ਪੰਜਾਬ ਦੇ ਜਲੰਧਰ ਤੋਂ ਵੱਡੀ ਖਬਰ ਆ ਰਹੀ ਹੈ। ਸ਼ਹਿਰ ਦੇ ਉੱਘੇ ਕਾਂਗਰਸੀ ਆਗੂ ਤੇਜਿੰਦਰ ਸਿੰਘ ਬਿੱਟੂ ਅੱਜ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋਣ ਜਾ ਰਹੇ ਹਨ। ਉਹ ਜਲਦੀ ਹੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲਣ ਜਾ ਰਹੇ ਹਨ। ਉਸ ਤੋਂ ਬਾਅਦ ਉਹ ਭਾਜਪਾ ਦੇ ਮੈਂਬਰ ਹੋਣਗੇ। ਉਨ੍ਹਾਂ ਨੇ ਆਲ ਇੰਡੀਆ ਕਾਂਗਰਸ ਕਮੇਟੀ ਦੇ ਸਕੱਤਰ, ਹਿਮਾਚਲ ਪ੍ਰਦੇਸ਼ ਦੇ ਸਹਿ-ਇੰਚਾਰਜ ਅਤੇ ਕਾਂਗਰਸ ਦੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਦੱਸ ਦੇਈਏ ਕਿ ਤਜਿੰਦਰ ਬਿੱਟੂ ਪ੍ਰਿਅੰਕਾ ਗਾਂਧੀ ਦੇ ਬਹੁਤ ਕਰੀਬੀ ਮੰਨੇ ਜਾਂਦੇ ਨੇ ਅਤੇ ਜਲੰਧਰ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਰਹਿ ਚੁੱਕੇ ਹਨ। ਉਹ ਇੱਕ ਵਾਰ ਵਿਧਾਨ ਸਭਾ ਚੋਣ ਵੀ ਲੜ ਚੁੱਕੇ ਹਨ, ਪਰ ਹਾਰ ਗਏ ਸਨ। ਜਲੰਧਰ ਪੱਛਮੀ ਤੋਂ ਵਿਧਾਇਕ ਸ਼ੀਤਲ ਅੰਗੁਰਾਲ ਨੇ ਬਿੱਟੂ ਨੂੰ ਸ਼ਾਮਲ ਕਰਵਾਉਣ ਵਿੱਚ ਭੂਮਿਕਾ ਨਿਭਾਈ ਹੈ।
Congress Leader Tejinder Bittu Left The Party And Will Join Bjp
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)