ਚੰਨੀ ਨੇ ਸੁਸ਼ੀਲ ਰਿੰਕੂ ਦੇ ਭਾਜਪਾ ਵਿੱਚ ਜਾਣ ਨੂੰ ਲੈ ਕੇ ਤੰਜ ਕਸਦਿਆਂ ਕਿਹਾ ਕਿ ਸਾਇਕਲ ਦਾ ਵੀ ਕੋਈ ਸਟੈਂਡ ਹੁੰਦਾ

28/03/2024 | Public Times Bureau | panjab

ਲੋਕ ਸਭਾ ਚੋਣਾਂ ਤੋਂ ਪਹਿਲਾਂ ਹੋ ਰਹੀਆਂ ਦਲਬਦੀਆਂ ਨੂੰ ਲੈ ਕੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਖ਼ਫਾ ਨਜ਼ਰ ਆਏ ਹਨ। ਚੰਨੀ ਨੇ ਸੁਸ਼ੀਲ ਰਿੰਕੂ ਦੇ ਭਾਜਪਾ ਵਿੱਚ ਜਾਣ ਨੂੰ ਲੈ ਕੇ ਤੰਜ ਕਸਦਿਆਂ ਕਿਹਾ ਕਿ ਸਾਇਕਲ ਦਾ ਵੀ ਕੋਈ ਸਟੈਂਡ ਹੁੰਦਾ ਪਰ ਰਿੰਕੂ ਦਾ ਸਟੈਂਡ ਹੀ ਕੋਈ ਨਹੀਂ।

ਸਾਬਕਾ ਮੁੱਖ ਮੰਤਰੀ ਨੇ ਰਿੰਕੂ ਖਿਲਾਫ਼ ਹੋ ਰਹੇ ਆਪ ਦੇ ਪ੍ਰਦਰਸ਼ਨਾਂ ਤੇ ਆਮ ਆਦਮੀ ਪਾਰਟੀ ਨੂੰ ਵੀ ਘੇਰਿਆ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵਾਲੇ ਅੱਜ ਉਸ ਨੂੰ ਗ਼ੱਦਾਰ ਦੱਸ ਰਹੇ ਹਨ ਪਰ ਜਦੋਂ ਰਿੰਕੂ ਕਾਂਗਰਸ ਛੱਡ ਕੇ ਆਇਆ ਸੀ ਉਸ ਦੌਰਾਨ ਤੁਸੀਂ ਉਸ ਨੂੰ ਦੇਸ਼ ਭਗਤ ਦੱਸਦੇ ਸੀ ਪਰ ਅੱਜ ਜਦੋਂ ਤਹਾਨੂੰ ਛੱਡ ਕੇ ਗਿਆ ਤਾਂ ਤੁਸੀਂ ਉਸ ਨੂੰ ਗ਼ੱਦਾਰ ਕਹਿ ਰਹੇ ਹੋ। ਚੰਨੀ ਨੇ ਕਿਹਾ ਕਿ ਜਿਹੜਾ ਲਾਹੌਰ ਮਾੜਾ ਉਹਨੇ ਪਿਸ਼ੌਰ ਵੀ ਮਾੜਾ ਹੀ ਰਹਿਣਾ।

ਦਰਅਸਲ ਪਿਛਲੇ ਦਿਨੀਂ ਜਲੰਧਰ ਤੋਂ ਆਪ ਦੇ ਇਕਲੌਤੇ ਐੱਮਪੀ ਅਤੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਸਣੇ ਜਲੰਧਰ ਵੈਸਟ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਸ਼ੀਤਲ ਅੰਗੁਰਾਲ ਬੀਜੇਪੀ ਵਿੱਚ ਸ਼ਾਮਿਲ ਹੋ ਗਏ ਹਨ। ਇਨ੍ਹਾਂ ਦੋਵਾਂ ਲੀਡਰਾਂ ਖਿਲਾਫ਼ ਆਮ ਆਦਮੀ ਪਾਰਟੀ ਅੱਗ ਬਬੂਲਾ ਹੋ ਗਈ ਹੈ ਅਤੇ ਵਿਰੋਧ ਪ੍ਰਦਰਸ਼ਨ ਕੀਤੇ ਜਾ ਰਹੇ ਹਨ।ਦੱਸ ਦਈਏ ਕਿ ਕੁਝ ਦਿਨ ਪਹਿਲਾਂ ਇਹ ਗੱਲ ਸਾਹਮਣੇ ਆਈ ਸੀ ਕਿ ਰਿੰਕੂ ਆਮ ਆਦਮੀ ਪਾਰਟੀ ਛੱਡ ਕੇ ਭਾਜਪਾ 'ਚ ਸ਼ਾਮਲ ਹੋਣਗੇ ਪਰ ਰਿੰਕੂ ਨੇ ਉਦੋਂ ਨਾਂਹ ਕਰ ਦਿੱਤੀ ਸੀ। ਸੁਸ਼ੀਲ ਕੁਮਾਰ ਰਿੰਕੂ ਪਿਛਲੇ ਸਾਲ ਜਲੰਧਰ 'ਚ ਹੋਈਆਂ ਜ਼ਿਮਨੀ ਚੋਣਾਂ ਤੋਂ ਪਹਿਲਾਂ 'ਆਪ' 'ਚ ਸ਼ਾਮਲ ਹੋਏ ਸਨ। 'ਆਪ' ਨੇ ਜਲੰਧਰ ਸੀਟ ਤੋਂ ਰਿੰਕੂ ਨੂੰ ਆਪਣਾ ਉਮੀਦਵਾਰ ਐਲਾਨਿਆ ਸੀ ਜਿਸ ਵਿੱਚ ਰਿੰਕੂ ਜੇਤੂ ਰਿਹਾ ਸੀ। ਇਸ ਵਾਰ ਵੀ ‘ਆਪ’ ਨੇ ਜਲੰਧਰ ਸੀਟ ਤੋਂ ਰਿੰਕੂ ਨੂੰ ਉਮੀਦਵਾਰ ਐਲਾਨਿਆ ਸੀ।

Channi Took Umbrage At Sushil Rinku s Move To The Bjp And Said That A Bicycle Would Also Have Had A Stand


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App