ਪੰਜਾਬ ਪਲਿਸ ਨੇ ਜੇਲ ਵਿੱਚ ਬੰਦ ਦੋ ਗੈਂਗਸਟਰਾਂ ਵੱਲੋਂ ਦੱਸੇ ਟਿਕਾਣਿਆਂ ਤੋਂ ਛੇ ਪਿਸਤੌਲ ਕੀਤੇ ਬਰਾਮਦ

15/10/2022 | The public times | punjab

ਮੱਖ ਮੰਤਰੀ ਭਗਵੰਤ ਮਾਨ ਦੇ ਦਿਸਾ-ਨਿਰਦੇਸਾਂ ਤੇ ਸਮਾਜ ਵਿਰੋਧੀ ਅਨਸਰਾਂ ਵਿਰੱਧ ਵਿੱਢੀ ਜੰਗ ਦੌਰਾਨ ਪੰਜਾਬ ਪਲਿਸ ਵੱਲੋਂ ਅੱਜ ਜੇਲ ਚ ਬੰਦ ਦੋ ਗੈਂਗਸਟਰਾਂ ਵੱਲੋਂ ਦੱਸੇ ਵੱਖ-ਵੱਖ ਟਿਕਾਣਿਆਂ ਤੋਂ ਦੋ ਵਿਦੇਸੀ ਪਿਸਤੌਲਾਂ ਸਮੇਤ ਛੇ ਪਿਸਤੌਲ ਬਰਾਮਦ ਕੀਤੇ ਗ ਹਨ। ਬਰਾਮਦ ਕੀਤੇ ਗ ਪਿਸਤੌਲਾਂ ਵਿੱਚ ਆਸਟਰੀਆ ਦਾ ਬਣਿਆ 9ਮ.ਮ. ਗਲੌਕ ਪਿਸਤੌਲ, ਚੀਨ ਦਾ ਬਣਿਆ ਸੀਫ-98 ਪਿਸਤੌਲ ਅਤੇ ਚਾਰ ਦੇਸੀ .315 ਬੋਰ ਦੇ ਪਿਸਤੌਲਾਂ ਸਮੇਤ 12 ਜਿੰਦਾ ਕਾਰਤੂਸ ਸਾਮਲ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਇੰਸਪੈਕਟਰ ਜਨਰਲ ਆਫ ਪਲਿਸ (ਡੀ.ਆਈ.ਜੀ.) ਰੋਪੜ ਰੇਂਜ-ਕਮ-ਂਟੀ-ਗੈਂਗਸਟਰ ਟਾਸਕ ਫੋਰਸ (.ਜੀ.ਟੀ.ੱਫ.) ਗਰਪਰੀਤ ਸਿੰਘ ਭੱਲਰ ਨੇ ਦੱਸਿਆ ਕਿ ਤਰਨਜੋਤ ਸਿੰਘ ਉਰਫ ਤੰਨਾ ਨੂੰ ਥਾਣਾ ਸਰਹਿੰਦ ਵਿਖੇ ਧਾਰਾ 384, 120ਬੀ ਅਤੇ 25- 54- 59 ਤਹਿਤ ਦਰਜ ਫਆਈਆਰ ਨੰਬਰ 117 ਮਿਤੀ 29.07.2022 ਵਿੱਚ ਨਾਮਜਦ ਕੀਤਾ ਗਿਆ ਸੀ। ਉਹਨਾਂ ਦੱਸਿਆ ਕਿ ਪੱਛਗਿੱਛ ਦੌਰਾਨ ਇਹ ਖਲਾਸਾ ਹੋਇਆ ਕਿ ਤੰਨਾ ਨੂੰ ਪਾਕਿਸਤਾਨ ਸਥਿਤ ਆਈਸਵਾਈਫ ਦੇ ਮਖੀ ਲਖਬੀਰ ਸਿੰਘ ਰੋਡੇ ਉਰਫ ਬਾਬਾ ਵੱਲੋਂ ਸਰਹੱਦ ਪਾਰੋਂ ਭੇਜੀ 11 ਆਧਨਿਕ ਹਥਿਆਰਾਂ ਦੀ ਖੇਪ ਮਿਲੀ ਸੀ, ਜਿਸ ਵਿੱਚੋਂ ਪਲਿਸ ਨੇ 9 ਹਥਿਆਰ ਬਰਾਮਦ ਕੀਤੇ ਹਨ ਅਤੇ ਦੋ ਅਜੇ ਵੀ ਉਸ ਕੋਲ ਸਨ। ਉਹਨਾਂ ਅੱਗੇ ਕਿਹਾ ਕਿ ਇਸ ਉਪਰੰਤ ਲੋਪੋਕੇ, ਅੰਮਿਰਤਸਰ ਵਿੱਚ ਉਸਦੇ ਦੋਸਤ ਦੇ ਘਰੋਂ ਇੱਕ ਸੀਫ-98 ਪਿਸਤੌਲ ਅਤੇ ਦੋ .315. ਬੋਰ ਦੇ ਪਿਸਤੌਲ ਬਰਾਮਦ ਕੀਤੇ ਗ। ਸਸਪੀ ਫ਼ਤਿਹਗੜ ਸਾਹਿਬ ਡਾ. ਰਵਜੋਤ ਗਰੇਵਾਲ ਨੇ ਦੱਸਿਆ ਕਿ ਤਰਨਜੋਤ ਤੰਨਾ ਦੇ ਖਲਾਸੇ ਤੇ ਪਲਿਸ ਵੱਲੋਂ ਕਪੂਰਥਲਾ ਜੇਲ ਤੋਂ ਇੱਕ ਹੋਰ ਗੈਂਗਸਟਰ ਜਸਪਾਲ ਸਿੰਘ ਉਰਫ ਜੱਸੀ ਨੂੰ ਵੀ ਲਿਆਂਦਾ ਗਿਆ ਅਤੇ ਹਸ਼ਿਆਰਪਰ ਤੋਂ ਉਸਦੇ ਇੱਕ ਸਾਥੀ ਲਾਡੀ ਦੇ ਘਰੋਂ ਦੋ ਦੇਸੀ ਪਿਸਤੌਲਾਂ ਸਮੇਤ ਬਾਕੀ ਰਹਿੰਦਾ ਗਲੌਕ ਪਿਸਤੌਲ ਬਰਾਮਦ ਕੀਤਾ ਗਿਆ ਹੈ। ਉਨਾਂ ਦੱਸਿਆ ਕਿ ਇਸ ਬਰਾਮਦਗੀ ਨਾਲ ਸੀਆਈ ਫਤਿਹਗੜ ਸਾਹਿਬ ਦੀ ਟੀਮ ਨੇ ਲਖਬੀਰ ਰੋਡੇ ਵੱਲੋਂ ਪਾਕਿਸਤਾਨ ਤੋਂ ਭੇਜੀ ਗਈ ਹਥਿਆਰਾਂ ਦੀ ਖੇਪ ਵਿੱਚ ਸ਼ਾਮਲ ਸਾਰੇ ਹਥਿਆਰਾਂ ਨੂੰ ਬਰਾਮਦ ਕਰ ਲਿਆ ਹੈ। ਦੱਸਣਯੋਗ ਹੈ ਕਿ ਤਰਨਜੋਤ ਤੰਨਾ ਦਾ ਨਾਂ ਹਾਲ ਹੀ ਵਿੱਚ ਜ਼ਿਲਾ ਬਠਿੰਡਾ ਨਾਲ ਸਬੰਧਤ ਇੱਕ ਫਿਰੌਤੀ ਕੇਸ ਵਿੱਚ ਵੀ ਸਾਹਮਣੇ ਆਇਆ ਸੀ, ਜਿਸ ਵਿੱਚ ਗੋਲਡੀ ਬਰਾੜ, ਮਨਪਰੀਤ ਉਰਫ ਮੰਨਾ ਅਤੇ ਤਰਨਜੋਤ ਉਰਫ ਤੰਨਾ ਨੇ ਬਠਿੰਡਾ ਦੇ ਇੱਕ ਕਾਰੋਬਾਰੀ ਤੋਂ ਫਿਰੌਤੀ ਲਈ ਸੀ। ਇਸ ਮਾਮਲੇ ਵਿੱਚ ਦਿੱਲੀ ਸਪੈਸਲ ਸੈੱਲ ਵੱਲੋਂ ਗਿਰਫਤਾਰ ਕੀਤੇ ਸੂਟਰਾਂ ਨੇ ਤੰਨਾ ਦਾ ਨਾਂ ਉਜਾਗਰ ਕੀਤਾ ਸੀ।

the punjab police recovered six pistols from the locations mentioned by the two jailed gangsters


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App