ਪੰਜਾਬ ਵਿੱਚ ਸਾਬਕਾ ਕ੍ਰਿਕਟਰ ਅਤੇ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਪਤਨੀ, ਡਾ. ਨਵਜੋਤ ਕੌਰ ਸਿੱਧੂ ਨੂੰ ਕਾਂਗਰਸ ਪਾਰਟੀ ਤੋਂ ਬਾਹਰ ਕੱਢ ਦਿੱਤਾ ਗਿਆ ਹੈ। ਇਹ ਜਾਣਕਾਰੀ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਕਾਂਗਰਸ ਇੰਚਾਰਜ ਭੁਪੇਸ਼ ਬਘੇਲ ਨੇ ਅੰਮ੍ਰਿਤਸਰ ਵਿੱਚ ਦਿੱਤੀ।
ਭੁਪੇਸ਼ ਬਘੇਲ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਨਵਜੋਤ ਕੌਰ ਸਿੱਧੂ ਪਹਿਲਾਂ ਪਾਰਟੀ ਵਿੱਚੋਂ ਮੁਅੱਤਲ (ਸਸਪੈਂਡ) ਕੀਤੀ ਗਈਆਂ ਸਨ ਅਤੇ ਹੁਣ ਅਧਿਕਾਰਕ ਤੌਰ ‘ਤੇ ਪਾਰਟੀ ਤੋਂ ਕੱਢ ਦਿੱਤੀਆਂ ਗਈਆਂ ਹਨ। ਦੂਜੇ ਪਾਸੇ, ਨਵਜੋਤ ਕੌਰ ਸਿੱਧੂ ਨੇ ਹਾਲ ਹੀ ਵਿੱਚ ਪਾਰਟੀ ਛੱਡਣ ਦਾ ਆਪਣੇ ਆਪ ਐਲਾਨ ਕੀਤਾ ਸੀ। ਭੁਪੇਸ਼ ਬਘੇਲ ਨੇ ਪੰਜਾਬ ਅਤੇ ਕੇਂਦਰ ਸਰਕਾਰਾਂ ਨੂੰ ਕਈ ਮਹੱਤਵਪੂਰਨ ਮੁੱਦਿਆਂ ‘ਤੇ ਲੱਤਾ ਘੇਰਿਆ।





