ਸਨਅਤੀ ਸ਼ਹਿਰ ਲੁਧਿਆਣਾ ਦੇ ਵਿਧਾਨ ਸਭਾ ਹਲਕਾ ਪੱਛਮੀ ਲਈ 19 ਜੂਨ ਨੂੰ ਪਈਆਂ ਵੋਟਾਂ ਦੀ ਗਿਣਤੀ ਦਾ ਕੰਮ ਘੁਮਾਰ ਮੰਡੀ ਸਥਿਤ ਕੁੜੀਆਂ ਦੇ ਖਾਲਸਾ ਕਾਲਜ ਦੇ ਆਡੀਟੋਰੀਅਮ ਵਿੱਚ ਪੋਸਟ ਵੈਲਟ ਪੇਪਰਾਂ ਦੀ ਗਿਣਤੀ ਨਾਲ ਵਿੱਚ ਸ਼ੁਰੂ ਹੋ ਗਿਆ ਹੈ। 19 ਜੂਨ ਨੂੰ ਪਈਆਂ ਵੋਟਾਂ ਦੀ ਗਿਣਤੀ ਦਾ ਕੰਮ 14 ਗੇੜ ਵਿੱਚ ਮੁਕੰਮਲ ਹੋਵੇਗਾ।
ਚੋਥੇ ਰੁਝਾਨਾਂ ਵਿੱਚ ਆਮ ਆਦਮੀ ਪਾਰਟੀ ਦੇ ਸੰਜੀਵ ਅਰੋੜਾ ਕਾਂਗਰਸ ਦੇ ਭਾਰਤ ਭੂਸ਼ਣ ਆਸ਼ੂ ਨਾਲੋਂ 2844 ਵੋਟਾਂ ਅੱਗੇ ਚੱਲ ਰਹੇ ਹਨ। ਆਪ ਦੇ ਸੰਜੀਵ ਅਰੋੜਾ ਨੂੰ 10007 ਅਤੇ ਕਾਂਗਰਸ ਦੇ ਭਾਰਤ ਭੂਸ਼ਣ ਆਸ਼ੂ ਨੂੰ 7195 ਵੋਟਾਂ ਮਿਲੀਆਂ ਹਨ ਜਦ ਕਿ ਭਾਜਪਾ ਦੇ ਜੀਵਨ ਗੁਪਤਾ ਨੂੰ 6964 ਅਤੇ ਅਕਾਲੀ ਦਲ ਦੇ ਪਰਉਪਕਾਰ ਸਿੰਘ ਘੁੰਮਣ ਨੂੰ 2701 ਵੋਟਾਂ ਮਿਲੀਆਂ ਹਨ ਹੁਣ ਈਵੀਐਮ ਮਸ਼ੀਨਾਂ ਤੇ ਵੋਟਾਂ ਦੀ ਗਿਣਤੀ ਜਾਰੀ ਹੈ।





