ਸਤੰਤਰਤਾ ਦਿਵਸ ਮੌਕੇ 3600 ਸਫ਼ਾਈ ਕਰਮਚਾਰੀਆਂ- ਸਫ਼ਾਈ ਮਿੱਤਰਾਂ ਨੂੰ ਵੱਡਾ ਤੋਹਫ਼ਾ ਦਿੰਦਿਆਂ ਪੰਜਾਬ ਦੇ ਮੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਉਨਾਂ ਨੂੰ ਪੱਕਾ ਕਰਨ ਦੇ ਪੱਤਰ ਵੰਡੇ। ਇੱਥੇ ਗਰੂ ਨਾਨਕ ਸਟੇਡੀਅਮ ਵਿਖੇ ਦੋ ਸਫ਼ਾਈ ਸੇਵਕਾਂ ਦੀਪਲ ਕਮਾਰ ਤੇ ਮੋਨਿਕਾ ਨੂੰ ਸੰਕੇਤਕ ਤੌਰ ਉਤੇ ਪੱਤਰ ਸੌਂਪ ਕੇ ਇਸ ਮਹਿੰਮ ਦੀ ਸ਼ਰੂਆਤ ਕਰਦਿਆਂ ਮੱਖ ਮੰਤਰੀ ਨੇ ਕਿਹਾ ਕਿ ਸਫ਼ਾਈ ਸੇਵਕਾਂ ਦੀ ਭਲਾਈ ਲਈ ਸੂਬਾ ਸਰਕਾਰ ਵਚਨਬੱਧ ਹੈ। ਉਨਾਂ ਕਿਹਾ ਕਿ ਮਿਊਂਸਿਪਲ ਕਾਰਪੋਰੇਸ਼ਨ ਨਾਲ ਤਕਰੀਬਨ 3600 ਸਫ਼ਾਈ ਕਰਮਚਾਰੀ- ਸਫ਼ਾਈ ਮਿੱਤਰ ਠੇਕੇ ਉਤੇ ਕੰਮ ਕਰ ਰਹੇ ਹਨ, ਜਿਨਾਂ ਦੀਆਂ ਸੇਵਾਵਾਂ ਨੂੰ ਹਣ ਪੰਜਾਬ ਸਰਕਾਰ ਵੱਲੋਂ ਪੱਕਾ ਕਰ ਦਿੱਤਾ ਗਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਮਹਿੰਮ ਅੱਜ ਸੰਕੇਤਕ ਤੌਰ ਉਤੇ ਸ਼ਰੂ ਕੀਤੀ ਗਈ ਹੈ ਅਤੇ ਬਾਕੀ ਬਚਦੇ ਮਲਾਜ਼ਮਾਂ ਨੂੰ ਵੀ ਆਉਣ ਵਾਲੇ ਦਿਨਾਂ ਵਿੱਚ ਸੇਵਾਵਾਂ ਪੱਕੀਆਂ ਕਰਨ ਦੇ ਪੱਤਰ ਜਾਰੀ ਕਰ ਦਿੱਤੇ ਜਾਣਗੇ। ਮੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸਾਰੀਆਂ ਨਗਰ ਕੌਂਸਲਾਂ ਤੇ ਕਾਰਪੋਰੇਸ਼ਨਾਂ ਵਿੱਚ ਕੰਮ ਕਰਦੇ ਸਾਰੇ ਸਫ਼ਾਈ ਕਰਮਚਾਰੀਆਂ ਦੀਆਂ ਸੇਵਾਵਾਂ ਪੱਕੀਆਂ ਕਰਨ ਦਾ ਵਾਅਦਾ ਪੂਰਾ ਕਰੇਗੀ। ਉਨਾਂ ਕਿਹਾ ਕਿ ਇਸ ਪਰਉਪਕਾਰ ਦੇ ਕੰਮ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਆਪ ਸਰਕਾਰ ਇਨਾਂ ਮਲਾਜ਼ਮਾਂ ਨਾਲ ਹਮੇਸ਼ਾ ਚੱਟਾਨ ਵਾਂਗ ਖੜੀ ਹੈ ਅਤੇ ਉਨਾਂ ਦੀ ਭਲਾਈ ਲਈ ਹਰੇਕ ਲੋੜੀਂਦਾ ਕਦਮ ਚੱਕਿਆ ਜਾਵੇਗਾ। ਇਸ ਦੌਰਾਨ ਮੱਖ ਮੰਤਰੀ ਨੇ ਲਧਿਆਣਾ ਪਲਿਸ ਕਮਿਸ਼ਨਰੇਟ ਦੀ - ਨਵੀਂ ਵੈੱਬਸਾਈਟ ਵੀ ਲਾਂਚ ਕੀਤੀ। ਉਨਾਂ ਕਿਹਾ ਕਿ ਇਸ ਵੈੱਬਸਾਈਟ ਉਤੇ ਲੋਕ ਆਪਣੀਆਂ ਸ਼ਿਕਾਇਤਾਂ ਆਨਲਾਈਨ ਦਰਜ ਕਰਵਾ ਸਕਣਗੇ, ਜਿਸ ਤੋਂ ਬਾਅਦ ਉਹ ਘਰ ਬੈਠੇ-ਬੈਠੇ ਇਨਾਂ ਸ਼ਿਕਾਇਤਾਂ ਉਤੇ ਹੋਈ ਕਾਰਵਾਈ ਉਤੇ ਨਜ਼ਰ ਰੱਖ ਸਕਣਗੇ ਤੇ ਰਿਪੋਰਟ ਹਾਸਲ ਕਰ ਸਕਣਗੇ। ਇਸ ਵੈੱਬਸਾਈਟ ਰਾਹੀਂ ਲੋਕ ਪੀ.ਸੀ.ਸੀ. ਰਿਪੋਰਟ, ਫ.ਆਈ.ਆਰ. ਡਾਊਨਲੋਡ, ਸਾਰੇ ਅਧਿਕਾਰੀਆਂ, ਥਾਣਾ ਮਖੀਆਂ ਤੇ ਹੋਰਾਂ ਦੇ ਸੰਪਰਕ ਨੰਬਰ ਵੀ ਹਾਸਲ ਕਰ ਸਕਣਗੇ।
independence day gift to 3600 cleaning workers cleaning friends of ludhiana
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)