ਵਿਜੀਲੈਂਸ ਬਿਊਰੋ ਵੱਲੋਂ 1,000 ਰਪ ਰਿਸ਼ਵਤ ਲੈਣ ਦੇ ਦੋਸ ਹੇਠ ਹੌਲਦਾਰ ਗਿਰਫਤਾਰ

ਸੂਬੇ ਵਿੱਚੋਂ ਭਿਰਸਟਾਚਾਰ ਦੇ ਖਾਤਮੇ ਲਈ ਚਲਾਈ ਮਹਿੰਮ ਦੌਰਾਨ ਵਿਜੀਲੈਂਸ ਬਿਊਰੋ ਪੰਜਾਬ ਵੱਲੋਂ ਅੱਜ ਪਲਿਸ ਚੌਕੀ ਵਰਧਮਾਨ, ਬਠਿੰਡਾ ਵਿਖੇ ਤਾਇਨਾਤ ਹੈੱਡ ਕਾਂਸਟੇਬਲ (ਨੰਬਰ 1320- ਬਠਿੰਡਾ) ਨੂੰ 1,000 ਰਪ ਰਿਸਵਤ ਲੈਣ ਦੇ ਦੋਸ ਹੇਠ ਗਿਰਫਤਾਰ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬਲਾਰੇ ਨੇ ਦੱਸਿਆ ਕਿ ਮਲਜਮ ਹੌਲਦਾਰ ਵਿਨੋਦ ਕਮਾਰ ਨੂੰ ਕਲਦੀਪ ਸਿੰਘ ਵਾਸੀ ਪਿੰਡ ਬਲਾਡੇਵਾਲਾ, ਜ਼ਿਲਾ ਬਠਿੰਡਾ ਦੀ ਸ਼ਿਕਾਇਤ ਤੇ ਗਿਰਫਤਾਰ ਕੀਤਾ ਗਿਆ ਹੈ।
ਉਨਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਸਟੇਟ ਂਟੀ ਕਰੱਪਸਨ ਹੈਲਪਲਾਈਨ ਤੇ ਦਰਜ ਕਰਵਾਈ ਸ਼ਿਕਾਇਤ ਵਿੱਚ ਦੋਸ ਲਗਾਇਆ ਸੀ ਕਿ ਉਕਤ ਹੌਲਦਾਰ ਨੇ ਉਸਦੇ ਦੋਸਤ ਜਗੀਰ ਸਿੰਘ ਵਾਸੀ ਨਰੂਆਣਾ ਰੋਡ, ਬਠਿੰਡਾ ਨੂੰ ਵਰਧਮਾਨ ਪਲਿਸ ਚੌਕੀ ਦੀ ਪਲਿਸ ਹਿਰਾਸਤ ਚੋਂ ਛਡਾਉਣ ਬਦਲੇ 1000 ਰਪ ਦੀ ਰਿਸਵਤ ਲਈ ਹੈ।
ਉਸਨੇ ਸ਼ਿਕਾਇਤ ਵਿੱਚ ਦੱਸਿਆ ਹੈ ਕਿ ਵਿਨੋਦ ਕਮਾਰ ਨੇ ਜਗੀਰ ਸਿੰਘ ਨੂੰ ਰਿਹਾਅ ਕਰਨ ਲਈ ਪਹਿਲਾਂ 5,000 ਰਪ ਦੀ ਮੰਗ ਕੀਤੀ ਸੀ ਪਰ ਸੌਦਾ 1,000 ਰਪ ਵਿੱਚ ਤੈਅ ਹੋਇਆ ਸੀ।
ਸ਼ਿਕਾਇਤ ਵਿਚਲੇ ਤੱਥਾਂ ਅਤੇ ਸਬੂਤਾਂ ਦੀ ਪੜਤਾਲ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਹੌਲਦਾਰ ਵਿਨੋਦ ਕਮਾਰ ਨੂੰ ਰਿਸਵਤਖੋਰੀ ਦੇ ਦੋਸ ਹੇਠ ਗਿਰਫਤਾਰ ਕਰ ਲਿਆ। ਇਸ ਸਬੰਧੀ ਦੋਸੀ ਪਲਿਸ ਮਲਾਜ਼ਮ ਖਿਲਾਫ ਵਿਜੀਲੈਂਸ ਬਿਓਰੋ ਦੇ ਥਾਣਾ ਬਠਿੰਡਾ ਵਿਖੇ ਫ.ਆਈ.ਆਰ ਨੰਬਰ 07 ਮਿਤੀ 18-08-2022 ਅਧੀਨ ਭਿਰਸਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।




