ਲਡੀਪੀ ਸਕੀਮ ਤਹਿਤ ਪਲਾਟ ਅਲਾਟਮੈਂਟ ਘਟਾਲਾ

ਪੰਜਾਬ ਵਿਜੀਲੈਂਸ ਬਿਊਰੋ ਨੇ ਭਰਿਸ਼ਟਾਚਾਰ ਵਿਰੱਧ ਵਿੱਢੀ ਮਹਿੰਮ ਦੌਰਾਨ ਅੱਜ ਮੌਜੂਦਾ ਕਾਰਜਕਾਰੀ ਇੰਜਨੀਅਰ ਬੂਟਾ ਰਾਮ, ਕਾਰਜਕਾਰੀ ਇੰਜਨੀਅਰ (ਕਸੀਅਨ) ਜਸਦੇਵ ਸਿੰਘ, ਜੂਨੀਅਰ ਇੰਜਨੀਅਰ, ਲ.ਆਈ.ਟੀ. ਇੰਦਰਜੀਤ ਸਿੰਘ, ਨਗਰ ਨਿਗਮ ਲਧਿਆਣਾ ਦੇ ਜੂਨੀਅਰ ਇੰਜਨੀਅਰ ਮਨਦੀਪ ਸਿੰਘ ਅਤੇ ਮਾਡਲ ਟਾਊਨ ਕਸਟੈਨਸ਼ਨ ਲਧਿਆਣਾ ਦੇ ਨਿਵਾਸੀ ਇੱਕ ਪਰਾਈਵੇਟ ਵਿਅਕਤੀ ਕਮਲਦੀਪ ਸਿੰਘ ਖਿਲਾਫ਼ ਸਥਾਨਿਕ ਨਾਗਰਿਕ ਵਿਸਥਪਾਨ (ਲਡੀਪੀ) ਸਕੀਮ ਤਹਿਤ ਲਧਿਆਣਾ ਇੰਪਰੂਵਮੈਂਟ ਟਰੱਸਟ (ਲਆਈਟੀ) ਵਿੱਚ ਰਿਹਾਇਸ਼ੀ ਪਲਾਟਾਂ ਦੀ ਅਲਾਟਮੈਂਟ ਸਬੰਧੀ ਭਰਿਸ਼ਟਾਚਾਰ ਦਾ ਇੱਕ ਹੋਰ ਕੇਸ ਦਰਜ ਕੀਤਾ ਹੈ। ਇਸ ਮਾਮਲੇ ਵਿੱਚ ਜਸਦੇਵ ਸਿੰਘ ਕਸੀਅਨ, ਇੰਦਰਜੀਤ ਸਿੰਘ ਜੇਈ ਅਤੇ ਕਮਲਦੀਪ ਸਿੰਘ ਨੂੰ ਗਰਿਫ਼ਤਾਰ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਦੇ ਥਾਣਾ, ਆਰਥਿਕ ਅਪਰਾਧ ਸ਼ਾਖਾ, ਲਧਿਆਣਾ ਵਿਖੇ ਭਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7 ਅਤੇ ਆਈ.ਪੀ.ਸੀ. ਦੀ 120-ਬੀ ਤਹਿਤ ਦਰਜ ਫ.ਆਈ.ਆਰ. ਨੰ. 8, ਮਿਤੀ 14.07.2022 ਦੀ ਤਫ਼ਤੀਸ਼ ਦੌਰਾਨ ਇਹ ਪਾਇਆ ਗਿਆ ਕਿ ਲ.ਆਈ.ਟੀ. ਦੇ ਅਧਿਕਾਰੀਆਂ ਨੇ ਭਰਿਸ਼ਟਾਚਾਰ ਕਰਦਿਆਂ ਅਤੇ ਹੋਰਾਂ ਦੀ ਮਿਲੀਭਗਤ ਨਾਲ ਲ.