ਤਮਿਲਗਾ ਵੇਤਰੀ ਕੜਗਮ (TVK) ਸਰਕਾਰ ਨੇ ਕਿਸਾਨਾਂ ਅਤੇ ਅਧਿਆਪਕਾਂ ਨੂੰ ਵੱਡੀ ਰਾਹਤ ਦਿੰਦਿਆਂ ਪਿਛਲੀ ਸਰਕਾਰ ਦੇ ਕਾਰਜਕਾਲ ਦੌਰਾਨ ਸ਼ਾਂਤਮਈ ਪ੍ਰਦਰਸ਼ਨਾਂ ਨਾਲ ਜੁੜੇ ਕੇਸ ਵਾਪਸ ਲੈਣ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਸੀ. ਜੋਸੇਫ ਵਿਜੇ ਨੇ ਬੁੱਧਵਾਰ ਨੂੰ ਵਿਧਾਨ ਸਭਾ ਵਿੱਚ ਨਿਯਮ 110 ਤਹਿਤ ਇਹ ਐਲਾਨ ਕੀਤਾ। ਸਰਕਾਰ ਮੁਤਾਬਕ, ਮਈ 2021 ਤੋਂ ਅਪ੍ਰੈਲ 2026 ਦਰਮਿਆਨ ਰੋਜ਼ੀ-ਰੋਟੀ, ਹੱਕਾਂ ਅਤੇ ਭਲਾਈ ਨਾਲ ਸਬੰਧਤ ਮੁੱਦਿਆਂ ਨੂੰ ਲੈ ਕੇ ਸ਼ਾਂਤਮਈ ਪ੍ਰਦਰਸ਼ਨ ਕਰਨ ਵਾਲੇ ਕਿਸਾਨਾਂ ਅਤੇ ਅਧਿਆਪਕਾਂ ਖ਼ਿਲਾਫ਼ ਦਰਜ ਮਾਮਲੇ ਵਾਪਸ ਲਏ ਜਾਣਗੇ। ਇਸ ਫ਼ੈਸਲੇ ਦੇ ਦਾਇਰੇ ਵਿੱਚ ਤਿਰੁਵੰਨਾਮਲਈ ਵਿੱਚ SIPCOT ਇੰਡਸਟਰੀਅਲ ਅਸਟੇਟ ਪ੍ਰਾਜੈਕਟ ਦਾ ਵਿਰੋਧ ਕਰਨ ਵਾਲੇ ਕਿਸਾਨ ਵੀ ਸ਼ਾਮਲ ਹਨ। ਇਸ ਤੋਂ ਇਲਾਵਾ ਪ੍ਰਸਤਾਵਿਤ ਪਰੰਦੂਰ ਹਵਾਈ ਅੱਡੇ ਵਿਰੁੱਧ ਲੰਬੇ ਸਮੇਂ ਤੱਕ ਚੱਲੇ ਅੰਦੋਲਨ ਵਿੱਚ ਸ਼ਾਮਲ ਰਹੇ ਲੋਕਾਂ ਨੂੰ ਵੀ ਰਾਹਤ ਮਿਲੇਗੀ।
ਇਨ੍ਹਾਂ ਪ੍ਰਦਰਸ਼ਨਾਂ ਵਿੱਚ ਖੇਤੀਬਾੜੀ ਜ਼ਮੀਨ, ਜਲ ਸਰੋਤਾਂ ਅਤੇ ਰੋਜ਼ੀ-ਰੋਟੀ ਨਾਲ ਜੁੜੀਆਂ ਚਿੰਤਾਵਾਂ ਉਠਾਈਆਂ ਗਈਆਂ ਸਨ। ਐਲਾਨ ਤੋਂ ਬਾਅਦ ਵਿਧਾਨ ਸਭਾ ਵਿੱਚ ਸਿਆਸੀ ਤਕਰਾਰ ਵੀ ਦੇਖਣ ਨੂੰ ਮਿਲੀ। DMK ਵ੍ਹਿਪ ਈ.ਵੀ. ਵੇਲੂ ਨੇ ਸਰਕਾਰ ਦੇ ਫ਼ੈਸਲੇ ਦੇ ਪਿੱਛੇ ਕਿਸੇ ਹੋਰ ਮਕਸਦ ਦਾ ਦੋਸ਼ ਲਗਾਇਆ, ਜਦਕਿ ਸਾਬਕਾ ਮੰਤਰੀ ਐੱਮ.ਆਰ.ਕੇ. ਪਨੀਰਸੇਲਵਮ ਨੇ ਪੁੱਛਿਆ ਕਿ ਕੀ ਪਿਛਲੇ 100 ਦਿਨਾਂ ਦੌਰਾਨ ਫ਼ਸਲੀ ਕਰਜ਼ੇ ਦੇ ਮੁੱਦੇ ’ਤੇ ਪ੍ਰਦਰਸ਼ਨ ਕਰਨ ਵਾਲੇ ਕਿਸਾਨਾਂ ਖ਼ਿਲਾਫ਼ ਦਰਜ ਕੇਸ ਵੀ ਵਾਪਸ ਲਏ ਜਾਣਗੇ। ਸਪੀਕਰ ਜੇ.ਸੀ.ਡੀ. ਪ੍ਰਭਾਕਰ ਨੇ ਦਖ਼ਲ ਦਿੰਦਿਆਂ ਇਤਰਾਜ਼ ਨੂੰ ਰੱਦ ਕਰ ਦਿੱਤਾ ਅਤੇ ਕਿਹਾ ਕਿ ਮੁੱਖ ਮੰਤਰੀ ਨੇ ਵਿਧਾਨ ਸਭਾ ਦੇ ਨਿਯਮਾਂ ਤਹਿਤ ਹੀ ਐਲਾਨ ਕੀਤਾ ਹੈ। ਮੁੱਖ ਮੰਤਰੀ ਵਿਜੇ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਪ੍ਰਗਟਾਵੇ ਦੀ ਆਜ਼ਾਦੀ ਅਤੇ ਕਾਨੂੰਨ ਦੇ ਦਾਇਰੇ ਵਿੱਚ ਰਹਿ ਕੇ ਸ਼ਾਂਤਮਈ ਢੰਗ ਨਾਲ ਵਿਰੋਧ ਕਰਨ ਦੇ ਅਧਿਕਾਰ ਦੀ ਰੱਖਿਆ ਲਈ ਵਚਨਬੱਧ ਹੈ।
Major Relief For Farmers And Teachers Announcement To Withdraw Cases Related To Peaceful Protests
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)