ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਪੱਸ਼ਟੀਕਰਨ ਦੇਣ ਪਹੁੰਚੇ ਸੁੱਚਾ ਸਿੰਘ ਲੰਗਾਹ ਅਤੇ ਮਨਪ੍ਰੀਤ ਬਾਦਲ

06/09/2024 | Public Times Bureau | Panjab

ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਕੈਬਨਿਟ ਮੰਤਰੀ ਸੁੱਚਾ ਸਿੰਘ ਲੰਗਾਹ ਆਪਣਾ ਸਪਸ਼ਟੀਕਰਨ ਦੇਣ ਲਈ ਅੱਜ ਅਕਾਲ ਤਖ਼ਤ ਸਾਹਿਬ 'ਤੇ ਪੇਸ਼ ਹੋਏ। ਇਥੇ ਪੇਸ਼ ਹੋ ਕੇ ਉਨ੍ਹਾਂ ਨੇ ਆਪਣਾ ਸਪੱਸ਼ਟੀਕਰਨ ਦਿਤਾ। ਗੱਲਬਾਤ ਕਰਦੇ ਹੋਏ ਓਹਨਾ ਨੇ ਕਿਹਾ ਕਿ ਪਰਮਾਤਮਾ ਤੋਂ ਬਾਅਦ ਸਿੱਖ ਲਈ ਅਕਾਲ ਤਖ਼ਤ ਸਾਹਿਬ ਦਾ ਸਭ ਤੋਂ ਵੱਧ ਮਹੱਤਵ ਹੈ ਇੱਥੋਂ ਜੋ ਵੀ ਹੁਕਮ ਉਹਨਾਂ ਨੂੰ ਸੁਣਾਇਆ ਜਾਵੇਗਾ ਉਹ ਉਹਨਾਂ ਦੇ ਸਿਰ ਮੱਥੇ ਹੋਵੇਗਾ। ਨਾਲ ਹੀ ਦੱਸ ਦੇਈਏ ਕਿ ਮਨਪ੍ਰੀਤ ਬਾਦਲ ਨੇ ਵੀ ਪੇਸ਼ ਹੋ ਕੇ ਆਪਣਾ ਪੱਤਰ ਸੌਂਪਿਆ ਹੈ।

ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਆਪਣਾ ਸਪੱਸ਼ਟੀਕਰਨ ਦਿੱਤਾ ਸੀ। ਦੱਸ ਦੇਈਏ ਕਿ ਬੀਤੀ 30 ਅਗਸਤ ਨੂੰ ਪੰਜ ਸਿੰਘ ਸਾਹਿਬਾਨ ਵਲੋਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਤਨਖਾਹੀਆ ਕਰਾਰ ਦਿੱਤਾ ਗਿਆ ਸੀ।

ਇਸ ਦੇ ਨਾਲ ਅਕਾਲੀ ਸਰਕਾਰਾਂ ਸਮੇਂ ਕੈਬਨਿਟ ਮੰਤਰੀ ਰਹੇ ਅਕਾਲੀ ਆਗੂਆਂ ਨੂੰ 15 ਦਿਨਾਂ ਦੇ ਅੰਦਰ-ਅੰਦਰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਿੱਜੀ ਰੂਪ ਵਿਚ ਪੇਸ਼ ਹੋ ਕੇ ਆਪਣਾ ਸਪੱਸ਼ਟੀਕਰਨ ਦੇਣ ਦੇ ਹੁਕਮ ਦਿੱਤੇ ਸਨ।

Sucha Singh Langah And Manpreet Badal Came To Explain At Sri Akal Takht Sahib


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App