ਡੀ.ਪੀ. ਸਕੀਮ ਤਹਿਤ ਅਣਅਧਿਕਾਰਤ ਵਿਅਕਤੀਆਂ ਨੂੰ ਰਿਹਾਇਸ਼ੀ ਪਲਾਟ ਅਲਾਟ ਕੀਤੇ ਸਨ। ਭਾਵੇਂ ਕ ਅਲਾਟੀਆਂ ਦੀ ਮੌਤ ਹੋ ਚੱਕੀ ਸੀ ਪਰ ਉਨਹਾਂ ਦੇ ਪਲਾਟ ਲਆਈਟੀ ਅਧਿਕਾਰੀਆਂ ਵੱਲੋਂ ਨਿਰਧਾਰਤ ਨਿਯਮਾਂ ਦੀ ਉਲੰਘਣਾ ਕਰਦੇ ਹੋ ਅਣਅਧਿਕਾਰਤ ਵਿਅਕਤੀਆਂ ਨੂੰ ਦਬਾਰਾ ਅਲਾਟ ਕਰ ਦਿੱਤੇ ਗ ਅਤੇ ਲਾਭਪਾਤਰੀਆਂ ਤੋਂ ਮੋਟੀ ਰਿਸ਼ਵਤ ਹਾਸਲ ਕੀਤੀ ਗਈ।
ਉਨਹਾਂ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਪੜਤਾਲ ਦੌਰਾਨ ਰਿਕਾਰਡ ਤੇ ਇਹ ਸਾਹਮਣੇ ਆਇਆ ਹੈ ਕਿ ਨਿਯਮਾਂ ਦੀ ਉਲੰਘਣਾ ਕਰਦੇ ਹੋ ਮਾਡਲ ਟਾਊਨ ਕਸਟੈਨਸ਼ਨ, ਲਧਿਆਣਾ ਵਿੱਚ ਪਲਾਟ ਨੰਬਰ 1544-ਡੀ ਇੱਕ ਨਿੱਜੀ ਵਿਅਕਤੀ ਕਮਲਦੀਪ ਸਿੰਘ ਨੂੰ ਅਲਾਟ ਕੀਤਾ ਗਿਆ ਸੀ। ਇਸ ਮਾਮਲੇ ਵਿੱਚ ਇੰਦਰਜੀਤ ਸਿੰਘ ਜੇ.ਈ., ਬੂਟਾ ਰਾਮ ਟਰੱਸਟ ਇੰਜੀਨੀਅਰ ਅਤੇ ਜਸਦੀਪ ਸਿੰਘ ਕਸੀਅਨ, ਮਨਦੀਪ ਸਿੰਘ ਜੇ.ਈ. ਮ.ਸੀ. ਲਧਿਆਣਾ ਨੇ ਉਪਰੋਕਤ ਇਲਾਕੇ ਵਿੱਚ ਪਾਣੀ ਅਤੇ ਸੀਵਰੇਜ ਦੀ ਸਹੂਲਤ ਨਾ ਹੋਣ ਸਬੰਧੀ ਲ.ਆਈ.ਟੀ. ਨੂੰ ੂਠੀਆਂ- ਮਨਘੜਤ ਰਿਪੋਰਟਾਂ ਦਿੱਤੀਆਂ ਸਨ।
ਅਲਾਟੀ ਦਾ ਪੱਖ ਪੂਰਨ ਦੇ ਉਦੇਸ਼ ਨਾਲ, ਉਪਰੋਕਤ ਅਧਿਕਾਰੀਆਂ- ਕਰਮਚਾਰੀਆਂ ਨੇ ਸਮਰੱਥ ਅਥਾਰਟੀ ਤੋਂ ਪਰਵਾਨਗੀ ਲ ਬਿਨਾਂ 27 ਲੱਖ ਰਪ ਦਾ ਗੈਰ-ਉਸਾਰੀ ਜਰਮਾਨਾ ਛੱਡ ਦਿੱਤਾ ਸੀ, ਜਦੋਂ ਕਿ ਇਹ ਅਲਾਟੀ ਤੋਂ ਵਸੂਲਿਆ ਜਾਣਾ ਜ਼ਰੂਰੀ ਸੀ, ਜਿਸ ਨਾਲ ਉਨਾਂ ਸਰਕਾਰੀ ਖਜ਼ਾਨੇ ਨੂੰ ਭਾਰੀ ਵਿੱਤੀ ਨਕਸਾਨ ਪਹੰਚਾਇਆ।
