ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦੀ ਸ਼ੁਰੂਆਤ ਕਰਦਿਆਂ ਅੱਜ ਪਾਰਟੀ ਅਹੁਦੇਦਾਰਾਂ ਦੀ ਪਹਿਲੀ ਸੂਚੀ ਅਤੇ ਕੋਰ ਕਮੇਟੀ (SAD Core Committee) ਦਾ ਐਲਾਨ ਕੀਤਾ। ਅੱਜ ਐਲਾਨੇ ਗਏ ਅਹੁਦੇਦਾਰਾਂ ਵਿੱਚ ਬਲਵਿੰਦਰ ਸਿੰਘ ਭੂੰਦੜ ਪਾਰਟੀ ਦੇ ਸਕੱਤਰ ਜਨਰਲ, ਡਾ. ਦਲਜੀਤ ਸਿੰਘ ਚੀਮਾ ਸਕੱਤਰ ਅਤੇ ਐਨ.ਕੇ. ਸ਼ਰਮਾ ਖਜਾਨਚੀ ਬਣਾਏ ਗਏ। ਇਸ ਦੇ ਨਾਲ ਹੀ ਸਰਬਜੀਤ ਸਿੰਘ ਝਿੰਜਰ ਨੂੰ ਯੂਥ ਵਿੰਗ, ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ, ਬੀਬੀ ਹਰਗੋਬਿੰਦ ਕੌਰ ਨੂੰ ਇਸਤਰੀ ਅਕਾਲੀ ਦਲ ਦਾ ਪ੍ਰਧਾਨ ਅਤੇ ਰਣਬੀਰ ਸਿੰਘ ਰਾਣਾ ਢਿੱਲੋਂ ਨੂੰ ਐਸ.ਓ.ਆਈ ਦਾ ਪ੍ਰਧਾਨ ਬਣਾਇਆ ਗਿਆ।
ਅੱਜ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਐਲਾਨੀ ਗਈ ਕੋਰ ਕਮੇਟੀ, ਜਿਸ ਵਿੱਚ ਪਾਰਟੀ ਦੇ 31 ਸੀਨੀਅਰ ਆਗੂਆਂ ਨੂੰ ਸ਼ਾਮਲ ਕੀਤਾ ਗਿਆ, ਉਹਨਾਂ ਵਿੱਚ ਬਲਵਿੰਦਰ ਸਿੰਘ ਭੂੰਦੜ, ਹਰਜਿੰਦਰ ਸਿੰਘ ਧਾਮੀ, ਨਰੇਸ਼ ਗੁਜਰਾਲ, ਪਰਮਜੀਤ ਸਿੰਘ ਸਰਨਾ, ਹੀਰਾ ਸਿੰਘ ਗਾਬੜੀਆ, ਗੁਲਜ਼ਾਰ ਸਿੰਘ ਰਾਣੀਕੇ, ਮਹੇਸ਼ਇੰਦਰ ਸਿੰਘ ਗਰੇਵਾਲ, ਡਾ. ਦਲਜੀਤ ਸਿੰਘ ਚੀਮਾ, ਜਨਮੇਜਾ ਸਿੰਘ ਸੇਖੋਂ, ਸਿਕੰਦਰ ਸਿੰਘ ਮਲੂਕਾ, ਬੀਬਾ ਹਰਸਿਮਰਤ ਕੌਰ ਬਾਦਲ, ਮਨਜੀਤ ਸਿੰਘ ਜੀ.ਕੇ, ਸ਼ਰਨਜੀਤ ਸਿੰਘ ਢਿੱਲੋਂ, ਬਿਕਰਮ ਸਿੰਘ ਮਜੀਠੀਆ, ਸੁੱਚਾ ਸਿੰਘ ਲੰਗਾਹ, ਗੁਰਬਚਨ ਸਿੰਘ ਬੱਬੇਹਾਲੀ, ਲਖਬੀਰ ਸਿੰਘ ਲੋਧੀਨੰਗਲ, ਐਨ.ਕੇ.ਸ਼ਰਮਾ, ਮਨਤਾਰ ਸਿੰਘ ਬਰਾੜ, ਬਲਦੇਵ ਸਿੰਘ ਖਹਿਰਾ, ਐਸ.ਆਰ. ਕਲੇਰ, ਜੋਗਿੰਦਰ ਸਿੰਘ ਜਿੰਦੂ, ਤੀਰਥ ਸਿੰਘ ਮਾਹਲਾ, ਰਣਜੀਤ ਸਿੰਘ ਢਿੱਲੋਂ, ਵਰਦੇਵ ਸਿੰਘ ਮਾਨ, ਗੁਰਪ੍ਰੀਤ ਸਿੰਘ ਰਾਜੂਖੰਨਾ, ਕਮਲ ਚੇਤਲੀ, ਹਰਪ੍ਰੀਤ ਸਿੰਘ ਕੋਟਭਾਈ, ਸੁਖਦੀਪ ਸਿੰਘ ਸੁਕਾਰ ਅਤੇ ਦਰਬਾਰਾ ਸਿੰਘ ਗੁਰੂ ਦੇ ਨਾਮ ਸ਼ਾਮਲ ਹਨ।
ਉਪਰੋਕਤ ਤੋਂ ਇਲਾਵਾ ਹੇਠ ਲਿਖੇ 5 ਸੀਨੀਅਰ ਨੇਤਾਵਾਂ ਨੂੰ ਕੋਰ ਕਮੇਟੀ ਦਾ ਐਕਸ ਆਫੀਸ਼ੀਓ ਮੈਂਬਰ ਬਣਾਇਆ ਗਿਆ ਹੈ, ਜਿਹਨਾਂ ਵਿੱਚ ਮੀਡੀਆ ਹੈਡ ਹਰਚਰਨ ਸਿੰਘ ਬੈਂਸ, ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ, ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਹਰਗੋਬਿੰਦ ਕੌਰ, ਐਸ.ਓ.ਆਈ ਦੇ ਪ੍ਰਧਾਨ ਰਣਬੀਰ ਸਿੰਘ ਰਾਣਾ ਢਿੱਲੋਂ ਅਤੇ ਪਾਰਟੀ ਦੇ ਮੁੱਖ ਬੁਲਾਰੇ ਅਰਸ਼ਦੀਪ ਸਿੰਘ ਕਲੇਰ ਨੂੰ ਸ਼ਾਮਲ ਕੀਤਾ ਗਿਆ ਹੈ।
Sukhbir Singh Badal Announces Office Bearers And Core Committee Of Shiromani Akali Dal Know The List
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)