ਜੇ ਸਿੱਖਿਆ ਸੰਸਥਾਵਾਂ ਨੇ ਪੰਜਾਬੀ ਬੋਲਣ ਤੇ ਕੋਈ ਪਾਬੰਦੀ ਲਗਾਈ ਤਾਂ ਮਾਨਤਾ ਹੋਵੇਗੀ ਰੱਦ - CM

13/12/2022 | The public times | punjab

ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਮਗਰੋਂ ਸੂਬੇ ਦੇ ਵਿਕਾਸ ਲਈ CM ਭਗਵੰਤ ਮਾਨ ਸਰਕਾਰ ਵੱਲੋਂ ਸਖਤ ਕਦਮ ਚੱਕੇ ਜਾ ਰਹੇ ਹਨ। ਮਾਨ ਸਰਕਾਰ ਵੱਲੋਂ ਪੰਜਾਬੀ ਭਾਸ਼ਾ ਨੂੰ ਲੈ ਕੇ ਸਖਤ ਕਦਮ ਚੱਕੇ ਜਾ ਰਹੇ ਹਨ। ਇਸੇ ਵਿਚਾਲੇ CM ਭਗਵੰਤ ਮਾਨ ਨੇ ਪੰਜਾਬੀ ਭਾਸ਼ਾ ਨੂੰ ਲੈ ਕੇ ਸਖ਼ਤ ਤਾੜਨਾ ਕਰਦਿਆਂ ਕਿਹਾ ਹੈ ਕਿ ਜਿਹੜੀਆਂ ਸਿੱਖਿਆ ਸੰਸਥਾਵਾਂ ਆਪਣੇ ਕੈਂਪਸ ਵਿੱਚ ਪੰਜਾਬੀ ਭਾਸ਼ਾ ਬੋਲਣ ਦੇ ਉੱਪਰ ਪਾਬੰਦੀ ਲਾਉਣਗੀਆਂ, ਉਨਹਾਂ ਸੰਸਥਾਵਾਂ ਦੇ ਖਿਲਾਫ਼ ਸਖਤ ਕਾਰਵਾਈ ਕੀਤੀ ਜਾਵੇਗੀ । ਦਰਅਸਲ, ਪੰਜਾਬੀ ਯੂਨੀਵਰਸਿਟੀ ਵਿੱਚ ਅੰਤਰ-ਯੂਨੀਵਰਸਿਟੀ ਯਵਕ ਮੇਲੇ ਦੇ ਆਖ਼ਰੀ ਦਿਨ ਇਕੱਠ ਨੂੰ ਸੰਬੋਧਨ ਕਰਦਿਆਂ CM ਭਗਵੰਤ ਮਾਨ ਨੇ ਕਿਹਾ ਕਿ ਸੂਬੇ ਵਿੱਚ ਕ ਸਿੱਖਿਆ ਸੰਸਥਾਵਾਂ ਆਪਣੇ ਕੈਂਪਸਾਂ ਵਿੱਚ ਪੰਜਾਬੀ ਬੋਲਣ ਤੇ ਜਰਮਾਨੇ ਲਗਾ ਰਹੀਆਂ ਹਨ। ਉਨਹਾਂ ਕਿਹਾ ਕਿ ਇਹ ਗੈਰ-ਵਾਜਬ ਹੈ ਕਿਉਂਕਿ ਸੂਬੇ ਵਿੱਚ ਰਹਿੰਦੇ ਸਾਰੇ ਪੰਜਾਬੀਆਂ ਦੀ ਮਾਂ-ਬੋਲੀ ਪੰਜਾਬੀ ਹੈ । ਉਨਹਾਂ ਨੇ ਅਜਿਹੀਆਂ ਸਿੱਖਿਆ ਸੰਸਥਾਵਾਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇ ਸਿੱਖਿਆ ਸੰਸਥਾਵਾਂ ਪੰਜਾਬੀ ਬੋਲਣ ਤੇ ਜਰਮਾਨੇ ਲਾਉਣਗੀਆਂ ਤਾਂ ਉਨਹਾਂ ਖ਼ਿਲਾਫ਼ ਸਖ਼ਤ ਕਦਮ ਚੱਕਿਆ ਜਾਵੇਗਾ । ਇਸ ਤੋਂ ਅੱਗੇ CM ਭਗਵੰਤ ਮਾਨ ਨੇ ਕਿਹਾ ਕਿ ਸੂਬੇ ਕੋਲ ਨੌਜਵਾਨਾਂ ਦੀ ਅਥਾਹ ਤਾਕਤ ਤੇ ਹਨਰ ਦਾ ਭੰਡਾਰ ਹੈ, ਜਿਹੜਾ ਸਮਾਜ ਵਿੱਚ ਉਸਾਰੂ ਤਬਦੀਲੀ ਲਿਆਉਣ ਲਈ ਹਮੇਸ਼ਾ ਪਰੇਰਕ ਵਜੋਂ ਕੰਮ ਕਰਦਾ ਹੈ। ਉਨਹਾਂ ਕਿਹਾ ਕਿ ਸਮਾਂ ਆ ਗਿਆ ਹੈ ਜਦੋਂ ਨੌਜਵਾਨ ਸੂਬੇ ਤੇ ਸਮਾਜ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਉਸਾਰੂ ਯੋਗਦਾਨ ਪਾਉਣ । ਇਸ ਦੇ ਨਾਲ ਹੀ ਉਨਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀ ਭਲਾਈ ਤੇ ਤਰੱਕੀ ਲਈ ਵਚਨਬੱਧ ਹੈ ਅਤੇ ਇਸ ਮਹਾਨ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨਹਾਂ ਕਿਹਾ ਕਿ ਪੰਜਾਬ ਗਰੂਆਂ, ਪੀਰਾਂ-ਫਕੀਰਾਂ, ਪੈਗੰਬਰਾਂ ਅਤੇ ਸੰਤਾਂ ਦੀ ਧਰਤੀ ਹੈ, ਜਿਨਹਾਂ ਪੰਜਾਬੀਆਂ ਨੂੰ ਜਬਰ-ਜਲਮ ਤੇ ਬੇਇਨਸਾਫ਼ੀ ਵਿਰੱਧ ਲੜਨ ਦੀ ਸਿੱਖਿਆ ਦਿੱਤੀ ਹੈ।

if educational institutions impose any ban on speaking punjabi then recognition will be cancelled cm


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App