ਹਰਸਿਮਰਤ ਕੌਰ ਬਾਦਲ ਨੇ ਕੰਗਨਾ ਰਣੌਤ ਦੇ ਬਿਆਨ ਤੇ ਕੇਂਦਰ ਸਰਕਾਰ ਤੋਂ ਤਰੁੰਤ ਮੁਅੱਤਲ ਕਰਨ ਦੀ ਕੀਤੀ ਮੰਗ

31/08/2024 | Public Times Bureau | Panjab

ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਸੰਸਦ ਮੈਂਬਰ ਕੰਗਨਾ ਰਣੌਤ ਦੇ ਬਿਆਨ ਦੀ ਸਖ਼ਤ ਨਿਖੇਧੀ ਕਰਦਿਆਂ ਕੇਂਦਰ ਸਰਕਾਰ ਤੋਂ ਕੰਗਨਾ ਨੂੰ ਮੁਅੱਤਲ ਕਰਨ ਦੀ ਮੰਗ ਕੀਤੀ ਹੈ। ਉਸ ਨੇ ਕਿਹਾ ਕਿ ਇਕ ਔਰਤ ਹੋਣ ਦੇ ਨਾਤੇ ਉਹ ਦੂਜੀਆਂ ਔਰਤਾਂ ਨੂੰ ਕੁਝ ਨਹੀਂ ਕਹਿਣਾ ਚਾਹੁੰਦੀ। ਕੰਗਨਾ ਬਾਰੇ ਜਿਨ੍ਹਾਂ ਘੱਟ ਕਿਹਾ ਜਾਵੇ, ਉਨ੍ਹਾਂ ਹੀ ਚੰਗਾ ਹੈ। ਉਸ ਦੀ ਆਪਣੀ ਅਕਲ ਭ੍ਰਿਸ਼ਟ ਹੋ ਗਈ ਹੈ ਅਤੇ ਉਹ ਦੂਜਿਆਂ ਨੂੰ ਮੰਦਾ ਬੋਲ ਰਹੀ ਹੈ। ਕੰਗਨਾ ਸਮਾਜ ਨੂੰ ਇਕਜੁੱਟ ਕਰਨ ਦੀ ਬਜਾਏ ਲੋਕਾਂ ਵਿਚ ਵੰਡੀਆਂ ਪਾ ਰਹੀ ਹੈ, ਤੇ ਨਾਮ ਦੂਜੇ ਲੋਕਾਂ ਦਾ ਨਾਂ ਲਗਾ ਦਿੰਦੀ ਹੈ ਪਰ ਭਾਜਪਾ ਸਰਕਾਰ ਨੇ ਅਜੇ ਤੱਕ ਉਸ ਦੇ ਖਿਲਾਫ ਕਾਰਵਾਈ ਕਿਉਂ ਨਹੀਂ ਕੀਤੀ? ਸਿਰਫ਼ ਨੋਟਿਸ ਜਾਰੀ ਕਰਨ ਨਾਲ ਕੁਝ ਨਹੀਂ ਹੁੰਦਾ, ਘੱਟੋ-ਘੱਟ ਉਨ੍ਹਾਂ ਨੂੰ ਮੁਅੱਤਲ ਕਰ ਦੇਣਾ ਚਾਹੀਦਾ ਹੈ। 6 ਸਤੰਬਰ ਨੂੰ ਰਿਲੀਜ਼ ਹੋਣ ਜਾ ਰਹੀ ਕੰਗਨਾ ਦੀ ਫਿਲਮ ਐਮਰਜੈਂਸੀ ਬਾਰੇ ਉਸ ਨੇ ਕਿਹਾ ਕਿ ਉਸ ਨੇ ਇਕ ਵਾਰ ਫਿਰ ਸਿੱਖਾਂ ਨੂੰ ਨਿਸ਼ਾਨਾ ਬਣਾਇਆ ਹੈ। ਉਨ੍ਹਾਂ ਸ੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਅਤੇ ਸਾਬਕਾ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਵੱਲੋਂ ਕੰਗਨਾ ਰਣੌਤ ‘ਤੇ ਕੀਤੀ ਗਈ ਟਿੱਪਣੀ ‘ਤੇ ਕਿਹਾ ਕਿ ਸਿਮਰਨਜੀਤ ਸਿੰਘ ਮਾਨ ਨੂੰ ਆਪਣੀ ਉਮਰ ਬਾਰੇ ਸੋਚਣਾ ਚਾਹੀਦਾ ਹੈ ਅਤੇ ਆਪਣੀ ਜ਼ੁਬਾਨ ‘ਤੇ ਕਾਬੂ ਰੱਖਣਾ ਚਾਹੀਦਾ ਹੈ। ਜੇਕਰ ਕੁਝ ਕਹਿਣ ਦੀ ਲੋੜ ਹੈ, ਉਹ ਵੀ ਚੰਗੇ ਸ਼ਬਦਾਂ ਵਿਚ ਕਹੀ ਜਾ ਸਕਦੀ ਹੈ।

Harsimrat Kaur Badal Demanded An Immediate Suspension From The Central Government On Kangana Ranaut s Statement


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App