ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਹੈ ਕਿ ਵਿਭਾਗ ਵੱਲੋਂ ਨਗਰ ਕੌਂਸਲ ਮਾਨਸਾ ਦੀਆਂ ਡੰਪ ਸਾਈਟਾਂ ਤੇ ਵਿਰਾਸਤੀ ਰਹਿੰਦ-ਖੂੰਹਦ ਦੇ ਨਿਪਟਾਰੇ ਲਈ ਪਰਕਿਰਿਆ ਸ਼ਰੂ ਕਰ ਦਿੱਤੀ ਗਈ ਹੈ। ਉਨਹਾਂ ਕਿਹਾ ਕਿ ਮੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨਸਾਰ ਸੂਬੇ ਦੇ ਲੋਕਾਂ ਨੂੰ ਬਨਿਆਦੀ ਸਹੂਲਤਾਂ, ਸਾਫ-ਸਥਰਾ ਤੇ ਪਰਦੂਸ਼ਣ ਰਹਿਤ ਵਾਤਾਵਰਨ ਮਹੱਈਆ ਕਰਵਾਉਣ ਲਈ ਸੂਬੇ ਭਰ ਚ ਵਿਕਾਸ ਕਾਰਜ ਕੀਤੇ ਜਾ ਰਹੇ ਹਨ। ਇਸ ਦੌਰਾਨ ਕੈਬਨਿਟ ਮੰਤਰੀ ਨੇ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਭਰਿਸ਼ਟਾਚਾਰ ਮਕਤ ਪਰਸ਼ਾਸਨ ਦੇਣ ਲਈ ਪੂਰੇ ਯਤਨ ਕਰ ਰਹੀ ਹੈ। ਜੇਕਰ ਕੋਈ ਅਧਿਕਾਰੀ- ਕਰਮਚਾਰੀ ਭਰਿਸ਼ਟਾਚਾਰ ਕਰਦਾ ਫੜਿਆ ਗਿਆ ਤਾਂ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ। ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਵਿਭਾਗ ਦੇ ਕੰਮਾਂ ਵਿੱਚ ਪਾਰਦਰਸ਼ਤਾ ਤੇ ਗਣਵੱਤਾ ਲਿਆਉਣਾ ਯਕੀਨੀ ਬਣਾਇਆ ਜਾਵੇ। ਕੈਬਨਿਟ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਮਾਨਸਾ ਦੀਆਂ ਡੰਪ ਸਾਈਟਾਂ ਤੇ ਵਿਰਾਸਤੀ ਰਹਿੰਦ-ਖੂੰਹਦ ਦੇ ਨਿਪਟਾਰੇ ਲਈ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਲਗਪਗ 3.54 ਕਰੋੜ ਰਪ ਖਰਚਣ ਦਾ ਫੈਸਲਾ ਲਿਆ ਗਿਆ ਹੈ। ਮੰਤਰੀ ਨੇ ਅੱਗੇ ਕਿਹਾ ਕਿ ਸੂਬੇ ਦੇ ਲੋਕਾਂ ਨੂੰ ਸਾਫ-ਸਥਰਾ ਤੇ ਪਰਦੂਸ਼ਣ ਮਕਤ ਵਾਤਾਵਰਣ ਮਹੱਈਆ ਕਰਵਾਉਣਾ ਮਾਨ ਸਰਕਾਰ ਦੀ ਮੱਖ ਤਰਜੀਹ ਹੈ ਤਾਂ ਜੋ ਸੂਬੇ ਦੇ ਲੋਕਾਂ ਨੂੰ ਪਰਦੂਸ਼ਣ ਤੇ ਗੰਦਗੀ ਨਾਲ ਫੈਲਣ ਵਾਲੀਆਂ ਗੰਭੀਰ ਬਿਮਾਰੀਆਂ ਤੋਂ ਬਚਾਇਆ ਜਾ ਸਕੇ।
officials employees caught committing corruption will not be spared dr inderbir nijjar
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)