ਪੰਜਾਬ ਨੂੰ ਮਿਲੇ ਨਵੇਂ ਗਵਰਨਰ ਗੁਲਾਬ ਚੰਦ ਕਟਾਰੀਆ ਲਾਏ ਪੰਜਾਬ ਦੇ ਨਵੇ ਗਵਰਨਰ

28/07/2024 | Public Times Bureau | Panjab

ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦਾ ਅਸਤੀਫ਼ਾ ਮਨਜ਼ੂਰ ਕਰ ਲਿਆ ਗਿਆ ਹੈ। ਉਨ੍ਹਾਂ ਨੇ ਫਰਵਰੀ ’ਚ ਆਪਣਾ ਅਸਤੀਫ਼ਾ ਦਿੱਤਾ ਸੀ। ਰਾਸ਼ਟਰਪਤੀ ਭਵਨ ਤੋਂ ਜਾਰੀ ਬਿਆਨ ਮੁਤਾਬਕ, ਅਸਾਮ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਪੰਜਾਬ ਦੇ ਰਾਜਪਾਲ ਤੇ ਕੇਂਦਰ ਸ਼ਾਸਿਤ ਚੰਡੀਗੜ੍ਹ ਦੇ ਪ੍ਰਸ਼ਾਸਕ ਹੋਣਗੇ। ਪੁਰੋਹਿਤ ਦਾ ਮੁੱਖ ਮੰਤਰੀ ਭਗਵੰਤ ਮਾਨ ਨਾਲ ਕਈ ਮੁੱਦਿਆ ’ਤੇ ਵਿਵਾਦ ਹੁੰਦਾ ਰਿਹਾ ਹੈ। ਰਾਜਪਾਲ ਨਾਲ ਵਿਵਾਦਾਂ ਦੇ ਮੁੱਦੇ ਨੂੰ ਪੰਜਾਬ ਸਰਕਾਰ ਵੱਲੋਂ ਸੁਪਰੀਮ ਕੋਰਟ ’ਚ ਲਿਜਾਣ ਤੇ ਉੱਥੋਂ ਝਾੜ ਪੈਣ ਤੋਂ ਬਾਅਦ ਰਾਜਪਾਲ ਪੁਰੋਹਿਤ ਕਾਫ਼ੀ ਨਾਰਾਜ਼ ਚੱਲ ਰਹੇ ਸਨ। ਇਸੇ ਕਾਰਨ ਉਨ੍ਹਾਂ ਨੇ ਆਪਣਾ ਅਸਤੀਫ਼ਾ ਗ੍ਰਿਹ ਮੰਤਰੀ ਅਮਿਤ ਸ਼ਾਹ ਜ਼ਰੀਏ ਰਾਸ਼ਟਰਪਤੀ ਨੂੰ ਸੌਂਪ ਦਿੱਤਾ ਸੀ। ਹਾਲਾਂਕਿ ਉਨ੍ਹਾਂ ਦਾ ਅਸਤੀਫ਼ਾ ਉਦੋਂ ਮਨਜ਼ੂਰ ਨਹੀਂ ਕੀਤਾ ਗਿਆ ਸੀ। ਬੀਤੇ ਕੱਲ੍ਹ ਹੀ ਉਨ੍ਹਾਂ ਨੇ ਆਪਣੇ ਅਸਤੀਫ਼ੇ ਬਾਰੇ ਪੱਤਰਕਾਰਾਂ ਨਾਲ ਗੱਲਬਾਤ ਕੀਤੀ ਸੀ ਜਿਸ ’ਚ ਉਨ੍ਹਾਂ ਨੇ ਮੁੱਖ ਮੰਤਰੀ ਨਾਲ ਵਿਵਾਦਾਂ ਨੂੰ ਹੀ ਅਸਤੀਫ਼ੇ ਦਾ ਕਾਰਨ ਦੱਸਿਆ ਸੀ।ਪੁਰੋਹਿਤ ਇਸ ਤੋਂ ਪਹਿਲਾਂ ਅਸਾਮ, ਮੇਘਾਲਿਆ ਤੇ ਤਾਮਿਲਨਾਡੂ ਦੇ ਵੀ ਰਾਜਪਾਲ ਰਹਿ ਚੁੱਕੇ ਹਨ। 

