ਲੁਧਿਆਣਾ : ਲੁਧਿਆਣਾ ਕੇਂਦਰੀ ਹਲਕੇ ਤੋਂ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਹੋ ਸਕਦੇ ਨੇ ਆਮ ਆਦਮੀ ਪਾਰਟੀ ਦੇ ਲੋਕ ਸਭਾ ਦੇ ਉਮੀਦਵਾਰ | ਮੰਗਲਵਾਰ ਨੂੰ ਪਾਰਟੀ ਵਲੋਂ ਜਲੰਧਰ ਤੇ ਲੁਧਿਆਣਾ ਦੇ ਲੋਕ ਸਭਾ ਹਲਕਿਆਂ ਲਈ ਉਮੀਦਵਾਰਾਂ ਦਾ ਐਲਾਨ ਕੀਤਾ ਜਾਣਾ ਹੈ | ਸੂਤਰਾਂ ਅਨੁਸਾਰ ਜਲੰਧਰ ਤੋਂ ਪਵਨ ਕੁਮਾਰ ਟੀਨੂ ਆਮ ਆਦਮੀ ਪਾਰਟੀ ਦੇ ਉਮੀਦਵਾਰ ਹੋਣਗੇ | ਹਲਕਾ ਆਦਮਪੁਰ ਤੋਂ ਦੋ ਵਾਰ ਵਿਧਾਇਕ ਰਹੇ ਟੀਨੂ ਸ਼੍ਰੋਮਣੀ ਅਕਾਲੀ ਦਲ ਛੱਡ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਸਨ | ਲੁਧਿਆਣਾ ਤੋਂ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਦਾ ਨਾਮ ਚਰਚਾ ਵਿੱਚ ਹੈ | ਉਹਨਾਂ ਦੇ ਸਮਰਥਕਾਂ ਨੇ ਹੁਣੇ ਤੋਂ ਹੀ ਚੋਣ ਲੜਨ ਦੀ ਤਿਆਰੀ ਕਰ ਦਿੱਤੀ ਹੀ | ਸੂਤਰਾਂ ਅਨੁਸਾਰ ਪਾਰਟੀ ਨੇ ਪਰਾਸ਼ਰ ਨੂੰ ਚੋਣ ਲੜਨ ਲਈ ਇਸ਼ਾਰਾ ਕਰ ਦਿੱਤਾ ਹੈ |
Ashok parashar pappi may be aap s lok sabha candidate the announcement will be made on tuesday
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)