ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ 'ਆਪ' ਦੇ ਸੀਨੀਅਰ ਨੇਤਾ ਮਨੀਸ਼ ਸਿਸੋਦੀਆ ਸ਼ਰਾਬ ਘੁਟਾਲੇ 'ਚ ਜ਼ਮਾਨਤ ਮਿਲਣ ਤੋਂ ਬਾਅਦ ਅੱਜ ਪੰਜਾਬ ਦੌਰੇ 'ਤੇ ਹਨ। ਸਿਸੋਦੀਆ ਮੁੱਖ ਮੰਤਰੀ ਭਗਵੰਤ ਮਾਨ ਨਾਲ ਅੰਮ੍ਰਿਤਸਰ ਵੀ ਜਾਣਗੇ।ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਦੁਗਰੇਆਣਾ ਤੀਰਥ ’ਚ ਨਤਮਸਤਕ ਹੋਣਗੇ। ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਪਹੁੰਚਣ 'ਤੇ ਸੀਐਮ ਮਾਨ ਨੇ ਉਨ੍ਹਾਂ ਦਾ ਸਵਾਗਤ ਕੀਤਾ। ਮਨੀਸ਼ ਸਿਸੋਦੀਆ ਨੂੰ 17 ਮਹੀਨੇ ਜੇਲ੍ਹ ਵਿੱਚ ਰਹਿਣ ਤੋਂ ਬਾਅਦ ਸ਼ਰਾਬ ਘੁਟਾਲੇ ਵਿੱਚ ਜ਼ਮਾਨਤ ਮਿਲ ਗਈ ਹੈ। ਸਿਸੋਦੀਆ ਸਥਾਨਕ ਨੇਤਾਵਾਂ ਨਾਲ ਵੀ ਮੁਲਾਕਾਤ ਕਰਨਗੇ।

ਤੁਹਾਨੂੰ ਦੱਸ ਦੇਈਏ ਕਿ ਸਿਸੋਦੀਆ ਨੂੰ ਸੀਬੀਆਈ ਨੇ 26 ਫਰਵਰੀ 2023 ਨੂੰ ਤੇ ਈਡੀ ਨੇ 9 ਮਾਰਚ 2023 ਨੂੰ ਦਿੱਲੀ ਸ਼ਰਾਬ ਨੀਤੀ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ। ਮਨੀਸ਼ ਸਿਸੋਦੀਆ ਨੇ ਕਿਹਾ ਕਿ ਮੈਂ ਜੇਲ੍ਹ ਵਿੱਚ ਪੰਜਾਬ ਦੇ ਲੋਕਾਂ ਨੂੰ ਬਹੁਤ ਯਾਦ ਕੀਤਾ ਤੇ ਪੂਰੀ ਟੀਮ ਨੂੰ ਬਹੁਤ ਯਾਦ ਕਰਦਾ ਸੀ। ਇਹ ਦੇਖ ਕੇ ਖੁਸ਼ੀ ਹੁੰਦੀ ਸੀ ਕਿ ਇਹ ਪੂਰੀ ਊਰਜਾ ਨਾਲ ਕੰਮ ਕਰ ਰਹੀ ਹੈ। ਸੀਐਮ ਮਾਨ ਦੀ ਅਗਵਾਈ ਵਿੱਚ ਪੰਜਾਬ ਦੀ ਪੂਰੀ ਟੀਮ ਸ਼ਾਨਦਾਰ ਕੰਮ ਕਰ ਰਹੀ ਹੈ। ਜਦੋਂ ਉਹ ਜੇਲ੍ਹ ਵਿੱਚ ਸਨ ਤਾਂ ਉਹ ਅਰਦਾਸ ਕਰਦੇ ਸਨ ਕਿ ਭਾਰਤੀ ਜਨਤਾ ਪਾਰਟੀ ਜਿਸ ਤਰ੍ਹਾਂ ਦੀ ਸਾਜ਼ਿਸ਼ ਰਚ ਰਹੀ ਹੈ, ਉਸ ਵਿੱਚ ਦੋ ਚੀਜ਼ਾਂ ਮਦਦ ਕਰਨਗੀਆਂ। ਵਾਹਿਗੁਰੂ ਦੀ ਕਿਰਪਾ ਤੇ ਦੇਸ਼ ਦਾ ਸੰਵਿਧਾਨ। ਮੈਂ ਖੁਸ਼ ਹਾਂ ਕਿ ਰੱਬ ਨੇ ਕ੍ਰਿਪਾ ਕੀਤੀ ਹੈ।