ਪੁਰੋਹਿਤ ਦਾ ਪੰਜਾਬ ’ਚ ਤਿੰਨ ਸਾਲ ਦਾ ਕਾਰਜਕਾਲ ਕਾਫ਼ੀ ਵਿਵਾਦਾਂ ’ਚ ਰਿਹਾ। ਖ਼ਾਸ ਤੌਰ ’ਤੇ ਜਦੋਂ ਤੋਂ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ, ਉਦੋਂ ਤੋਂ ਰਾਜਪਾਲ ਤੇ ਮੁੱਖ ਮੰਤਰੀ ਵਿਚਾਲੇ ਵਿਵਾਦ ਕਾਫ਼ੀ ਵੱਧ ਗਏ ਸਨ। ਸਭ ਤੋਂ ਪਹਿਲਾ ਵਿਵਾਦ ਉਦੋਂ ਸ਼ੁਰੂ ਹੋਇਆ ਸੀ ਜਦੋਂ ਮੈਡੀਕਲ ਯੂਨੀਵਰਸਿਟੀ ਫ਼ਰੀਦਕੋਟ ਦੇ ਵਾਈਸ ਚਾਂਸਲਰ ਨੂੰ ਲਗਾਉਣ ਸਬੰਧੀ ਉਨ੍ਹਾਂ ਸਪੱਸ਼ਟ ਤੌਰ ’ਤੇ ਕਿਹਾ ਕਿ ਇਸ ਦਾ ਫ਼ੈਸਲਾ ਚਾਂਸਲਰ ਹੋਣ ਨਾਤੇ ਉਹ ਖ਼ੁਦ ਕਰਨਗੇ। ਮੁੱਖ ਮੰਤਰੀ ਮਾਨ ਵੱਲੋਂ ਡਾਕਟਰ ਜੀਐੱਸ ਵਾਂਡਰ ਨੂੰ ਵਾਈਸ ਚਾਂਸਲਰ ਲਗਾਉਣ ਸਬੰਧੀ ਫਾਈਲ ਭੇਜੀ ਗਈ ਸੀ ਜਿਸ ਨੂੰ ਵਾਪਸ ਭੇਜਦਿਆਂ ਰਾਜਪਾਲ ਨੇ ਤਿੰਨ ਨਾਵਾਂ ਦਾ ਪੈਨਲ ਭੇਜਣ ਲਈ ਸੂਬਾ ਸਰਕਾਰ ਨੂੰ ਕਿਹਾ ਸੀ। ਇਸ ਤੋਂ ਬਾਅਦ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਉਣ ਬਾਰੇ ਵੀ ਰਾਜਪਾਲ ਨੇ ਪਹਿਲੀ ਵਾਰ ਸੂਬਾ ਸਰਕਾਰ ਦੀ ਅਪੀਲ ਠੁਕਰਾ ਦਿੱਤੀ ਤੇ ਉਨ੍ਹਾਂ ਤੋਂ ਪੁੱਛਿਆ ਕਿ ਵਿਸ਼ੇਸ਼ ਇਜਲਾਸ ਬੁਲਾਉਣ ਦਾ ਕਾਰਨ ਦੱਸਿਆ ਜਾਵੇ। ਇਸੇ ਤਰ੍ਹਾਂ ਫਰਵਰੀ ’ਚ ਬੁਲਾਏ ਜਾਣ ਵਾਲੇ ਬਜਟ ਇਜਲਾਸ ਨੂੰ ਲੈ ਕੇ ਵੀ ਵਿਵਾਦ ਹੋਇਆ ਸੀ।

ਕੇਂਦਰ ਸਰਕਾਰ ਨੇ ਸ਼ਨਿਚਰਵਾਰ ਦੇਰ ਰਾਤ ਰਾਜਸਥਾਨ, ਝਾਰਖੰਡ ਤੇ ਪੰਜਾਬ ਸਣੇ ਕਈ ਸੂਬਿਆਂ ’ਚ ਰਾਜਪਾਲ ਨਿਯੁਕਤ ਕਰ ਦਿੱਤੇ। ਸੰਤੋਸ਼ ਗੰਗਵਾਰ ਝਾਰਖੰਡ ਦੇ ਰਾਜਪਾਲ ਨਿਯੁਕਤ ਕੀਤੇ ਗਏ ਹਨ।

Punjab Got New Governor Gulab Chand Kataria New Governor Of Punjab


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App