ਆਤਿਸ਼ੀ ਨੇ ਰਾਜਧਾਨੀ ਦਿੱਲੀ ਦਾ ਅਹੁਦਾ ਸੰਭਾਲਦਿਆਂ ਹੀ ਵੱਡਾ ਐਲਾਨ ਕਰ ਦਿੱਤਾ ਹੈ। ਉਸ ਨੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਤੋਂ ਬਾਅਦ ਫੈਸਲਾ ਕੀਤਾ ਹੈ ਕਿ ਉਹ ਅਰਵਿੰਦ ਕੇਜਰੀਵਾਲ ਲਈ ਮੁੱਖ ਮੰਤਰੀ ਦੀ ਕੁਰਸੀ ਖਾਲੀ ਰੱਖੇਗੀ। ਦਿੱਲੀ ਭਾਜਪਾ ਦੇ ਪ੍ਰਧਾਨ ਵਰਿੰਦਰ ਸਚਦੇਵਾ ਨੇ 'ਆਪ' 'ਤੇ ਨਿਸ਼ਾਨਾ ਸਾਧਦੇ ਹੋਏ ਇਸ ਨੂੰ ਸੰਵਿਧਾਨ ਦਾ ਅਪਮਾਨ ਦੱਸਿਆ ਹੈ। ਆਤਿਸ਼ੀ ਦਾ ਕਹਿਣਾ ਹੈ ਕਿ ਇਸ ਕੁਰਸੀ 'ਤੇ ਸਿਰਫ਼ ਅਰਵਿੰਦ ਕੇਜਰੀਵਾਲ ਹੀ ਬੈਠਣਗੇ। ਉਨ੍ਹਾਂ ਕਿਹਾ ਕਿ ਕੇਜਰੀਵਾਲ ਦੁਬਾਰਾ ਦਿੱਲੀ ਦੇ ਸੀਐਮ ਬਣਨਗੇ ਅਤੇ ਫਿਰ ਇਸ ਕੁਰਸੀ 'ਤੇ ਬੈਠਣਗੇ।ਆਤਿਸ਼ੀ ਨੇ ਕਿਹਾ, 'ਅੱਜ ਮੇਰੇ ਮਨ 'ਚ ਵੀ ਉਹੀ ਦਰਦ ਹੈ ਜੋ ਭਗਵਾਨ ਰਾਮ ਜੀ ਦੇ ਬਨਵਾਸ 'ਤੇ ਜਾਣ ਵੇਲੇ ਭਾਰਤ ਜੀ ਦੇ ਮਨ ਵਿਚ ਸੀ। ਉਨ੍ਹਾਂ ਨੇ ਭਗਵਾਨ ਰਾਮ ਦੀਆਂ ਖੜਾਵਾਂ ਰੱਖ ਕੇ ਸ਼ਾਸਨ ਚਲਾਇਆ ਸੀ।
ਭਗਵਾਨ ਰਾਮ ਸਾਡੇ ਸਾਰਿਆਂ ਦੇ ਆਦਰਸ਼ ਹਨ ਤੇ ਅਰਵਿੰਦ ਕੇਜਰੀਵਾਲ (ArvindKejriwal) ਨੇ ਉਨ੍ਹਾਂ ਦੇ ਦਰਸਾਏ ਮਾਰਗ 'ਤੇ ਚੱਲਦਿਆਂ ਦਿੱਲੀ ਦੇ ਲੋਕਾਂ ਦੀ ਸੇਵਾ ਕੀਤੀ ਅਤੇ ਮਰਿਆਦਾ ਦਾ ਪਾਲਣ ਕਰਦਿਆਂ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਮੈਨੂੰ ਵਿਸ਼ਵਾਸ ਹੈ ਕਿ ਹੁਣ ਦਿੱਲੀ ਦੇ ਲੋਕ ਕੇਜਰੀਵਾਲ ਨੂੰ ਵਿਧਾਨ ਸਭਾ ਚੋਣਾਂ ਵਿਚ ਭਾਰੀ ਬਹੁਮਤ ਨਾਲ ਜਿਤਾ ਕੇ ਮੁੜ ਮੁੱਖ ਮੰਤਰੀ ਬਣਾਉਣਗੇ। ਉਦੋਂ ਤਕ ਇਹ ਮੁੱਖ ਮੰਤਰੀ ਦੀ ਕੁਰਸੀ ਕੇਜਰੀਵਾਲ ਦੀ ਉਡੀਕ ਰਹੇਗੀ। ਦੂਜੇ ਪਾਸੇ ਦਿੱਲੀ ਭਾਜਪਾ ਦੇ ਪ੍ਰਧਾਨ ਵਰਿੰਦਰ ਸਚਦੇਵਾ ਨੇ ਕਿਹਾ ਕਿ ਅਜਿਹਾ ਕਰਨਾ ਸੰਵਿਧਾਨ, ਨਿਯਮਾਂ ਅਤੇ ਮੁੱਖ ਮੰਤਰੀ ਦੇ ਅਹੁਦੇ ਦਾ ਅਪਮਾਨ ਹੈ। ਇਸ ਤਰ੍ਹਾਂ ਮੁੱਖ ਮੰਤਰੀ ਦੇ ਮੇਜ਼ ਨਾਲ ਦੋ ਕੁਰਸੀਆਂ ਰੱਖਣੀਆਂ। ਆਤਿਸ਼ੀ ਜੀ ਇਹ ਕੋਈ ਆਦਰਸ਼ ਪਾਲਣ ਨਹੀਂ ਹੈ, ਇਹ ਸਾਦੀ ਭਾਸ਼ਾ ਵਿਚ ਚਮਚਾਗਿਰੀ ਹੈ।
Cm Atishi Left The Seat Vacant For Kejriwal Bjp Said This Is An Insult To The Constitution
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)