ਟਰਾਂਸਪੋਰਟ ਮੰਤਰੀ ਵੱਲੋਂ ਟੈਕਸੀ ਆਪਰੇਟਰਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਤੇ ਵਿਚਾਰ ਕਰਨ ਦਾ ਭਰੋਸਾ

08/12/2022 | The public times | punjab

ਮੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਟੈਕਸੀ ਆਪਰੇਟਰਾਂ ਨੂੰ ਵੱਡੀ ਰਾਹਤ ਦੇਣ ਤੇ ਵਿਚਾਰ ਕਰ ਰਹੀ ਹੈ ਜਿਸ ਤਹਿਤ ਟੈਕਸੀ ਆਪਰੇਟਰਾਂ ਨੂੰ ਵੀ ਪਰਾਈਵੇਟ ਬੱਸ ਆਪਰੇਟਰਾਂ ਵਾਂਗ ਕੋਰੋਨਾ ਕਾਲ ਦੌਰਾਨ ਦਿੱਤੀ ਗਈ ਟੈਕਸ ਮਆਫ਼ੀ ਦੇ ਬਰਾਬਰ ਟੈਕਸ ਮਆਫ਼ੀ ਦਿੱਤੇ ਜਾਣ ਦਾ ਮਾਮਲਾ ਵਿਚਾਰ ਅਧੀਨ ਹੈ। ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੱਲਰ ਨੇ ਅੱਜ ਪੰਜਾਬ ਟੈਕਸੀ ਆਪਰੇਟਰਜ਼ ਯੂਨੀਅਨ ਦੇ ਨਮਾਇੰਦਿਆਂ ਦੀਆਂ ਮੰਗਾਂ ਨੂੰ ਧਿਆਨ ਨਾਲ ਸਣਦਿਆਂ ਇਹ ਜਾਣਕਾਰੀ ਦਿੱਤੀ। ਕੈਬਨਿਟ ਮੰਤਰੀ ਨੇ ਕਿਹਾ ਕੋਰੋਨਾ ਕਾਲ ਦੇ ਸਮੇਂ ਦੌਰਾਨ ਸਾਰੇ ਕੰਮ-ਕਾਰ ਠੱਪ ਹੋਣ ਕਾਰਨ ਕੰਟਰੈਕਟ ਅਤੇ ਸਟੇਜ ਕੈਰਿਜ ਪਰਾਈਵੇਟ ਬੱਸ ਆਪਰੇਟਰਾਂ ਨੂੰ ਟੈਕਸ ਮਆਫ਼ੀ ਦਿੱਤੀ ਗਈ ਸੀ। ਹਣ ਟੈਕਸੀ ਆਪਰੇਟਰਾਂ ਨੂੰ ਵੀ ਉਸੇ ਸਮਾਂ-ਸੀਮਾ ਲਈ ਟੈਕਸ ਮਆਫ਼ੀ ਦੇਣ ਲਈ ਸਰਕਾਰ ਵਿਚਾਰ ਕਰ ਰਹੀ ਹੈ। ਮੰਤਰੀ ਨੇ ਟੈਕਸੀ ਆਪਰੇਟਰਾਂ ਨੂੰ ਭਰੋਸਾ ਦਿਵਾਇਆ ਕਿ ਉਨਹਾਂ ਦੀ ਆਰ.ਟੀ.. ਦਫ਼ਤਰਾਂ ਵਿੱਚ ਖੱਜਲ-ਖਆਰੀ ਨਹੀਂ ਹੋਣ ਦਿੱਤੀ ਜਾਵੇਗੀ। ਸ. ਭੱਲਰ ਨੇ ਅਧਿਕਾਰੀਆਂ ਨੂੰ ਹਦਾਇਤ ਦਿੱਤੀ ਹੈ ਸਰਕਾਰੀ ਦਫ਼ਤਰਾਂ ਵਿੱਚ ਜੰਟਾਂ ਦੀ ਆਮਦ ਤੇ ਪੂਰਨ ਪਾਬੰਦੀ ਯਕੀਨੀ ਬਣਾਉਣ। ਉਨਹਾਂ ਕਿਹਾ ਕਿ ਵਿਭਾਗ ਵੱਲੋਂ ਜ਼ਿਆਦਾਤਰ ਸੇਵਾਵਾਂ ਨੂੰ ਆਨਲਾਈਨ ਕੀਤਾ ਗਿਆ ਹੈ ਤਾਂ ਜੋ ਟੈਕਸੀ ਆਪਰੇਟਰਾਂ ਨੂੰ ਸਰਕਾਰੀ ਦਫ਼ਤਰਾਂ ਵਿੱਚ ਖੱਜਲ ਨਾ ਹੋਣਾ ਪਵੇ। ਉਨਹਾਂ ਕਿਹਾ ਕਿ ਵਿਭਾਗ ਵਿੱਚ ਹਾਲੇ ਵੀ ਕੱ ਪਰਵਾਨਗੀਆਂ ਮੈਨੂਅਲ ਹਨ, ਜਿਨਹਾਂ ਨੂੰ ਛੇਤੀ ਹੀ ਆਨਲਾਈਨ ਕਰ ਦਿੱਤਾ ਜਾਵੇਗਾ। ਟਰਾਂਸਪੋਰਟ ਮੰਤਰੀ ਨੇ ਟੈਕਸੀ ਆਪਰੇਟਰਾਂ ਦੀ ਮੰਗ ਕਿ ਲੋਕਲ ਪੰਜਾਬ ਪਰਮਿਟ ਗੱਡੀਆਂ ਨੂੰ ਗਆਂਢੀ ਸੂਬਿਆਂ ਵਿੱਚ ਜਾਣ ਲਈ ਆਨਲਾਈਨ ਮਨਜ਼ੂਰੀ ਦੇਣ ਦੀ ਵਿਵਸਥਾ ਕੀਤੀ ਜਾਵੇ, ਬਾਰੇ ਵਿਭਾਗ ਦੇ ਅਧਿਕਾਰੀਆਂ ਨੂੰ ਵਿਚਾਰ ਕਰਨ ਲਈ ਕਿਹਾ। ਉਨਹਾਂ ਕਿਹਾ ਕਿ ਵਿਭਾਗ ਵੱਲੋਂ ਟੈਕਸੀ ਆਪਰੇਟਰਾਂ ਦੀਆਂ ਮਸ਼ਕਲਾਂ ਦੇ ਹੱਲ ਲਈ ਇੱਕ ਹੈਲਪਲਾਈਨ ਨੰਬਰ ਜਾਰੀ ਕਰਨ ਬਾਰੇ ਵੀ ਵਿਚਾਰ ਕੀਤਾ ਜਾਵੇਗਾ।

the transport minister assured to consider all the legitimate demands of the taxi operators


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App