ਹਲਕਾ ਖਰੜ ਦੇ ਪਿੰਡ ਨਵਾਂ ਗਰਾਓ ਚ ਜਲਦੀ ਲੱਗੇਗਾ ਸੀਵਰੇਜ ਟਰੀਟਮੈਂਟ ਪਲਾਂਟ- ਅਨਮੋਲ ਗਗਨ ਮਾਨ

26/09/2022 | The public times | punjab

ਪੰਜਾਬ ਦੇ ਯਾਤਰਾ ਅਤੇ ਸਭਿਆਚਾਰਕ ਮਾਮਲੇ, ਕਿਰਤ, ਨਿਵੇਸ਼ ਪਰੋਤਸਾਹਨ ਤੇ ਸ਼ਿਕਾਇਤ ਨਿਵਾਰਣ ਮੰਤਰੀ ਅਨਮੋਲ ਗਗਨ ਮਾਨ ਨੇ ਹਲਕਾ ਖਰੜ ਦੇ ਪਿੰਡ ਨਵਾਂ ਗਾਉਂ ਵਿਖੇ ਕਮੇਟੀ ਦਫਤਰ ਕੋਲ ਚੌਂਕ ਚ ਅੱਜ ਸ਼ਹੀਦ--ਆਜ਼ਮ ਸਰਦਾਰ ਭਗਤ ਸਿੰਘ ਦੇ ਬੱਤ ਦੀ ਸਥਾਪਨਾ ਕੀਤੀ। ਉਨਾਂ ਕਿਹਾ ਕਿ ਅੱਜ ਤੋਂ ਇਹ ਚੋਂਕ ਭਗਤ ਸਿੰਘ ਚੌਂਕ ਦੇ ਨਾਮ ਨਾਲ ਜਾਣਿਆ ਜਾਵੇਗਾ। ਸ਼ਹੀਦ--ਆਜ਼ਮ ਦੇ ਬੱਤ ਦੀ ਸਥਾਪਨਾ ਕਰਨ ਉਪਰੰਤ ਉਨਾਂ ਕਿਹਾ ਕਿ ਲੋਕਾਂ ਦੀ ਮਸਕਿਲਾਂ ਨੂੰ ਧਿਆਨ ਵਿੱਚ ਰੱਖਦੇ ਹੋ ਪਿੰਡ ਨਵਾਂ ਗਾਉਂ ਚ ਜਲਦੀ ਹੀ ਸੂਬਾ ਸਰਕਾਰ ਵੱਲੋਂ ਸੀਵਰੇਜ ਟਰੀਟਮੈਂਟ ਪਲਾਂਟ (ਸ.ਟੀ.ਪੀ) ਲਗਾਇਆ ਜਾਵੇਗਾ। ਇਸ ਤੋਂ ਪਹਿਲਾਂ ਨਵਾਂ ਗਾਉਂ ਪਹੰਚਣ ਤੇ ਭਾਰੀ ਇਕੱਠ ਵੱਲੋਂ ਕੈਬਨਿਟ ਮੰਤਰੀ ਦਾ ਨਿੱਘਾ ਸਵਾਗਤ ਕੀਤਾ। ਕੈਬਨਿਟ ਮੰਤਰੀ ਨੇ ਲੋਕਾਂ ਦੇ ਇਕੱਠ ਸੰਬੋਧਨ ਕਰਦਿਆਂ ਕਿਹਾ ਕਿ ਸ਼ਹੀਦ--ਆਜ਼ਮ ਸਰਦਾਰ ਭਗਤ ਸਿੰਘ ਜਿਹੇ ਸਾਡੇ ਨਾਇਕ ਹਮੇਸ਼ਾਂ ਸਾਡੀ ਸੋਚ ਚ ਜਿਉਂਦੇ ਰਹਿਣਗੇ। ਉਨਾਂ ਕਿਹਾ ਕਿ ਇਹ ਸਾਡੀ ਜ਼ਿੰਮੇਂਵਾਰੀ ਹੈ ਕਿ ਉਨਾਂ ਦੀ ਸੋਚ ਅਤੇ ਇਤਿਹਾਸ ਨੂੰ ਅਸੀਂ ਆਪਣੀ ਨਵੀਂ ਪੀੜੀ ਅਤੇ ਆਉਣ ਵਾਲੀ ਪੀੜੀ ਤੱਕ ਲੈ ਜਾਈ । ਉਨਾਂ ਕਿਹਾ ਕਿ ਸ਼ਹੀਦ--ਆਜ਼ਮ ਸਰਦਾਰ ਭਗਤ ਸਿੰਘ ਨੇ ਗਲਾਮੀ ਨੂੰ ਨਾ-ਮਨਜ਼ੂਰ ਕਰਕੇ ਦੇਸ਼ ਦੇ ਲੋਕਾਂ ਦੀ ਆਜ਼ਾਦੀ ਲਈ ਹੱਸਦੇ-ਹੱਸਦੇ ਫਾਂਸੀ ਦਾ ਰੱਸਾ ਚੰਮ ਕੇ ਚੜਦੀ ਉਮਰੇ ਦੇਸ਼ ਲਈ ਮਰ ਮਿਟਣ ਅਤੇ ਕਰਬਾਨੀ ਨੂੰ ਪਹਿਲ ਦਿੱਤੀ। ਉਨਾਂ ਵੱਲੋਂ ਦੇਸ਼ ਲਈ ਕੀਤੀ ਕਰਬਾਨੀ ਨੂੰ ਹਮੇਸ਼ਾਂ ਯਾਦ ਰੱਖਿਆ ਜਾਵੇਗਾ। ਉਨਾਂ ਕਿਹਾ ਕਿ ਮੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬਨਿਆਦੀ ਸਹੂਲਤਾਂ, ਸਾਫ਼ ਸਥਰਾ ਵਾਤਾਵਰਨ, ਨਿਰਪੱਖ ਅਤੇ ਪਾਰਦਰਸ਼ੀ ਪਰਸ਼ਾਸਨ ਮਹੱਈਆ ਕਰਵਾਉਣ ਵੱਚਨਬੱਧ ਹੈ। ਉਨਾਂ ਕਿਹਾ ਨਵਾਂ ਗਾਉਂ ਚ ਲੋਕਾਂ ਦੀਆਂ ਮਸਕਿਲਾਂ ਨੂੰ ਧਿਆਨ ਵਿੱਚ ਰੱਖਦੇ ਹੋ ਇਥੇ ਜਲਦੀ ਹੀ ਸੂਬਾ ਸਰਕਾਰ ਵੱਲੋਂ ਸੀਵਰੇਜ਼ ਟਰੀਟਮੈਂਟ ਪਲਾਂਟ ਲਗਾਇਆ ਜਾਵੇਗਾ। ਇਸ ਮੌਕੇ ਉਨਾਂ ਲੋਕਾਂ ਨੂੰ ਨਿੱਤ ਆਉਂਦੀਆਂ ਮਸ਼ਕਲਾਂ ਦਾ ਜਲਦੀ ਹੱਲ ਕਰਨ ਲਈ ਪਰਸਾਸਨਿਕ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ। ਉਨਾਂ ਕਿਹਾ ਕਿ ਸਰਕਾਰ ਵੱਲੋਂ ਲੋਕਾਂ ਨਾਲ ਕੀਤਾ ਗਿਆ ਹਰ ਵਾਅਦਾ ਪਰਾ ਕੀਤਾ ਜਾਵੇਗਾ। ਉਨਾਂ ਕਿਹਾ ਸੂਬਾ ਸਰਕਾਰ ਲੋਕਾਂ ਦੇ ਚੌਪੱਖੀ ਵਿਕਾਸ ਲਈ ਲਗਾਤਾਰ ਯਤਨਸ਼ੀਲ ਹੈ। ਇਸ ਪਰੋਗਰਾਮ ਦਾ ਪਰਬੰਧ ਨਵਾਂ ਗਰਾਓਂ-ਮਲਾਂਪਰ-ਮਾਜਰੀ ਪਰੈਸ ਕਲੱਬ ਵੱਲੋਂ ਕੀਤਾ ਗਿਆ ਸੀ। ਇਸ ਮੌਕੇ ਨਵਾਂ ਗਰਾਓਂ ਪਰਧਾਨ ਨਗਰ ਕੌਸਲ ਬੀਬੀ ਬਲਵਿੰਦਰ ਕੌਰ ਮੰਡ, ਨਵਾਂ ਗਰਾਓਂ ਦੇ ਕਾਰਜ ਸਾਧਕ ਅਧਿਕਾਰੀ ਸਰੀ ਅਸ਼ੋਕ ਕਮਾਰ ਅਤੇ ਪਰੈਸ ਕਲੱਬ ਦੇ ਚੇਅਰਮੈਨ ਸਰੀ ਤਰਸੇਮ ਲਾਲ ਸਰਮਾਂ, ਪਰਧਾਨ ਜੇ.ਕੇ.ਭੱਠ, ਸੰਜੀਵ ਮਲਿਕ ਅਤੇ ਹੋਰ ਵਲੰਟੀਅਰ ਵੱਡੀ ਗਿਣਤੀ ਵਿੱਚ ਵਿਸ਼ੇਸ ਤੌਰ ਤੇ ਹਾਜ਼ਰ ਸਨ।

sewage treatment plant will soon be established in village nawan garo of halka kharar anmol gagan mann


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App