ਪ੍ਰਧਾਨ ਮੰਤਰੀ ਦੇ ਨਫ਼ਤਰ ਭਰੇ ਭਾਸ਼ਣਾਂ ’ਤੇ ਕਾਰਵਾਈ ਕਰੇ ਚੋਣ ਕਮਿਸ਼ਨ : ਚੀਮਾ

25/04/2024 | Public Times Bureau | panjab

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਹਰ ਰੋਜ਼ ਦਿੱਤੇ ਜਾਣ ਵਾਲੇ ਭਾਸ਼ਣਾਂ ’ਤੇ ਟਿੱਪਣੀ ਕਰਦੇ ਹੋਏ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭੜਕਾਊ ਬਿਆਨ ਦੇਣੇ ਬੰਦ ਕਰਨ, ਇਸ ਨਾਲ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਖਤਰਾ ਪੈਦਾ ਹੋ ਰਿਹਾ ਹੈ।

ਚੀਮਾ ਦਿੜ੍ਹਬਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਚੀਮਾ ਨੇ ਕਿਹਾ ਕਿ ਭਾਜਪਾ ਦਾ ਨਫਤਰ ਵਾਲੀ ਰਾਜਨੀਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਭਾਸ਼ਣਾ ਵਿੱਚੋਂ ਸਾਫ ਝਲਕ ਰਹੀ ਹੈ। ਮੋਦੀ ਆਪਣੇ ਹਰ ਭਾਸ਼ਣ ਵਿੱਚ ਵਿਸ਼ੇਸ਼ ਭਾਈਚਾਰੇ ਵਿਰੁੱਧ ਨਫਰਤ ਭਰੀ ਭਾਸ਼ਾ ਦਾ ਇਸਤੇਮਾਲ ਕਰ ਰਿਹਾ ਹੈ। ਉਨ੍ਹਾਂ ਨੇ ਚੋਣ ਕਮਿਸ਼ਨ ਤੋਂ ਮੰਗ ਕੀਤੀ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖਿਲਾਫ ਕਾਰਵਾਈ ਕੀਤੀ ਜਾਵੇ। ਉਨ੍ਹਾਂ ਅੱਗੇ ਕਿਹਾ ਕਿ ਪ੍ਰਧਾਨ ਮੰਤਰੀ ਵੱਲੋਂ ਅਜਿਹੇ ਭਾਸ਼ਣ ਦੇਣ ਦਾ ਮਤਲਬ ਹੈ ਕਿ ਭਾਜਪਾ ਦੇਸ਼ ਵਿੱਚੋਂ ਬੁਰੀ ਤਰ੍ਹਾਂ ਹਾਰ ਰਹੀ ਹੈ, ਇਸ ਕਰਕੇ ਘਬਰਾਹਟ ਵਿੱਚ ਆ ਕੇ ਉਹ ਅਜਿਹੇ ਭਾਸ਼ਣ ਦੇ ਰਹੇ ਹਨ। ਉਨ੍ਹਾਂ ਦੇ ਭਾਸ਼ਣਾਂ ਵਿੱਚ ਰਾਸ਼ਟਰੀ ਏਕਤਾ ਲਈ ਸਬੰਧਤ ਕਾਨੂੰਨਾਂ ਦੀ ਉਲੰਘਣਾ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਉਹ ਚੋਣਾਂ ਵਿੱਚ ਲੋਕਾਂ ਦੀਆਂ ਧਾਰਮਿਕ ਭਾਵਨਾ ਨੂੰ ਭੜਕਾ ਕੇ ਵੋਟਾਂ ਬਟੋਰਨੀਆਂ ਚਾਹੁੰਦੇ ਹਨ ਜਦੋਂਕਿ ਚੋਣਾਂ ਵਿੱਚ ਧਾਰਮਿਕ ਮਸਲੇ ਲੈ ਕੇ ਭਾਸ਼ਣ ਦੇਣੇ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਹੈ।

The Election Commission Should Take Action On The Hateful Speeches Of The Prime Minister Cheema


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App