ਸੁਤੰਤਰਤਾ ਦਿਵਸ ਮੌਕੇ ਮਾਲੇਰਕੋਟਲਾ ਜ਼ਿਲ੍ਹੇ ਵਿੱਚ 15 ਅਗਸਤ ਨੂੰ ਡਰਾਈ ਡੇਅ ਘੋਸ਼ਿਤ

14/08/2026 | Public Times Bureau | Panjab

ਸੁਤੰਤਰਤਾ ਦਿਵਸ-2026 ਨੂੰ ਸ਼ਾਂਤੀਪੂਰਨ ਅਤੇ ਸੁਚੱਜੇ ਢੰਗ ਨਾਲ ਮਨਾਉਣ ਅਤੇ ਜ਼ਿਲ੍ਹੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟਰੇਟ ਮਾਲੇਰਕੋਟਲਾ ਵਿਰਾਜ ਸਿਆਮਕਰਨ ਤਿੜਕੇ, ਆਈ.ਏ.ਐਸ. ਵੱਲੋਂ ਪੰਜਾਬ ਆਬਕਾਰੀ ਐਕਟ, 1914 ਦੀ ਧਾਰਾ 54 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ 15 ਅਗਸਤ 2026 ਨੂੰ ਜ਼ਿਲ੍ਹਾ ਮਾਲੇਰਕੋਟਲਾ ਵਿੱਚ ਡਰਾਈ ਡੇਅ ਘੋਸ਼ਿਤ ਕੀਤਾ ਗਿਆ ਹੈ।ਜਾਰੀ ਹੁਕਮਾਂ ਅਨੁਸਾਰ 15 ਅਗਸਤ 2026 ਨੂੰ ਸਵੇਰੇ 07:00 ਵਜੇ ਤੋਂ ਸ਼ਾਮ 05:00 ਵਜੇ ਤੱਕ ਜ਼ਿਲ੍ਹਾ ਮਾਲੇਰਕੋਟਲਾ ਦੀ ਹਦੂਦ ਅੰਦਰ ਸ਼ਰਾਬ ਦੀ ਵਿਕਰੀ ਅਤੇ ਵਰਤੋਂ ’ਤੇ ਮੁਕੰਮਲ ਪਾਬੰਦੀ ਰਹੇਗੀ।ਜ਼ਿਲ੍ਹੇ ਅੰਦਰ ਸਾਰੇ ਸ਼ਰਾਬ ਦੇ ਠੇਕਿਆਂ, ਹੋਟਲਾਂ, ਦੁਕਾਨਾਂ, ਰੈਸਟੋਰੈਂਟਾਂ, ਕਲੱਬਾਂ, ਬੀਅਰ ਬਾਰਾਂ, ਅਹਾਤਿਆਂ ਅਤੇ ਉਨ੍ਹਾਂ ਹੋਰ ਥਾਵਾਂ, ਜਿੱਥੇ ਸ਼ਰਾਬ ਵੇਚਣ ਜਾਂ ਪੀਣ ਦੀ ਕਾਨੂੰਨੀ ਇਜਾਜ਼ਤ ਹੈ, ਵਿਖੇ ਸ਼ਰਾਬ ਦੀ ਵਿਕਰੀ, ਵਰਤੋਂ, ਪੀਣ-ਪਿਲਾਉਣ ਅਤੇ ਸਟੋਰ ਕਰਨ ’ਤੇ ਪਾਬੰਦੀ ਲਾਗੂ ਰਹੇਗੀ।

ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਸੁਤੰਤਰਤਾ ਦਿਵਸ ਦੇਸ਼ ਦਾ ਮਹੱਤਵਪੂਰਨ ਕੌਮੀ ਤਿਉਹਾਰ ਹੈ ਅਤੇ ਇਸ ਮੌਕੇ ਜ਼ਿਲ੍ਹੇ ਵਿੱਚ ਸ਼ਾਂਤੀ, ਸਦਭਾਵਨਾ ਅਤੇ ਅਮਨ-ਕਾਨੂੰਨ ਨੂੰ ਕਾਇਮ ਰੱਖਣਾ ਜ਼ਰੂਰੀ ਹੈ। ਇਸੇ ਉਦੇਸ਼ ਨਾਲ ਇਹ ਹੁਕਮ ਜਾਰੀ ਕੀਤਾ ਗਿਆ ਹੈ।ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਆਮ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਡਰਾਈ ਡੇਅ ਸਬੰਧੀ ਜਾਰੀ ਹਦਾਇਤਾਂ ਦੀ ਪਾਲਣਾ ਕਰਦਿਆਂ ਸੁਤੰਤਰਤਾ ਦਿਵਸ ਨੂੰ ਸ਼ਾਂਤੀਪੂਰਨ, ਮਰਿਆਦਾਪੂਰਵਕ ਅਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਉਣ।

dry Day Declared In Malerkotla District On August 15 On The Occasion Of Independence Day


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App