ਦਿੱਲੀ ਦੇ ਮੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਨੂੰ 8,736 ਸਕੂਲੀ ਅਧਿਆਪਕਾਂ ਨੂੰ ਪੱਕੇ ਕਰਨ ਲਈ ਆਮ ਆਦਮੀ ਪਾਰਟੀ (ਆਪ) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸ਼ਲਾਘਾ ਕੀਤੀ ਅਤੇ ਸਾਰੀਆਂ ਰਾਜ ਸਰਕਾਰਾਂ ਨੂੰ ਅਜਿਹਾ ਕਦਮ ਚੱਕਣ ਦੀ ਅਪੀਲ ਕੀਤੀ। ਕੇਜਰੀਵਾਲ ਨੇ ਕਿਹਾ ਕਿ ਦਿੱਲੀ ਸਰਕਾਰ ਨੇ ਰਾਸ਼ਟਰੀ ਰਾਜਧਾਨੀ ਵਿੱਚ ਗੈਸਟ ਟੀਚਰਾਂ ਨੂੰ ਪੱਕੇ ਕਰਨ ਲਈ ਵਿਧਾਨ ਸਭਾ ਵਿੱਚ ਇੱਕ ਬਿੱਲ ਪੇਸ਼ ਕੀਤਾ ਸੀ, ਪਰ ਕੇਂਦਰ ਨੇ ਇਸ ਨੂੰ ਮਨਜ਼ੂਰੀ ਨਹੀਂ ਦਿੱਤੀ। ਕੇਜਰੀਵਾਲ ਨੇ ਕਿਹਾ, “ਉਸ ਸਮੇਂ ਜਦੋਂ ਸਰਕਾਰੀ ਨੌਕਰੀਆਂ ਵਿੱਚ ਕਟੌਤੀ ਕੀਤੀ ਜਾ ਰਹੀ ਹੈ ਅਤੇ ਹੋਰ ਅਸਥਾਈ ਕਰਮਚਾਰੀਆਂ ਨੂੰ ਨਿਯਕਤ ਕੀਤਾ ਜਾ ਰਿਹਾ ਹੈ, ਪੰਜਾਬ ਦੇ ਮੱਖ ਮੰਤਰੀ ਭਗਵੰਤ ਮਾਨ ਨੇ 8,736 ਅਧਿਆਪਕਾਂ ਦੀਆਂ ਸੇਵਾਵਾਂ ਪੱਕੇ ਕਰ ਦਿੱਤੀਆਂ ਹਨ। ਇਹ ਕਦਮ ਹੋਰਨਾਂ ਲਈ ਵੀ ਮਿਸਾਲ ਕਾਇਮ ਕਰੇਗਾ। ਕੇਜਰੀਵਾਲ ਨੇ ਕਿਹਾ, “ਸਾਡੇ ਹਸਪਤਾਲਾਂ ਦੇ ਸਥਾਈ ਸਟਾਫ ਨੇ ਦਿੱਲੀ ਦੇ ਹਸਪਤਾਲਾਂ ਅਤੇ ਮਹੱਲਾ ਕਲੀਨਿਕਾਂ ਵਿੱਚ ਬਹਤ ਵਧੀਆ ਪਰਦਰਸ਼ਨ ਕੀਤਾ ਹੈ। ਮੈਂ ਸਾਰੀਆਂ ਰਾਜ ਸਰਕਾਰਾਂ ਨੂੰ ਆਪਣੇ ਅਸਥਾਈ ਕਰਮਚਾਰੀਆਂ ਦੀਆਂ ਸੇਵਾਵਾਂ ਨੂੰ ਨਿਯਮਤ ਕਰਨ ਦੀ ਅਪੀਲ ਕਰਦਾ ਹਾਂ।
arvind kejriwal praised the government for appointing teachers in punjab
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)