ਸ਼੍ਰੋਮਣੀ ਅਕਾਲੀ ਦੇ ਆਗੂਆਂ ਵਲੋਂ ਮੋਹਾਲੀ ਵਿਚ ਇਕ ਜੁੱਟ ਹੋਣ ਦਾ ਐਲਾਨ ਕੀਤਾ ਗਿਆ ਉਥੇ ਹੀ ਉਨ੍ਹਾਂ ਨੂੰ ਰੋਕਣ ਦੇ ਲਾਇ ਪੁਲਿਸ ਦੇ ਵਲੋਂ ਸਾਰੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੂੰ ਰੋਕਣ ਦੇ ਲਈ ਘਰ ਚ ਨਜ਼ਰਬੰਦ ਕੀਤਾ ਜਾ ਰਿਹਾ ਹੈ। ਬਿਕਰਮ ਸਿੰਘ ਮਜੀਠੀਆ ਦੇ ਨੂੰ ਮੋਹਾਲੀ ਦੇ ਕੋਰਟ ਚ ਪੇਸ਼ ਕੀਤਾ ਜਾਵੇਗਾ ਜਿਸ ਨੂੰ ਲੈਕੇ ਆਗੂਆਂ ਵਲੋਂ ਉਸ ਸਥਾਨ ਚ ਪੁਹੰਚਣ ਦਾ ਕਿਹਾ ਗਏ ਸੀ। ਬਿਕਰਮ ਸਿੰਘ ਮਜੀਠੀਆ ਦੀ ਪੇਸ਼ੀ ਮੌਕੇ ਮੁਹਾਲੀ ਜਾਣ ਤੋਂ ਪਹਿਲਾਂ ਸੂਬੇ ਭਰ ਵਿਚ ਅਕਾਲੀ ਆਗੂਆਂ ਨੂੰ ਘਰਾਂ ਵਿਚ ਨਜ਼ਰਬੰਦ ਕੀਤਾ ਗਿਆ ਹੈ। ਜਿਸਦੇ ਹੀ ਸ਼੍ਰੋਮਣੀ ਅਕਾਲੀ ਦਲ ਹਲਕਾ ਰਾਮਪੁਰਾ ਫੂਲ ਦੇ ਇੰਚਾਰਜ ਹਰਿੰਦਰ ਸਿੰਘ ਮਹਿਰਾਜ ਨੂੰ ਮੁਹਾਲੀ ਲਈ ਰਵਾਨਾ ਹੋਣ ਤੋਂ ਪਹਿਲਾਂ ਹੀ ਉਨ੍ਹਾਂ ਦੇ ਸਾਥੀਆਂ ਸਮੇਤ ਪੁਲਿਸ ਨੇ ਘਰ ਵਿਚ ਹੀ ਨਜ਼ਰਬੰਦ ਕੀਤਾ।

ਇਸ ਮੌਕੇ ਅਕਾਲੀ ਆਗੂ ਹਰਿੰਦਰ ਸਿੰਘ ਮਹਿਰਾਜ ਨੇ ਕਿਹਾ ਕਿ ਇਕ ਪਾਸੇ ਤਾਂ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਆਪ ਸਰਕਾਰ ਦੇ ਸਾਰੇ ਆਗੂ ਕਹਿ ਰਹੇ ਹਨ ਕਿ ਅਕਾਲੀ ਪੰਜਾਬ ਵਿਚੋਂ ਖਤਮ ਹੋ ਗਏ ਦੂਜੇ ਪਾਸੇ ਅਕਾਲੀਆਂ ਦੇ ਇਕੱਠ ਦੇ ਡਰ ਤੋਂ ਪੰਜਾਬ ਵਿਚ ਥਾਂ-ਥਾਂ ਨਾਕੇਬੰਦੀ ਕੀਤੀ ਹੋਈ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਆਪ ਆਗੂਆਂ ਨੂੰ ਕਿਹਾ ਕਿ ਧੱਕੇਸ਼ਾਹੀਆ ਬੰਦ ਕਰ ਦਿਓ ਅਕਾਲੀ ਤਾਂ ਆ ਗਏ ਸਮਝੋ। ਇਸ ਮੌਕੇ ਉਨ੍ਹਾਂ ਕਿਹਾ ਕਿ ਬਿਕਰਮ ਸਿੰਘ ਮਜੀਠੀਆਂ ਦੀ ਗ੍ਰਿਫਤਾਰੀ ਦੇ ਮਾਮਲੇ ਵਿਚ ਆਪ ਸਰਕਾਰ ਨੂੰ ਵੱਡੀ ਨਮੋਸ਼ੀ ਦਾ ਸਾਹਮਣਾ ਕਰਨਾ ਪਵੇਗਾ ਅਤੇ ਮਜੀਠੀਆ ਦਾ ਸਿਆਸੀ ਕੱਦ ਪਹਿਲਾਂ ਨਾਲੋਂ ਵੀ ਉੱਚਾ ਹੋਵੇਗਾ।