* ਜ਼ਿਲ੍ਹੇ ਵਿਚੋਂ ਨਸ਼ਾ ਪੂਰੀ ਤਰਾਂ ਖਤਮ ਕਰਨ ਲਈ ਜ਼ਿਲ੍ਹਾ ਪੁਲਿਸ ਵਚਨਬੱਧ –ਐਸ.ਐਸ.ਪੀ

05/07/2024 | Public Times Bureau | Panjab

ਨਸਿਆਂ ਵਿਰੁੱਧ ਲੋਕ ਲਹਿਰ ਪੈਦਾ ਕਰਕੇ ਹੀ ਜੰਗ ਨੂੰ ਜਿੱਤਿਆ ਜਾ ਸਕਦਾ ਹੈ- ਡਾ ਸਿਮਰਤ ਕੌਰ

* ਨਸ਼ੇ ਦੀ ਸਪਲਾਈ ਨੂੰ ਹੇਠਲੇ ਪੱਧਰ ਤੱਕ ਬਿਲਕੁਲ ਖਤਮ ਕਰਨ ਲਈ ਆਮ ਲੋਕਾਂ ਦਾ ਸਹਿਯੋਗ ਬਹੁਤ ਜਰੂਰ

* ਜ਼ਿਲ੍ਹੇ ਵਿਚੋਂ ਨਸ਼ਾ ਪੂਰੀ ਤਰਾਂ ਖਤਮ ਕਰਨ ਲਈ ਜ਼ਿਲ੍ਹਾ ਪੁਲਿਸ ਵਚਨਬੱਧ –ਐਸ.ਐਸ.ਪੀ

* ਖੇਡਾਂ ਹੀ ਨਸਿ਼ਆਂ ਨੂੰ ਖਤਮ ਕਰਨ ਦਾ ਅਧਾਰ ਬਣਨਗੀਆਂ- ਐਸ.ਐਸ.ਪੀ

ਮਾਲੇਰਕੋਟਲਾ 04 ਜੁਲਾਈ :

ਸੀਨੀਅਰ ਕਪਤਾਨ ਪੁਲਿਸ ਮਾਲੇਰਕੋਟਲਾ ਡਾ. ਸਿਮਰਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ, ਪੰਜਾਬ ਅਤੇ ਡਾਇਰੈਕਟਰ ਜਨਰਲ ਪੁਲਿਸ,ਪੰਜਾਬ ਸ੍ਰੀ ਗੋਰਵ ਯਾਦਵ ਵੱਲੋ ਨਸ਼ਿਆਂ ਨੂੰ ਪੰਜਾਬ ਵਿੱਚੋ ਜੜ੍ਹ ਤੋਂ ਖਤਮ ਕਰਨ ਲਈ ਮੁਹਿੰਮ ਉਲੀਕੀ ਗਈ ਹੈ ਤਾਂ ਜੋ ਪੰਜਾਬ ਨੂੰ ਹੱਸਦਾ-ਖੇਡਦਾ ਅਤੇ ਵਿਕਸਿਤ ਪੰਜਾਬ ਵਜੋਂ ਦੁਨਿਆਂ ਦੇ ਨਕਸ਼ੇ ਵਿੱਚ ਲਿਆਂਦਾ ਜਾ ਸਕੇ । ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸੀਨੀਅਰ ਕਪਤਾਨ ਪੁਲਿਸ ਮਾਲੇਰਕੋਟਲਾ ਡਾ.ਸਿਮਰਤ ਕੌਰ ਨੇ ਖੇਡ ਵਿਭਾਗ ਦੇ ਸਹਿਯੋਗ ਨਾਲ ਡਾ. ਜ਼ਾਕਿਰ ਹੁਸੈਨ ਸਟੇਡੀਅਮ ਮਾਲੇਰਕੋਟਲਾ ਵਿਖੇ ਕਰਵਾਏ ਜਾ ਰਹੇ ਦੋ ਰੋਜਾ ਫੁੱਟਬਾਲ,ਬੈਡਮਿੰਟਨ ਅਤੇ ਰੱਸਾਕਸ਼ੀ ਟੂਰਨਾਮੈਂਟ ਦਾ ਆਗਾਜ ਕਰਵਾਉਣ ਮੌਕੇ ਕੀਤਾ । ਇਸ ਟੂਰਨਾਮੈਂਟ ਵਿੱਚ ਸਬ-ਡਵੀਜ਼ਨ ਮਾਲੇਰਕੋਟਲਾ ਦੀਆਂ ਟੀਮਾਂ ਵੱਲੋਂ ਭਾਗ ਲਿਆ ਗਿਆ ।

ਟੂਰਨਾਮੈਂਟ ਦੌਰਾਨ ਆਮ ਲੋਕਾਂ ਅਤੇ ਨੌਜਵਾਨਾ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵ ਤੋਂ ਜਾਣੂ ਕਰਵਾਉਂਦਿਆਂ ਐਸ.ਐਸ.ਪੀ ਨੇ ਕਿਹਾ ਕਿ ਨੌਜਵਾਨ ਸਾਡੇ ਸੂਬੇ ਦਾ ਸਰਮਾਇਆ ਹਨ ਅਤੇ ਇੰਨ੍ਹਾਂ ਨੂੰ ਮਾੜੀਆਂ ਹਵਾਵਾਂ ਤੋਂ ਬਚਾ ਕੇ ਸਮਾਜ ਵਿਚ ਇੰਨ੍ਹਾਂ ਨੂੰ ਚੰਗੇ ਪਾਸੇ ਲਗਾਉਣ ਲਈ ਖੇਡਾਂ ਦੀ ਅਹਿਮ ਭੁਮਿਕਾ ਹੈ। ਨਸ਼ਾ ਪੂਰੀ ਤਰਾਂ ਖਤਮ ਕਰਨ ਲਈ ਜ਼ਿਲ੍ਹਾ ਪੁਲਿਸ ਵਚਨਬੱਧ ਹੈ । ਨੌਜਵਾਨਾ/ਬੱਚਿਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਖੇਡਾਂ ਨਾਲ ਜੁੜਕੇ ਨਵੇਂ ਸਮਾਜ ਦੀ ਉਸਾਰੀ ਵਿੱਚ ਆਪਣਾ ਯੋਗਦਾਨ ਪਾਉਣ ਲਈ ਕਿਹਾ ।

ਉਨ੍ਹਾਂ ਕਿਹਾ ਕਿ ਨਸ਼ੇ ਦੀ ਸਪਲਾਈ ਨੂੰ ਹੇਠਲੇ ਪੱਧਰ ਤੱਕ ਬਿਲਕੁਲ ਖਤਮ ਕਰਨ ਲਈ ਆਮ ਲੋਕਾਂ ਦੇ ਸਹਿਯੋਗ ਦੀ ਬਹੁਤ ਜਰੂਰਤ ਹੈ। ਲੋਕ ਲਹਿਰ ਪੈਦਾ ਕਰਕੇ ਹੀ ਇਸ ਨਸਿਆਂ ਦੀ ਜੰਗ ਨੂੰ ਜਿੱਤਿਆ ਜਾ ਸਕਦਾ ਹੈ। ਇਸ ਮੌਕੇ ਉਨ੍ਹਾਂ ਨੌਜਵਾਨਾਂ ਨੂੰ ਸਮਾਜ ਵਿੱਚ ਪਨਪ ਰਹੀਆਂ ਸਮਾਜਿਕ ਬੁਰਾਈਆਂ ਤੋਂ ਸੁਚੇਤ ਰਹਿਣ ਲਈ ਕਿਹਾ ਅਤੇ ਆਪਣਾ ਧਿਆਨ ਪੜਾਈ ਤੇ ਖੇਡਾਂ ਵਿੱਚ ਲਗਾ ਕੇ ਸਿਹਤਮੰਦ ਜਿੰਮੇਵਾਰ ਨਾਗਰਿਕ ਬਣਨ ਲਈ ਪ੍ਰੇਰਿਤ ਕੀਤਾ ।

ਇਸ ਮੌਕੇ ਉਨ੍ਹਾਂ ਆਵਾਮ ਨੂੰ ਅਪੀਲ ਕੀਤੀ ਕਿ ਜੇਕਰ ਅਜਿਹੇ ਮਾੜੇ ਅਨਸਰਾਂ ਅਤੇ ਗੈਰ ਕਾਨੂੰਨੀ ਗਤੀਵਿਧੀ ਬਾਰੇ ਪਬਲਿਕ ਨੂੰ ਕੋਈ ਵੀ ਸੂਚਨਾ ਮਿਲਦੀ ਹੈ ਤਾਂ ਉਸ ਸਬੰਧੀ ਜਾਣਕਾਰੀ ਪੁਲਿਸ ਨਾਲ ਸਾਂਝੀ ਕੀਤੀ ਜਾਵੇ, ਸੂਚਨਾ ਦੇਣ ਵਾਲੇ ਦੀ ਪਹਿਚਾਣ ਗੁਪਤ ਰੱਖੀ ਜਾਵੇਗੀ।

ਇਸ ਮੌਕੇ ਕਪਤਾਨ ਪੁਲਿਸ (ਸਥਾਨਕ) ਸ੍ਰੀਮਤੀ ਸਵਰਨਜੀਤ ਕੌਰ, ਉਪ ਕਪਤਾਨ ਪੁਲਿਸ (ਇੰਨ) ਸ੍ਰੀ ਸਤੀਸ਼ ਕੁਮਾਰ, ਉਪ ਕਪਤਾਨ ਪੁਲਿਸ (ਸਥਾਨਕ) ਸ੍ਰੀ ਕਰਮਜੀਤ ਸਿੰਘ, ਉਪ ਕਪਤਾਨ ਪੁਲਿਸ ਸਬ-ਡਵੀਜ਼ਨ ਮਾਲੇਰਕੋਟਲਾ ਸ੍ਰੀ ਗੁਰਦੇਵ ਸਿੰਘ, ਮੁੱਖ ਅਫ਼ਸਰ ਥਾਣਾ ਸੰਦੌੜ ਯਾਦਵਿੰਦਰ ਸਿੰਘ, ਮੁੱਖ ਅਫ਼ਸਰ ਥਾਣਾ ਸਿਟੀ-1 ਮਾਲੇਰਕੋਟਲਾ ਗਗਨਦੀਪ ਸਿੰਘ, ਜ਼ਿਲ੍ਹਾ ਖੇਡ ਅਫ਼ਸਰ ਮਾਲੇਰਕੋਟਲਾ ਸ੍ਰੀ ਗੁਰਦੀਪ ਸਿੰਘ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ ।

District Police Committed To Completely Eliminate Drugs From The District Ssp


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App