ਬਲਾਰੇ ਨੇ ਅੱਗੇ ਦੱਸਿਆ ਕਿ ਲਾਭਪਾਤਰੀਆਂ ਤੋਂ ਮੋਟੀ ਰਿਸ਼ਵਤ ਲੈ ਕੇ ਲਡੀਪੀ ਸਕੀਮ ਤਹਿਤ ਪਲਾਟ ਅਲਾਟ ਕਰਨ ਲਈ ਪਹਿਲਾਂ ਹੀ ਵਿਜੀਲੈਂਸ ਬਿਊਰੋ ਦੇ ਥਾਣਾ ਆਰਥਿਕ ਅਪਰਾਧ ਵਿੰਗ, ਲਧਿਆਣਾ ਵਿਖੇ ਭਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7, 8, 12, 13(2) ਅਤੇ ਆਈ.ਪੀ.ਸੀ. ਦੀ ਧਾਰਾ 409, 420, 467, 471, 120-ਬੀ ਤਹਿਤ ਫਆਈਆਰ ਨੰਬਰ 09 ਅਧੀਨ ਮਾਮਲਾ ਦਰਜ ਕੀਤਾ ਹੋਇਆ ਹੈ।
ਇਸ ਮਾਮਲੇ ਵਿੱਚ ਲਆਈਟੀ ਦੇ ਅਧਿਕਾਰੀਆਂ ਖ਼ਿਲਾਫ਼ ਜਾਂਚ ਕੀਤੀ ਜਾ ਰਹੀ ਸੀ ਜਿਸ ਵਿੱਚ ਰਮਨ ਬਾਲਾਸਬਰਾਮਨੀਅਮ, ਸਾਬਕਾ ਚੇਅਰਮੈਨ ਲਆਈਟੀ, ਕਲਜੀਤ ਕੌਰ ਈਓ, ਅੰਕਿਤ ਨਾਰੰਗ ਸਡੀਓ, ਪਰਵੀਨ ਕਮਾਰ ਸੇਲਜ਼ ਕਲਰਕ, ਗਗਨਦੀਪ ਕਲਰਕ ਅਤੇ ਸਾਬਕਾ ਚੇਅਰਮੈਨ ਦੇ ਪੀ ਸੰਦੀਪ ਸ਼ਰਮਾ ਸ਼ਾਮਲ ਸਨ। ਉਪਰੋਕਤ ਮਲਜ਼ਮਾਂ ਵਿੱਚੋਂ ਸੰਦੀਪ ਸ਼ਰਮਾ ਪੀ.., ਪਰਵੀਨ ਕਮਾਰ ਕਲਰਕ ਅਤੇ ਕਲਜੀਤ ਕੌਰ ਈ.ਓ. ਨੂੰ ਪਹਿਲਾਂ ਹੀ ਗਰਿਫ਼ਤਾਰ ਕਰਕੇ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ। ਉਨਹਾਂ ਕਿਹਾ ਕਿ ਹੋਰ ਮਲਜਮ ਗਰਿਫਤਾਰੀ ਤੋਂ ਬਚ ਰਹੇ ਹਨ ਅਤੇ ਇਸ ਬਾਰੇ ਅਗਲੇਰੀ ਜਾਂਚ ਜਾਰੀ ਹੈ।




