ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਸਪੱਸ਼ਟ ਕੀਤਾ ਹੈ ਕਿ ਬੀਕੇਯੂ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਨਜ਼ਰਬੰਦੀ ਲਈ ਪੂਰੀ ਤਰ੍ਹਾਂ ਭਗਵੰਤ ਮਾਨ ਸਰਕਾਰ ਜ਼ਿੰਮੇਵਾਰ ਹੈ। ਇਸ ਵਿੱਚ ਕੋਈ ਕੇਂਦਰੀ ਏਜੰਸੀ ਸ਼ਾਮਲ ਨਹੀਂ ਹੈ। ਇਹ ਪੂਰੀ ਤਰ੍ਹਾਂ ਸੂਬਾ ਪੁਲਿਸ ਦਾ ਕੰਮ ਹੈ। ਉਨ੍ਹਾਂ ਦੋਸ਼ ਲਾਇਆ ਕਿ ਅਸਲ ਮੁੱਦੇ ਤੋਂ ਧਿਆਨ ਹਟਾਉਣ ਲਈ ਕੇਂਦਰੀ ਏਜੰਸੀਆਂ ’ਤੇ ਦੋਸ਼ ਲਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਹਮੇਸ਼ਾ ਕਿਸਾਨਾਂ ਦੀ ਭਲਾਈ ਲਈ ਕੰਮ ਕਰਦੀ ਹੈ।
ਰਵਨੀਤ ਬਿੱਟੂ ਨੇ ਜਗਜੀਤ ਸਿੰਘ ਡੱਲੇਵਾਲ ਦੀ ਨਜ਼ਰਬੰਦੀ ਲਈ ਪੰਜਾਬ ਸਰਕਾਰ ਨੂੰ ਠਹਿਰਾਇਆ ਜ਼ਿੰਮੇਵਾਰ





