ਸਰਕਾਰ ਨੇ ਨਿੱਜੀ ਸਾਇਲੋਜ਼ ਨੂੰ ਮੰਡੀ ’ਚ ਤਬਦੀਲ ਕਰਨ ਦਾ ਫ਼ੈਸਲਾ ਲਿਆ ਵਾਪਸ

03/04/2024 | Public Times Bureau | Panjab

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਦੱਸਿਆ ਕਿ ਸਰਕਾਰ ਨੇ ਪ੍ਰਾਈਵੇਟ ਸਾਇਲੋਜ ਨੂੰ ਮੰਡੀ ਵਿਚ ਤਬਦੀਲ ਕਰਨ ਦਾ ਫੈਸਲਾ ਵਾਪਸ ਲੈ ਲਿਆ ਹੈ। ਉਨ੍ਹਾਂ ਮੀਡੀਆ ਵਿਚ 26 ਮਾਰਕੀਟਿੰਗ ਕਮੇਟੀਆਂ ਨੂੰ ਭੰਗ ਕਰਕੇ ਇਨ੍ਹਾਂ ਦਾ ਪ੍ਰਬੰਧ ਪ੍ਰਾਈਵੇਟ ਸਾਇਲੋਜ ਨੂੰ ਸੌਂਪਣ ਦੀ ਖ਼ਬਰ ਨੂੰ ਬੇਬੁਨਿਆਦ ਦੱਸਿਆ ਹੈ।ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਵੱਲੋਂ 2013 ’ਚ ਸਾਇਲੋਜਾਂ ਨੂੰ ਮੰਡੀ ਯਾਰਡ ਬਣਾਉਣ ਦਾ ਫ਼ੈਸਲਾ ਲਿਆ ਗਿਆ ਸੀ ਅਤੇ ਉਦੋਂ ਤੋਂ ਹੀ ਉਹ ਸਾਇਲੋਜ ਨੂੰ ਖ਼ਰੀਦ ਕੇਂਦਰਾਂ ’ਚ ਤਬਦੀਲ ਕਰ ਰਹੇ ਸਨ ਪਰ ਇਸ ਸਾਲ ਸਰਕਾਰ ਨੇ ਇਸ ਫ਼ੈਸਲੇ ਨੂੰ ਡੀ-ਨੋਟੀਫਾਈ ਕਰ ਦਿੱਤਾ ਹੈ।

ਬਰਸਟ ਨੇ ਦੱਸਿਆ ਕਿ ਕੁੱਲ 1907 ਖ਼ਰੀਦ ਕੇਂਦਰ ਹਨ। ਇਸ ਵਾਰ 47 ਨਵੇਂ ਕੇਂਦਰ ਜੋੜੇ ਗਏ ਹਨ। ਉਨ੍ਹਾਂ ਦੱਸਿਆ ਕਿ 2013 ਵਿਚ 3 ਸਾਈਲੋਜ, 2014 ਵਿਚ 1 ਸਾਈਲੋਜ, 2015 ਵਿਚ 4 ਸਾਇਲੋਜ, 2017 ਵਿਚ 1 ਸਾਇਲੋਜ, 2018 ਵਿਚ 4 ਸਾਇਲੋਜ, 2018 ਵਿਚ 4 ਸਾਈਲੋਜ, 2019 ’ਚ 1 ਸਾਈਲੋਜ, 2021 ਵਿਚ 1 ਸਾਇਲੋਜ, 2023 ਵਿਚ 10 ਸਾਇਲੋਜ ਨੂੰ ਖ਼ਰੀਦ ਕੇਂਦਰ ਐਲਾਨਿਆ ਗਿਆ ਸੀ। ਸਾਲ 2024 ਵਿੱਚ 12 ਸਾਈਲੋਜ ਵੀ ਖ਼ਰੀਦ ਕੇਂਦਰ ਐਲਾਨੇ ਗਏ ਸਨ ਪਰ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸੇ ਵੀ ਪ੍ਰਾਈਵੇਟ ਸਾਇਲੋਜ ਨੂੰ ਖ਼ਰੀਦ ਕੇਂਦਰ ਵਿਚ ਨਾ ਬਦਲਣ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਮੰਡੀਆਂ ਦੀ ਸਫ਼ਾਈ, ਪੀਣ ਵਾਲਾ ਪਾਣੀ, ਬਿਜਲੀ, ਬੈਠਣ ਲਈ ਛਾਂਦਾਰ ਥਾਂ ਆਦਿ ਸਭ ਮੰਡੀਆਂ ’ਚ ਮੁਹੱਈਆ ਕਰਵਾਇਆ ਗਏ ਹਨ।

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨੇ ਮੰਡੀਆਂ ਭੰਗ ਹੋਣ ਦੀ ਕਿਸੇ ਵੀ ਖ਼ਬਰ ਨੂੰ ਨਕਾਰਦਿਆਂ ਭਰੋਸਾ ਦਿੱਤਾ ਹੈ ਕਿ ਪੰਜਾਬ ਸਰਕਾਰ ਅਤੇ ਮੰਡੀ ਬੋਰਡ ਕਿਸਾਨਾਂ, ਮਜ਼ਦੂਰਾਂ, ਆੜ੍ਹਤੀਆਂ ਅਤੇ ਵਪਾਰੀਆਂ ਦੀ ਸਹੂਲਤ ਅਨੁਸਾਰ ਕੰਮ ਕਰਦਾ ਹੈ।ਪਾਰਟੀ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਸਰਕਾਰ ਨੇ ਨਿੱਜੀ ਸਾਇਲੋਜ ਨੂੰ ਮੰਡੀ ਵਿਚ ਤਬਦੀਲ ਕਰਨ ’ਤੇ ਰੋਕ ਲਾ ਦਿੱਤੀ ਹੈ। ਇਸ ਦੀ ਸ਼ੁਰੂਆਤ ਅਕਾਲੀ-ਭਾਜਪਾ ਨੇ 2013 ਵਿੱਚ ਕੀਤੀ ਸੀ ਅਤੇ ਫਿਰ ਕਾਂਗਰਸ ਨੇ ਵੀ ਅਜਿਹਾ ਕੀਤਾ। ਕੰਗ ਨੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੂੰ ਯਾਦ ਦਿਵਾਇਆ ਕਿ ਕਾਂਗਰਸ ਸਰਕਾਰ ਵੇਲੇ ਅੱਠ ਪ੍ਰਾਈਵੇਟ ਸਾਇਲੋਜਾਂ ਨੂੰ ਨਿੱਜੀ ਮੰਡੀਆਂ ’ਚ ਤਬਦੀਲ ਕੀਤਾ ਗਿਆ ਸੀ।

The Government Took The Decision To Transfer The Private Silos To The Market


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App