰਧਾਨ, ਕੌਂਸਲਰ ਅਤੇ ਨਗਰ ਕੌਂਸਲ ਦਾ ਪ੍ਰਧਾਨ ਬਣਾਇਆ। ਉਨ੍ਹਾਂ ਕਿਹਾ ਕਿ ਪੂਰੀ ਕਾਂਗਰਸ ਪਾਰਟੀ ਉਸ ਦੇ ਖਿਲਾਫ ਦਰਜ ਹੋਏ ਝੂਠੇ ਮੁਕੱਦਮੇ ਵਿਚ ਉਸ ਦੀ ਪਿੱਠ 'ਤੇ ਖੜ੍ਹੀ ਰਹੀ ਪਰ ਇਸ ਦੇ ਬਾਵਜੂਦ ਉਹ ਪਾਰਟੀ ਨਾਲ ਗ਼ਦਾਰੀ ਕਰ ਕੇ ਪਾਰਟੀ ਵਿਰੋਧੀ ਗਤੀਵਿਧੀਆਂ ਵਿਚ ਹਿੱਸਾ ਲੈਣ ਲੱਗਾ ਜਿਸ ਕਾਰਨ ਪਾਰਟੀ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਕਹਿਣ 'ਤੇ ਉਸ ਨੂੰ ਕਾਂਗਰਸ ਪਾਰਟੀ ਵਿਚੋਂ ਕੱਢਿਆ ਗਿਆ ਹੈ।

Punjab Congress Showed Its Leader The Way Out Due To Anti party Activities


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App