ਮੱਖ ਮੰਤਰੀ ਚੰਨੀ ਦੀ ਅਗਵਾਈ ਵਿਚ ਜਥਾ ਸਰੀ ਕਰਤਾਰਪਰ ਸਾਹਿਬ ਲਈ ਰਵਾਨਾ

ਦੋਵਾਂ ਪਾਸਿਆਂ ਦੀ ਖਸ਼ਹਾਲੀ, ਸ਼ਾਂਤੀ ਅਤੇ ਸਦਭਾਵਨਾ ਲਈ ਅਰਦਾਸ ਕਰਾਂਗਾ-ਮੱਖ ਮੰਤਰੀ
ਜਥੇ ਵਿਚ ਮਨਪਰੀਤ ਬਾਦਲ, ਵਿਜੇ ਇੰਦਰ ਸਿੰਗਲਾ, ਰਾਣਾ ਗਰਜੀਤ ਸਿੰਘ ਅਤੇ ਵਿਧਾਇਕ ਵੀ ਸ਼ਾਮਲ
ਡੇਰਾ ਬਾਬਾ ਨਾਨਕ, 18 ਨਵੰਬਰ
ਸਰੀ ਕਰਤਾਰਪਰ ਸਾਹਿਬ ਦਾ ਲਾਂਘਾ ਖੱਲਹਣ ਉਤੇ ਮੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਕੈਬਨਿਟ ਮੰਤਰੀਆਂ ਅਤੇ ਹੋਰ ਪਤਵੰਤਿਆਂ ਦਾ ਜਥਾ ਅੱਜ ਗਰਦਆਰਾ ਸਰੀ ਕਰਤਾਰਪਰ ਸਾਹਿਬ ਦੇ ਦਰਸ਼ਨਾਂ ਲਈ ਰਵਾਨਾ ਹੋਇਆ।
ਮੱਖ ਮੰਤਰੀ ਜਿਨਹਾਂ ਨਾਲ ਵਿੱਤ ਮੰਤਰੀ ਸਰੀ ਮਨਪਰੀਤ ਸਿੰਘ ਬਾਦਲ, ਲੋਕ ਨਿਰਮਾਣ ਮੰਤਰੀ ਸਰੀ ਵਿਜੇ ਇੰਦਰ ਸਿੰਗਲਾ, ਵਿਧਾਇਕ ਸਰੀ ਹਰਪਰਤਾਪ ਸਿੰਘ ਅਜਨਾਲਾ ਅਤੇ ਸਰੀ ਬਰਿੰਦਰਮੀਤ ਸਿੰਘ ਪਾਹੜਾ ਅਤੇ ਉਨਹਾਂ ਦੇ ਪਰਿਵਾਰਕ ਮੈਂਬਰ ਵੀ ਹਾਜ਼ਰ ਸਨ, ਨੇ ਸਰੀ ਗਰੂ ਨਾਨਕ ਦੇਵ ਜੀ ਦੇ ਪਰਕਾਸ਼ ਪਰਬ ਦੇ ਪਵਿੱਤਰ ਮੌਕੇ ਉਤੇ ਪਾਕਿਸਤਾਨ ਸਥਿਤ ਨਾਰੋਵਾਲ ਵਿਖੇ ਪਾਵਨ ਅਸਥਾਨ ਗਰਦਆਰਾ ਸਰੀ ਕਰਤਾਰਪਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਦਪਹਿਰ ਇਕ ਵਜੇ ਸਰਹੱਦ ਪਾਰ ਕੀਤੀ।
