ਸਸੀ ਪੋਸਟ ਮੈਟਰਿਕ ਸਕਾਲਰਸ਼ਿਪ ਚ ਹੋਈ ਗੜਬੜੀ ਦੇ ਮਾਮਲੇ ਵਿੱਚ ਮੱਖ ਮੰਤਰੀ ਭਗਵੰਤ ਸਿੰਘ ਮਾਨ ਸਖ਼ਤ ਕਾਰਵਾਈ ਦੇ ਮੂਡ ਵਿੱਚ ਹਨ। ਪੰਜਾਬ ਸਰਕਾਰ ਪੋਸਟ ਮੈਟਰਿਕ ਸਕਾਲਰਸ਼ਿਪ ਘਟਾਲੇ ਦੀ ਜਾਂਚ ਸੀਬੀਆਈ ਤੋਂ ਕਰਵਾਉਣ ਲਈ ਤਿਆਰ ਹੈ। ਪੰਜਾਬ ਸਰਕਾਰ ਜਲਦੀ ਹੀ ਸਾਰੇ ਦਸਤਾਵੇਜ਼ ਸੀਬੀਆਈ ਨੂੰ ਦੇ ਸਕਦੀ ਹੈ। ਦਰਅਸਲ ਚ ਅਨਸੂਚਿਤ ਜਾਤੀ ਸਕਾਲਰਸ਼ਿਪ ਲਈ ਫੰਡਾਂ ਦੀ ਦਰਵਰਤੋਂ ਤੇ ਗਬਨ ਨੂੰ ਲੈ ਕੇ ਲਗਾਤਾਰ ਸਵਾਲ ਉੱਠ ਰਹੇ ਹਨ। ਇਸ ਘਪਲੇ ਵਿੱਚ ਸਾਬਕਾ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੋਤ ਦਾ ਨਾਂ ਲਗਾਤਾਰ ਸਾਹਮਣੇ ਆ ਰਿਹਾ ਹੈ। ਦੱਸਣਯੋਗ ਹੈ ਕਿ ਕਾਂਗਰਸ ਸਰਕਾਰ ਦੇ ਸਮੇਂ ਕੈਬਨਿਟ ਮੰਤਰੀ ਰਹੇ ਸਾਧੂ ਸਿੰਘ ਧਰਮਸੋਤ ਤੇ ਵਜੀਫਾ ਘਟਾਲੇ ਦੇ ਦੋਸ਼ ਲੱਗੇ ਸਨ। ਉਸ ਸਮੇਂ ਵਜੀਫੇ ਦੀ ਰਕਮ ਵਿੱਚ 63.91 ਕਰੋੜ ਰਪ ਦੀ ਹੇਰਾਫੇਰੀ ਹੋਣ ਦੀ ਸੂਚਨਾ ਸੀ। ਦੋਸ਼ ਲੱਗੇ ਸਨ ਕਿ 39 ਕਰੋੜ ਰਪ ਦੀ ਵਜ਼ੀਫ਼ਾ ਰਾਸ਼ੀ ਵੰਡਣ ਦਾ ਕੋਈ ਰਿਕਾਰਡ ਨਹੀਂ ਸੀ। ਇਸ ਦੇ ਨਾਲ ਹੀ ਉਨਹਾਂ ਕਾਲਜਾਂ ਤੇ ਯੂਨੀਵਰਸਿਟੀਆਂ ਨੂੰ 16.91 ਕਰੋੜ ਰਪ ਹੋਰ ਜਾਰੀ ਕੀਤੇ ਗ, ਜਿਨਹਾਂ ਤੋਂ 8 ਕਰੋੜ ਰਪ ਵਸੂਲੇ ਜਾਣੇ ਸਨ। ਹਾਲਾਂਕਿ ਇਹ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਕੈਬਨਿਟ ਮੰਤਰੀ ਖਿਲਾਫ ਜਾਂਚ ਬਿਠਾਈ ਸੀ, ਜਿਸ ਚ ਕੈਬਨਿਟ ਮੰਤਰੀ ਨੂੰ ਕਲੀਨ ਚਿੱਟ ਦੇ ਦਿੱਤੀ ਗਈ ਸੀ।