ਅਧਿਆਪਕ ਦਿਵਸ ਮੌਕੇ ਮੱਖ ਮੰਤਰੀ ਵੱਲੋਂ ਕਾਲਜ ਅਧਿਆਪਕਾਂ ਲਈ ਵੱਡੀਆਂ ਸੌਗਾਤਾਂ ਦਾ ਲਾਨ

05/09/2022 | The public times | punjab

ਅਧਿਆਪਕ ਦਿਵਸ ਮੌਕੇ ਕਾਲਜ ਅਧਿਆਪਕਾਂ ਦੇ ਸਤਿਕਾਰ ਵਿਚ ਵੱਡੀਆਂ ਸੌਗਾਤਾਂ ਦਾ ਲਾਨ ਕਰਦੇ ਹੋ ਪੰਜਾਬ ਦੇ ਮੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੂਬੇ ਦੀਆਂ ਯੂਨੀਵਰਸਿਟੀਆਂ ਤੇ ਕਾਲਜਾਂ ਵਿਚ ਇਕ ਅਕਤੂਬਰ, 2022 ਤੋਂ ਯੂਨੀਵਰਸਿਟੀ ਗਰਾਂਟਸ ਕਮਿਸ਼ਨ (ਯੂ.ਸੀ.ਜੀ.) ਦਾ 7ਵਾਂ ਪੇਅ ਕਮਿਸ਼ਨ ਲਾਗੂ ਕਰਨ ਦਾ ਲਾਨ ਕੀਤਾ ਹੈ। ਅੱਜ ਵੀਡੀਓ ਸੰਦੇਸ਼ ਰਾਹੀਂ ਇਹ ਲਾਨ ਕਰਦੇ ਹੋ ਮੱਖ ਮੰਤਰੀ ਨੇ ਕਿਹਾ ਕਿ ਯੂਨੀਵਰਸਿਟੀਆਂ ਤੇ ਕਾਲਜਾਂ ਦੇ ਸਟਾਫ ਵੱਲੋਂ ਬਹਤ ਚਿਰਾਂ ਤੋਂ 7ਵਾਂ ਪੇਅ ਕਮਿਸ਼ਨ ਲਾਗੂ ਕਰਨ ਦੀ ਮੰਗ ਕੀਤੀ ਜਾ ਰਹੀ ਸੀ ਅਤੇ ਅੱਜ ਇਸ ਮੰਗ ਨੂੰ ਪਰਵਾਨ ਕਰਦੇ ਹੋ ਇਕ ਅਕਤੂਬਰ ਤੋਂ ਲਾਗੂ ਕਰਨ ਦਾ ਫੈਸਲਾ ਕੀਤਾ। ਇਸ ਦੇ ਨਾਲ ਹੀ ਮੱਖ ਮੰਤਰੀ ਨੇ ਸਰਕਾਰੀ ਕਾਲਜਾਂ ਵਿਚ ਅਧਿਆਪਕਾਂ ਦੀ ਘਾਟ ਪੂਰੀ ਕਰਨ ਲਈ ਕਾਲਜਾਂ ਵਿਚ ਗੈਸਟ ਫੈਕਲਟੀ ਟੀਚਰਾਂ ਦੀ ਭਰਤੀ ਕਰਨ ਦਾ ਵੀ ਲਾਨ ਕੀਤਾ ਜਿਸ ਨਾਲ ਵਿਦਿਆਰਥੀਆਂ ਨੂੰ ਉਚੇਰੀ ਸਿੱਖਿਆ ਹਾਸਲ ਕਰਨ ਵਿਚ ਕੋਈ ਮਸ਼ਕਲ ਪੇਸ਼ ਨਹੀਂ ਆਵੇਗੀ। ਉਨਹਾਂ ਕਿਹਾ ਕਿ ਬੱਚਿਆਂ ਦੇ ਬਿਹਤਰ ਭਵਿੱਖ ਲਈ ਸਾਡੀ ਸਰਕਾਰ ਪੂਰਨ ਤੌਰ ਉਤੇ ਵਚਨਬੱਧ ਹੈ ਅਤੇ ਕਾਲਜਾਂ ਵਿਚ ਅਧਿਆਪਕਾਂ ਦੀ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ। ਇਸ ਦੌਰਾਨ ਮੱਖ ਮੰਤਰੀ ਨੇ ਕਾਲਜਾਂ ਵਿਚ ਪਹਿਲਾਂ ਤੋਂ ਪੜਹਾ ਰਹੇ ਗੈਸਟ ਫੈਕਲਟੀ ਟੀਚਰਾਂ ਦੇ ਮਾਣ-ਭੱਤੇ ਵਿਚ ਵੀ ਸਨਮਾਨਯੋਗ ਵਾਧਾ ਕਰਨ ਦਾ ਲਾਨ ਕਰਦਿਆਂ ਕਿਹਾ ਕਿ ਇਹ ਟੀਚਰ 18-20 ਸਾਲ ਦੇ ਸਮੇਂ ਤੋਂ ਤਾਲੀਮ ਦੇ ਰਹੇ ਹਨ ਅਤੇ ਸਰਕਾਰ ਨੇ ਇਨਹਾਂ ਦੇ ਮਾਣ-ਭੱਤੇ ਵਿਚ ਵਾਧਾ ਕਰਨ ਦੀ ਪਰਵਾਨਗੀ ਦੇ ਦਿੱਤੀ ਹੈ। ਅਧਿਆਪਕ ਦਿਵਸ ਨੂੰ ਆਪਣੇ ਜੀਵਨ ਦਾ ਖਾਸ ਦਿਨ ਦੱਸਦੇ ਹੋ ਮੱਖ ਮੰਤਰੀ ਨੇ ਕਿਹਾ, “ਮੈਂ ਖਦ ਅਧਿਆਪਕ ਦਾ ਪੱਤਰ ਹਾਂ ਜਿਸ ਕਰਕੇ ਮੇਰੇ ਲਈ ਅੱਜ ਦਾ ਦਿਨ ਵਿਸ਼ੇਸ਼ ਮਹੱਤਤਾ ਰੱਖਦਾ ਹੈ। ਮਾਪਿਆਂ ਤੋਂ ਬਾਅਦ ਬੱਚੇ ਦੀ ਸਾਕਾਰਤਮਕ ਸਿਰਜਣਾ ਵਿਚ ਸਭ ਤੋਂ ਅਹਿਮ ਭੂਮਿਕਾ ਅਧਿਆਪਕ ਦੀ ਹੰਦੀ ਹੈ ਜੋ ਵਿਦਿਆਰਥੀ ਜੀਵਨ ਵਿਚ ਬੱਚੇ ਦਾ ਮਾਰਗਦਰਸ਼ਨ ਕਰਦਾ ਹੈ। ਇਸੇ ਕਰਕੇ ਅਧਿਆਪਕਾਂ ਨੂੰ ਸਤਿਕਾਰ ਵਜੋਂ ਕੌਮ ਦੇ ਨਿਰਮਾਤਾ ਕਿਹਾ ਜਾਂਦਾ ਹੈ। ਬੱਚਿਆਂ ਦੇ ਬਿਹਤਰ ਭਵਿੱਖ ਲਈ ਦਿਆਨਤਦਾਰੀ, ਲਗਨ ਤੇ ਸਮਰਪਣ ਭਾਵਨਾ ਨਾਲ ਡਿਊਟੀ ਨਿਭਾਅ ਰਹੇ ਸਮੂਹ ਅਧਿਆਪਕਾਂ ਨੂੰ ਮੈਂ ਅੱਜ ਦੇ ਦਿਨ ਦੀ ਵਧਾਈ ਦਿੰਦਾ ਹਾਂ।

on the occasion of teachers day the chief minister announced big deals for college teachers


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App