ਕਰਤਾਰਪਰ ਸਾਹਿਬ ਦਾ ਲਾਂਘਾ ਮੜ ਖੱਲਹ ਜਾਣ ਨੂੰ ਇਤਿਹਾਸਕ ਪਲ ਕਰਾਰ ਦਿੰਦੇ ਹੋ ਮੱਖ ਮੰਤਰੀ ਚੰਨੀ ਨੇ ਕਿਹਾ ਕਿ ਇਹ ਬਹਤ ਖਸ਼ਨਮਾ ਮੌਕਾ ਹੈ ਕਿਉਂ ਜੋ ਇਹ ਲਾਂਘਾ ਵੱਡੀ ਗਿਣਤੀ ਵਿਚ ਸ਼ਰਧਾਲੂਆਂ ਨੂੰ ਸਰੀ ਕਰਤਾਰਪਰ ਸਾਹਿਬ ਦੇ ਦਰਸ਼ਨ ਕਰਨ ਲਈ ਸਹੂਲਤ ਪਰਦਾਨ ਕਰਦਾ ਹੈ। ਮੱਖ ਮੰਤਰੀ ਚੰਨੀ ਨੇ ਕਿਹਾ ਕਿ ਇਸ ਨਾਲ ਸਿੱਖ ਸੰਗਤ ਵੱਲੋਂ ਲੰਮੇ ਸਮੇਂ ਤੋਂ ਕੀਤੀ ਜਾ ਰਹੀਆਂ ਅਰਦਾਸਾਂ ਪੂਰੀਆਂ ਹੋਈਆਂ ਹਨ ਅਤੇ ਹਣ ਉਹ ਬਿਨਾ ਕਿਸੇ ਰਕਾਵਟ ਤੋਂ ਪਵਿੱਤਰ ਅਸਥਾਨ ਦੇ ਦਰਸ਼ਨ ਕਰ ਸਕਦੇ ਹਨ। ਉਨਹਾਂ ਕਿਹਾ ਕਿ ਲਾਂਘਾ ਮੜ ਖੱਲਹਣ ਨਾਲ ਭਾਰਤੀ ਸ਼ਰਧਾਲੂਆਂ ਨੂੰ ਕਰਤਾਰਪਰ ਸਾਹਿਬ ਜਾਣ ਲਈ ਮਹਿਜ਼ ਪਰਮਿਟ ਹਾਸਲ ਕਰਨ ਨਾਲ ਵੀਜ਼ਾ-ਮਕਤ ਜਾਣ ਦੀ ਸਹੂਲਤ ਮਿਲੇਗੀ।
ਮੱਖ ਮੰਤਰੀ ਨੇ ਅੱਗੇ ਕਿਹਾ ਕਿ ਅੱਜ ਉਹ ਆਪਣੇ ਆਪ ਨੂੰ ਭਾਗਾਂ ਵਾਲਾ ਸਮਦੇ ਹਨ ਕਿ ਉਨਹਾਂ ਨੂੰ ਜਥੇ ਦੇ ਰੂਪ ਵਿਚ ਜਾ ਰਹੀ ਸੰਗਤ ਦਾ ਹਿੱਸਾ ਬਣਨ ਦਾ ਸਭਾਗ ਹਾਸਲ ਹੋਇਆ ਹੈ ਕਿਉਂ ਜੋ ਕਰਤਾਰਪਰ ਸਾਹਿਬ ਵਿਖੇ ਸਰੀ ਦਰਬਾਰ ਸਾਹਿਬ ਦੇ ਦਰਸ਼ਨਾਂ ਕਰਨ ਦੀ ਮੰਗ ਸੱਤ ਦਹਾਕਿਆਂ ਦੇ ਲੰਮੇ ਸਮੇਂ ਬਾਅਦ ਪੂਰੀ ਹੋਈ ਹੈ। ਮੱਖ ਮੰਤਰੀ ਚੰਨੀ ਨੇ ਕਿਹਾ ਕਿ ਉਹ ਸਰੀ ਕਰਤਾਰਪਰ ਸਾਹਿਬ ਵਿਖੇ ਦੋਵਾਂ ਪਾਸਿਆਂ ਦੀ ਖਸ਼ਹਾਲੀ, ਸ਼ਾਂਤੀ ਅਤੇ ਸਦਭਾਵਨਾ ਲਈ ਅਰਦਾਸ ਕਰਨਗੇ। ਉਨਹਾਂ ਕਿਹਾ ਕਿ ਸਾਡੇ ਗਰੂ ਸਾਹਿਬਾਨ ਨੇ ਹਲੀਮੀ, ਕਤਾ, ਸ਼ਾਂਤੀ ਅਤੇ ਭਲਾਈ ਦਾ ਮਾਰਗ ਦਿਖਾਇਆ ਹੈ। ਉਨਹਾਂ ਨੇ ਉਮੀਦ ਜ਼ਾਹਰ ਕੀਤੀ ਕਿ ਇਹ ਲਾਂਘਾ ਸਾਡੇ ਗਰੂ ਸਾਹਿਬ ਜੀ ਦੇ ਮਹਾਨ ਫਲਸਫੇ ਨੂੰ ਅਮਲੀਜਾਮਾ ਪਹਿਨਾਉਣ ਲਈ ਅਹਿਮ ਸਾਬਤ ਹੋਵੇਗਾ।




