ਜ਼ਿਲ੍ਹਾ ਪ੍ਰਸ਼ਾਸਨ ਨੇ ਨਾਗਰਿਕ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ‘ਇੱਕ ਕਦਮ ਸੁਰੱਖਿਆ ਵੱਲ’ ਪ੍ਰੋਜੈਕਟ ਦੀ ਸ਼ੁਰੂਆਤ ਗੁਰਦਾਸਪੁਰ ਸ਼ਹਿਰ ਤੋਂ ਕੀਤੀ ਹੈ। ਇਸ ਪ੍ਰੋਜੈਕਟ ਤਹਿਤ ਹਰ ਈ-ਰਿਕਸ਼ਾ ਨੂੰ ਯੂਨੀਕ ਆਈ.ਡੀ. ਨੰਬਰ ਵਾਲਾ ਸਟਿੱਕਰ ਜਾਰੀ ਕੀਤਾ ਜਾਵੇਗਾ, ਜੋ ਕਿ ਮੁਫ਼ਤ ਹੋਵੇਗਾ।
ਇਸ ਪ੍ਰੋਜੈਕਟ ਦੀ ਸ਼ੁਰੂਆਤ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ, ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਅਤੇ ਹੋਰ ਅਧਿਕਾਰੀਆਂ ਨੇ ਪੁਰਾਣੇ ਬੱਸ ਅੱਡੇ ਤੋਂ ਕੀਤੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਉਪਰਾਲਾ ਹਾਲੀਆ ਘਟਨਾਵਾਂ ਤੋਂ ਸਬਕ ਲੈ ਕੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਕੀਤਾ ਗਿਆ ਹੈ। ਸਟਿੱਕਰ ਉੱਤੇ ਹੈਲਪਲਾਈਨ ਨੰਬਰ (86998-47996) ਵੀ ਦਿੱਤਾ ਗਿਆ ਹੈ, ਜਿਸ ਰਾਹੀਂ ਨਾਗਰਿਕ ਕਿਸੇ ਵੀ ਸਹਾਇਤਾ ਲਈ ਸੰਪਰਕ ਕਰ ਸਕਦੇ ਹਨ।
ਸਕੱਤਰ-ਕਮ-ਆਰ.ਟੀ.ਓ. ਦਫ਼ਤਰ ਵੱਲੋਂ ਸਾਰੇ ਰਜਿਸਟਰਡ ਈ-ਰਿਕਸ਼ਾ ਚਾਲਕਾਂ ਨੂੰ ਇਹ ਸਟਿੱਕਰ ਦਿੱਤੇ ਜਾ ਰਹੇ ਹਨ। ਜਿਨ੍ਹਾਂ ਦੀ ਆਰ.ਸੀ. ਨਹੀਂ ਬਣੀ, ਉਹ 465 ਰੁਪਏ ਫੀਸ ਦੇ ਕੇ ਆਰ.ਟੀ.ਓ. ਦਫ਼ਤਰ ਤੋਂ ਬਣਵਾ ਸਕਦੇ ਹਨ। 6 ਅਗਸਤ 2025 ਤੋਂ ਬਾਅਦ ਕੇਵਲ ਸਟਿੱਕਰ ਲੱਗੇ ਈ-ਰਿਕਸ਼ੇ ਨੂੰ ਹੀ ਚਲਾਉਣ ਦੀ ਆਗਿਆ ਹੋਵੇਗੀ।
Now Only Those With Special Stickers Will Be Allowed To Ply E rickshaws Unique Id Sticker Has Become Mandatory Know The Fee
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)