CBI ਨੂੰ ਅਰਵਿੰਦ ਕੇਜਰੀਵਾਲ ਖ਼ਿਲਾਫ਼ ਮੁਕੱਦਮਾ ਚਲਾਉਣ ਦੀ ਮਿਲੀ ਮਨਜ਼ੂਰੀ, ਜਾਂਚ ਏਜੰਸੀ ਨੇ ਅਦਾਲਤ ਨੂੰ ਦੱਸਿਆ...

23/08/2024 | Public Times Bureau | National

ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਸ਼ੁੱਕਰਵਾਰ ਨੂੰ ਦਿੱਲੀ ਦੀ ਇੱਕ ਅਦਾਲਤ ਨੂੰ ਸੂਚਿਤ ਕੀਤਾ ਕਿ ਉਸ ਨੂੰ ਕਥਿਤ ਸ਼ਰਾਬ ਘੁਟਾਲੇ ਦੇ ਇੱਕ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਆਪ ਵਿਧਾਇਕ ਦੁਰਗੇਸ਼ ਪਾਠਕ ਵਿਰੁੱਧ ਮੁਕੱਦਮਾ ਚਲਾਉਣ ਦੀ ਮਨਜ਼ੂਰੀ ਮਿਲ ਗਈ ਹੈ। ਇਹ ਪਟੀਸ਼ਨ ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਦੇ ਸਾਹਮਣੇ ਰੱਖੀ ਗਈ ਸੀ, ਜਿਸ ਨੇ ਕੇਸ ਦੀ ਸੁਣਵਾਈ 27 ਅਗਸਤ ਨੂੰ ਪਾ ਦਿੱਤੀ ਸੀ।ਇਸ ਮਾਮਲੇ 'ਚ ਕੇਜਰੀਵਾਲ ਦੀ ਨਿਆਂਇਕ ਹਿਰਾਸਤ 27 ਅਗਸਤ ਨੂੰ ਖਤਮ ਹੋਣ ਜਾ ਰਹੀ ਹੈ। ਅਦਾਲਤ ਨੇ 12 ਅਗਸਤ ਨੂੰ ਸੀਬੀਆਈ ਨੂੰ ਇਸ ਮਾਮਲੇ ਵਿੱਚ ਕੇਜਰੀਵਾਲ ਅਤੇ ਪਾਠਕ ਖ਼ਿਲਾਫ਼ ਮੁਕੱਦਮਾ ਚਲਾਉਣ ਲਈ ਲੋੜੀਂਦੀ ਮਨਜ਼ੂਰੀ ਲੈਣ ਲਈ 15 ਦਿਨਾਂ ਦਾ ਸਮਾਂ ਦਿੱਤਾ ਸੀ। ਸੀਬੀਆਈ ਨੂੰ ਇਸ ਮਾਮਲੇ ਦੀ ਜਾਂਚ ਲਈ ਪਹਿਲਾਂ ਹੀ ਮਨਜ਼ੂਰੀ ਮਿਲ ਚੁੱਕੀ ਹੈ।


Cbi Got Permission To Prosecute Arvind Kejriwal Investigation Agency Told Court


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App