ਸਰੀ ਚਮਕੌਰ ਸਾਹਿਬ, 19 ਨਵੰਬਰ: ਦਸਮੇਸ ਪਿਤਾ ਸਰੀ ਗਰੂ ਗੋਬਿੰਦ ਸਿੰਘ ਜੀ ਦੇ ਵੱਡੇ ਸਾਹਿਬਜਾਦਿਆਂ ਬਾਬਾ ਅਜੀਤ ਸਿੰਘ ਜੀ ਅਤੇ ਬਾਬਾ ਜਾਰ ਸਿੰਘ ਜੀ ਅਤੇ 40 ਸਹੀਦਾਂ ਨੂੰ ਸਰਧਾਂਜਲੀ ਭੇਟ ਕਰਨ ਲਈ ਮੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪਰੋਹਿਤ ਨੇ ਅੱਜ ਸੰਤ ਸਮਾਜ ਅਤੇ ਹੋਰ ਉੱਘੀਆਂ ਸਖਸੀਅਤਾਂ ਦੀ ਹਾਜਰੀ ਵਿੱਚ ਦਾਸਤਾਨ--ਸਹਾਦਤ ਮਨੱਖਤਾ ਨੂੰ ਸਮਰਪਿਤ ਕੀਤੀ ਤਾਂ ਜੋ ਸਾਡੀਆਂ ਨੌਜਵਾਨ ਪੀੜੀਆਂ ਨੂੰ ਮਹਾਨ ਕਰਬਾਨੀਆਂ ਨਾਲ ਭਰੇ ਸਾਡੇ ਸਿੱਖ ਇਤਿਹਾਸ ਨਾਲ ਜੋੜਿਆ ਜਾ ਸਕੇ। ਇਸ ਮੌਕੇ ਬੋਲਦਿਆਂ ਮੱਖ ਮੰਤਰੀ ਚੰਨੀ ਨੇ ਕਿਹਾ ਕਿ ਉਹ ਵਡਭਾਗੇ ਹਨ ਕਿ ਇਸ ਅਤਿ-ਆਧਨਿਕ ਥੀਮ ਪਾਰਕ ਪਰਾਜੈਕਟ ਦੇ ਮਕੰਮਲ ਹੋਣ ਨਾਲ ਉਨਾਂ ਦੀ ਜ਼ਿੰਦਗੀ ਦਾ ਸਪਨਾ ਸਾਕਾਰ ਹੋ ਗਿਆ ਹੈ ਜੋ ਕਿ ਨਾ ਸਿਰਫ਼ ਸੂਬੇ ਦੇ ਲੋਕਾਂ ਸਗੋਂ ਦੇਸ਼ ਅਤੇ ਵਿਸ਼ਵ ਭਰ ਤੋਂ ਇੱਥੇ ਆਉਣ ਵਾਲੇ ਲੋਕਾਂ ਨੂੰ ਕੱਚੀ ਗੜੀ ਦੀ ਗਾਥਾ ਬਾਰੇ ਜਾਣੂੰ ਕਰਵਾਗਾ।ਸਰੀ ਗਰੂ ਨਾਨਕ ਦੇਵ ਜੀ ਦੇ ਪਰਕਾਸ ਪਰਬ ਤੇ ਲੋਕਾਂ ਨੂੰ ਵਧਾਈ ਦਿੰਦਿਆਂ ਮੱਖ ਮੰਤਰੀ ਚੰਨੀ ਨੇ ਕਿਹਾ ਕਿ ਗਰਪਰਬ ਮੌਕੇ ਇਸ ਵੱਕਾਰੀ ਪਰੋਜੈਕਟ ਦਾ ਉਦਘਾਟਨ ਕਰਨਾ ਸੱਚਮੱਚ ਬਹਤ ਮਾਣ ਵਾਲੀ ਗੱਲ ਹੈ। ਮੱਖ ਮੰਤਰੀ ਚੰਨੀ ਨੇ ਕਿਹਾ ਕਿ ਸਰੀ ਚਮਕੌਰ ਸਾਹਿਬ ਦੀ ਲੜਾਈ ਭਾਰਤੀ ਇਤਿਹਾਸ ਦਾ ਇੱਕ ਮਹੱਤਵਪੂਰਨ ਪਲ ਹੈ ਜਦੋਂ ਗਰੂ ਗੋਬਿੰਦ ਸਿੰਘ ਜੀ ਦੇ ਵੱਡੇ ਸਾਹਿਬਜਦਿਆਂ ਸਮੇਤ ਸਿਰਫ਼ 42 ਬਹਾਦਰ ਸਿੱਖ ਯੋਧਿਆਂ ਨੇ ਮਗਲਾਂ ਦੀ ਵੱਡੀ ਫੌਜ ਦਾ ਬਹਾਦਰੀ ਨਾਲ ਮਕਾਬਲਾ ਕੀਤਾ। ਥੀਮ ਪਾਰਕ ਦੇ ਸੰਕਲਪ ਤੇ ਬੋਲਦਿਆਂ ਮੱਖ ਮੰਤਰੀ ਨੇ ਕਿਹਾ ਕਿ ਸਰੀ ਚਮਕੌਰ ਸਾਹਿਬ ਦੀ ਪਵਿੱਤਰ ਧਰਤੀ ਸਾਡੇ ਬਹਾਦਰ ਯੋਧਿਆਂ ਦੇ ਖੂਨ ਨਾਲ ਸਿੰਜੀ ਹੋਈ ਹੈ, ਜਿਨਾਂ ਨੇ ਮਗਲਾਂ ਵਿਰੱਧ ਲੜਾਈ ਦੌਰਾਨ ਬੇਮਿਸਾਲ ਕਰਬਾਨੀਆਂ ਦਿੱਤੀਆਂ ਅਤੇ ਅਸਾਧਾਰਨ ਬਹਾਦਰੀ ਵਿਖਾਈ। ਮੱਖ ਮੰਤਰੀ ਚੰਨੀ ਨੇ ਸਾਬਕਾ ਮੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਪਣੇ ਪਿਛਲੇ ਕਾਰਜਕਾਲ ਦੌਰਾਨ ਇਸ ਵੱਕਾਰੀ ਥੀਮ ਪਰੋਜੈਕਟ ਦੀ ਸਰੂਆਤ ਕਰਨ ਲਈ ਵੀ ਸਲਾਘਾ ਕੀਤੀ। ਉਨਾਂ ਕਿਹਾ ਕਿ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਦੇ ਮੰਤਰੀ ਵਜੋਂ ਉਨਾਂ ਨੇ ਸਮੇਂ-ਸਮੇਂ ਤੇ ਇਸ ਪਰਾਜੈਕਟ ਦੀ ਪਰਗਤੀ ਦਾ ਜਾਇਜਾ ਲਿਆ ਅਤੇ ਅਖ਼ੀਰ ਇਹ ਮਕੰਮਲ ਹੋ ਗਿਆ ਹੈ। ਇਸ ਮੌਕੇ ਮੱਖ ਮੰਤਰੀ ਚੰਨੀ ਨੇ ਪੰਜਾਬ ਦੇ ਰਾਜਪਾਲ ਨਾਲ ਥੀਮ ਪਾਰਕ ਵਿਖੇ ਸੰਦਰ ਤੇ ਸਚੱਜੇ ਢੰਗ ਨਾਲ ਤਿਆਰ ਕੀਤੀਆਂ 11 ਗੈਲਰੀਆਂ ਦਾ ਦੌਰਾ ਕੀਤਾ, ਜੋ ਕਿ ਪਹਿਲੇ ਸਿੱਖ ਗਰੂ ਸਰੀ ਗਰੂ ਨਾਨਕ ਦੇਵ ਜੀ ਤੋਂ ਲੈ ਕੇ ਮਹਾਨ ਸਿੱਖ ਯੋਧੇ ਬਾਬਾ ਬੰਦਾ ਸਿੰਘ ਜੀ ਬਹਾਦਰ ਤੱਕ ਦੇ ਮਹਾਨ ਸਿੱਖ ਇਤਿਹਾਸ ਅਤੇ ਸ਼ਾਨਾਮੱਤੀ ਵਿਰਾਸਤ ਨੂੰ ਪਰਭਾਵਸ਼ਾਲੀ ਢੰਗ ਨਾਲ ਦਰਸਾਉਂਦੀਆਂ ਹਨ। ਇੱਥੇ ਦਿਖਾਈਆਂ ਪੇਸ਼ਕਾਰੀਆਂ ਇੰਨੀਆਂ ਪਰਭਾਵੀ ਤੇ ਦਿਲਕਸ਼ ਬਣਾਈਆਂ ਗਈਆਂ ਹਨ ਕਿ ਦੇਖਣ ਵਾਲਾ ਉਸ ਯੱਗ ਵਿੱਚ ਪਹੰਚ ਜਾਂਦਾ ਹੈ ਜਦੋਂ ਇਹ ਘਟਨਾਵਾਂ ਅਸਲ ਵਿੱਚ ਵਾਪਰੀਆਂ ਸਨ। ਗੈਲਰੀਆਂ ਦੇ ਦੌਰੇ ਦੌਰਾਨ ਮੱਖ ਮੰਤਰੀ ਅਤੇ ਰਾਜਪਾਲ ਦੋਵਾਂ ਨੇ ਸਿੱਖ ਇਤਿਹਾਸ ਬਾਰੇ ਆਡੀਓ-ਵਿਜੂਅਲ ਪੇਸ਼ਕਾਰੀ ਵੀ ਦੇਖੀ। ਆਪਣੇ ਸੰਬੋਧਨ ਵਿੱਚ ਨਿਹੰਗ ਬੱਢਾ ਦਲ ਦੇ ਮਖੀ ਬਾਬਾ ਬਲਬੀਰ ਸਿੰਘ ਨੇ ਮੱਖ ਮੰਤਰੀ ਚੰਨੀ ਵੱਲੋਂ ਸਰੀ ਚਮਕੌਰ ਸਾਹਿਬ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਖਾਸ ਕਰਕੇ ਥੀਮ ਪਾਰਕ ਦੇ ਵਿਸ਼ਾਲ ਕਾਰਜ ਨੂੰ ਨੇਪਰੇ ਚਾੜਨ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ। ਉਨਾਂ ਕਿਹਾ ਕਿ ਥੀਮ ਪਾਰਕ ਪਰੋਜੈਕਟ ਇਸ ਪਵਿੱਤਰ ਨਗਰੀ ਵਿੱਚ ਆਉਣ ਵਾਲੇ ਸ਼ਰਧਾਲੂਆਂ ਨੂੰ ਸਿੱਖ ਪੰਥ ਦੀ ਅਮੀਰ ਵਿਰਾਸਤ ਤੋਂ ਜਾਣੂ ਕਰਵਾਉਣ ਵਿੱਚ ਅਹਿਮ ਭੂਮਿਕਾ ਨਿਭਾਗਾ। ਇਸ ਤੋਂ ਪਹਿਲਾਂ ਮੱਖ ਮੰਤਰੀ ਚੰਨੀ ਅਤੇ ਰਾਜਪਾਲ ਨੇ ਗਰਦਆਰਾ ਸਰੀ ਕਤਲਗੜ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਮੱਖ ਮਾਰਗ ਤੋਂ ਗਰਦਆਰਾ ਸਾਹਿਬ ਤੱਕ ਹੈਰੀਟੇਜ ਸਟਰੀਟ ਦਾ ਉਦਘਾਟਨ ਕੀਤਾ ਅਤੇ ਉਹ ਹੈਰੀਟੇਜ ਸਟਰੀਟ ਤੋਂ ਥੀਮ ਪਾਰਕ ਤੱਕ ਨਗਰ ਕੀਰਤਨ ਵਿੱਚ ਵੀ ਸ਼ਾਮਲ ਹੋ। ਇਸ ਮੌਕੇ ਮੱਖ ਮੰਤਰੀ ਨੇ ਪੰਜਾਬ ਦੇ ਰਾਜਪਾਲ ਤੋਂ ਇਲਾਵਾ ਵੱਖ-ਵੱਖ ਉੱਘੀਆਂ ਅਧਿਆਤਮਿਕ ਅਤੇ ਧਾਰਮਿਕ ਸ਼ਖਸੀਅਤਾਂ ਨੂੰ ਸਿਰੋਪਾਓ, ਸ਼ਾਲ ਅਤੇ ਥੀਮ ਪਾਰਕ ਦੀ ਫਰੇਮ ਵਾਲੀ ਤਸਵੀਰ ਭੇਟ ਕਰਕੇ ਸਨਮਾਨਿਤ ਕੀਤਾ। ਇਸ ਮੌਕੇ ਸਾਬਕਾ ਮੰਤਰੀ ਤੇ ਵਿਧਾਇਕ ਗਰਪਰੀਤ ਸਿੰਘ ਕਾਂਗੜ, ਵਿਧਾਇਕ ਦਰਸ਼ਨ ਲਾਲ ਮੰਗੂਪਰ, ਮੱਖ ਸਕੱਤਰ ਅਨਿਰਧ ਤਿਵਾੜੀ, ਵਿਸ਼ੇਸ਼ ਮੱਖ ਸਕੱਤਰ ਸੰਜੇ ਕਮਾਰ, ਮੱਖ ਮੰਤਰੀ ਦੇ ਪਰਮੱਖ ਸਕੱਤਰ ਹਸਨ ਲਾਲ, ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਦੀ ਡਾਇਰੈਕਟਰ ਕਮਲਪਰੀਤ ਕੌਰ ਬਰਾੜ, ਡਿਪਟੀ ਕਮਿਸਨਰ ਰੂਪਨਗਰ ਸੋਨਾਲੀ ਗਿਰੀ ਅਤੇ ੱਸੱਸਪੀ ਰੂਪਨਗਰ ਵਿਵੇਕ ਸ ਸੋਨੀ ਤੋਂ ਇਲਾਵਾ ਸੀਨੀਅਰ ਕਾਂਗਰਸੀ ਆਗੂ ਅਤੇ ਪਾਰਟੀ ਵਰਕਰ ਹਾਜ਼ਰ ਸਨ।