ਭਾਜਪਾ ਸੰਸਦ ਮੈਂਬਰ ਅਨੁਰਾਗ ਠਾਕੁਰ ਨੇ ਵੋਟਰ ਸੂਚੀਆਂ, EVM ਅਤੇ ਚੋਣ ਕਮਿਸ਼ਨ ਨੂੰ ਲੈ ਕੇ ਵਿਰੋਧੀ ਧਿਰ ’ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਦੋਸ਼ ਲਾਇਆ ਕਿ ਚੋਣਾਂ ਵਿੱਚ ਹਾਰ ਮਿਲਣ ’ਤੇ ਸੰਵਿਧਾਨਕ ਸੰਸਥਾਵਾਂ ’ਤੇ ਸਵਾਲ ਚੁੱਕਣਾ ਵਿਰੋਧੀ ਧਿਰ ਦੀ ਰਣਨੀਤੀ ਬਣ ਗਈ ਹੈ।
ਪੱਤਰਕਾਰਾਂ ਨਾਲ ਗੈਰ-ਰਸਮੀ ਗੱਲਬਾਤ ਦੌਰਾਨ ਠਾਕੁਰ ਨੇ ਕਿਹਾ ਕਿ ਵੋਟਰ ਸੂਚੀਆਂ ਵਿੱਚੋਂ ਮ੍ਰਿਤਕਾਂ, ਡੁਪਲੀਕੇਟ ਵੋਟਰਾਂ ਅਤੇ ਦੂਜੀਆਂ ਥਾਵਾਂ ’ਤੇ ਚਲੇ ਗਏ ਲੋਕਾਂ ਦੇ ਨਾਂ ਹਟਾਉਣ ’ਤੇ ਇਤਰਾਜ਼ ਕਰਨ ਵਾਲਿਆਂ ਨੂੰ ਠੋਸ ਤੱਥ ਪੇਸ਼ ਕਰਨੇ ਚਾਹੀਦੇ ਹਨ।
ਉਨ੍ਹਾਂ ਕਿਹਾ ਕਿ ਲੋਕਤੰਤਰ ਵਿੱਚ ਵਿਰੋਧ ਅਤੇ ਅੰਦੋਲਨ ਦਾ ਅਧਿਕਾਰ ਹੈ, ਪਰ ਕਾਨੂੰਨ ਅਤੇ ਨਿਯਮਾਂ ਦੀ ਪਾਲਣਾ ਲਾਜ਼ਮੀ ਹੈ। ਠਾਕੁਰ ਨੇ ਦੋਸ਼ ਲਾਇਆ ਕਿ ਬਿਨਾਂ ਠੋਸ ਆਧਾਰ ਦੇ ਸੰਸਥਾਵਾਂ ’ਤੇ ਦੋਸ਼ ਲਾਉਣ ਨਾਲ ਦੇਸ਼ ਦੀ ਲੋਕਤੰਤਰੀ ਵਿਵਸਥਾ ਨੂੰ ਨੁਕਸਾਨ ਪਹੁੰਚਦਾ ਹੈ।





