ਮੁੱਖ ਮੰਤਰੀ ਭਗਵੰਤ ਮਾਨ ਨੇ ਭ੍ਰਿਸ਼ਟਾਚਾਰ ਖਿਲਾਫ ਬਿਆਨ ਦਿੱਤਾ ਹੈ ਜਿਸ ਵਿਚ ਉਨ੍ਹਾਂ ਨੇ ਕਿਹਾ ਹੈ ਕਿ ਭਾਵੇ ਕੋਈ ਕਿਨ੍ਹਾ ਹੀ ਵੱਡਾ ਸਿਆਸਤਦਾਨ ਹੋਵੇ ਜਾ ਕਾਰੋਬਾਰੀ, ਕੋਈ ਵੀ ਅਧਿਕਾਰੀ ਹੋਵੇ ਭ੍ਰਿਸ਼ਟਾਚਾਰ ਦੇ ਮਾਮਲੇ ’ਚ ਕਿਸੇ ਨੂੰ ਬਖਸ਼ਿਆ ਨਹੀਂ ਜਾਵੇਗਾ। ਹੁਣ ਤਕ ਦੀ ਕਾਰਵਾਈ ਨੇ ਸਿੱਧ ਕਰ ਦਿੱਤਾ ਹੈ ਕਿ ਭ੍ਰਿਸ਼ਟਾਚਾਰ ਖਿਲਾਫ਼ ਸ਼ੁਰੂ ਕੀਤੀ ਜੰਗ ’ਚ ਆਪਣੇ-ਬੇਗਾਨੇ ਦਾ ਕੋਈ ਫ਼ਰਕ ਕਰਦੀ। ਸੱਤਾਧਾਰੀ ਪਾਰਟੀ ਦਾ ਹਿੱਸਾ ਹੋਣਾ ਜਾਂ ਵਿਰੋਧੀ ਧਿਰ ਨਾਲ ਜੁੜੇ ਹੋਣ ਕਿਸੇ ਅਫ਼ਸਰ ਜਾਂ ਲੀਡਰ ਨੂੰ ਭ੍ਰਿਸ਼ਟਾਚਾਰ ਕਰਨ ਦਾ ਲਾਇਸੈਂਸ ਨਹੀਂ ਮਿਲ ਜਾਂਦਾ।
ਸਾਲ 2022 ’ਚ ਅਹੁਦਾ ਸੰਭਾਲਿਆ ਸੀ ਤੇ ਉਸ ਵੇਲੇ ਤੋਂ ਲੈ ਕੇ ਹੁਣ ਤਕ ਭ੍ਰਿਸ਼ਟਾਚਾਰ ਖ਼ਿਲਾਫ਼ ਲੜਾਈ ਲੜੀ ਜਾ ਰਹੀ ਹੈ। ਅਸੀਂ ਲੋਕਾਂ ਨੂੰ ਗਾਰੰਟੀ ਦਿੱਤੀ ਸੀ ਕਿ ਸਰਕਾਰ ’ਚ ਭ੍ਰਿਸ਼ਟਾਚਾਰ ਸਹਿਣ ਨਹੀਂ ਕੀਤਾ ਜਾਵੇਗਾ ਤੇ ਇਸ ’ਚ ਸ਼ਾਮਲ ਲੋਕਾਂ ਖਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਭ੍ਰਿਸ਼ਟਾਚਾਰ ਨੂੰ ਜੜ੍ਹੋਂ ਉਖਾੜ ਦੇਣ ਤੱਕ ਇਹ ਲੜਾਈ ਜਾਰੀ ਰਹੇਗੀ। ਇਸਦੇ ਨਾਲ ਹੀ ਲੋਕਾਂ ਨੂੰ ਭ੍ਰਿਸ਼ਟਾਚਾਰ ਖ਼ਿਲਾਫ਼ ਮੁਹਿੰਮ ਦਾ ਹਿੱਸਾ ਬਣਨ ਦਾ ਸੱਦਾ ਦਿੰਦਿਆਂ ਕਿਹਾ ਕਿ ਜੇਕਰ ਕੋਈ ਭ੍ਰਿਸ਼ਟ ਮੰਤਵਾਂ ਲਈ ਉਨ੍ਹਾਂ ਦੇ ਕੰਮ ’ਚ ਦੇਰੀ ਜਾਂ ਰੁਕਾਵਟਾਂ ਪੈਦਾ ਕਰਦਾ ਹੈ ਤਾਂ ਆਮ ਆਦਮੀ ਨੂੰ ਅੱਗੇ ਆ ਕੇ ਉਨ੍ਹਾਂ ਖ਼ਿਲਾਫ਼ ਸ਼ਿਕਾਇਤ ਕਰਨੀ ਚਾਹੀਦੀ ਹੈ। ਸਰਕਾਰ ਉਨ੍ਹਾਂ ਵੱਲੋਂ ਦਰਜ ਕਰਵਾਈਆਂ ਗਈਆਂ ਸ਼ਿਕਾਇਤਾਂ ’ਤੇ ਸਖ਼ਤ ਕਾਰਵਾਈ ਕਰੇਗੀ।





