ਵਿਜੀਲੈਂਸ ਵੱਲੋਂ ਪੰਚਾਇਤੀ ਫੰਡਾਂ ਵਿੱਚ ਘਪਲੇ ਦੇ ਦੋਸ਼ ਵਿੱਚ ਪੰਚਾਇਤ ਸਕੱਤਰ ਗਰਿਫਤਾਰ

15/12/2022 | The public times | punjab

ਸੂਬੇ ਵਿੱਚੋਂ ਭਰਿਸ਼ਟਾਚਾਰ ਨੂੰ ਖ਼ਤਮ ਕਰਨ ਲਈ ਵਿੱਢੀ ਮਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਗਰਾਮ ਪੰਚਾਇਤ ਹਵਾਰਾ, ਬਲਾਕ ਖਮਾਣੋਂ, ਜ਼ਿਲਹਾ ਫਤਿਹਗੜਹ ਸਾਹਿਬ ਵਿਖੇ ਤਾਇਨਾਤ ਪੰਚਾਇਤ ਸਕੱਤਰ ਰਜਿੰਦਰ ਸਿੰਘ ਨੂੰ 37,55,000 ਰਪ ਦੇ ਫੰਡਾਂ ਦਾ ਘਪਲਾ ਕਰਨ ਦੇ ਦੋਸ਼ ਵਿੱਚ ਗਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬਲਾਰੇ ਨੇ ਦੱਸਿਆ ਕਿ ਇਸ ਸਬੰਧੀ ਇੱਕ ਸ਼ਿਕਾਇਤ ਦੀ ਪੜਤਾਲ ਉਪਰੰਤ ਪਲਿਸ ਥਾਣਾ ਵਿਜੀਲੈਂਸ ਬਿਊਰੋ ਪਟਿਆਲਾ ਵਿਖੇ ਭਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ। ਉਨਹਾਂ ਦੱਸਿਆ ਕਿ ਉਕਤ ਪਿੰਡ ਦੇ ਸਾਬਕਾ ਸਰਪੰਚ ਬਲਦੇਵ ਸਿੰਘ ਦੇ ਕਾਰਜਕਾਲ ਦੌਰਾਨ ਗਰਾਮ ਪੰਚਾਇਤ ਨੂੰ 37,55,000 ਰਪ ਦੀਆਂ ਵਿਕਾਸ ਸਬੰਧੀ ਗਰਾਂਟਾਂ ਪਰਾਪਤ ਹੋਈਆਂ ਸਨ। ਪੜਤਾਲ ਦੌਰਾਨ ਇਹ ਪਾਇਆ ਗਿਆ ਕਿ ਉਕਤ ਕਥਿਤ ਦੋਸ਼ੀ ਪੰਚਾਇਤ ਸਕੱਤਰ ਨੇ ਗਰਦੀਪ ਸਿੰਘ, ਜੂਨੀਅਰ ਇੰਜੀਨੀਅਰ (ਜੇ.ਈ.), ਪੰਚਾਇਤੀ ਰਾਜ ਖਮਾਣੋਂ ਅਤੇ ਸਾਬਕਾ ਸਰਪੰਚ ਬਲਦੇਵ ਸਿੰਘ ਦੀ ਮਿਲੀਭਗਤ ਨਾਲ ਉਕਤ ਰਾਸ਼ੀ ਦਾ ਗਬਨ ਕੀਤਾ ਹੈ। ਵਿਜੀਲੈਂਸ ਬਿਊਰੋ ਦੀ ਟੀਮ ਨੇ ਇਹ ਵੀ ਪਾਇਆ ਹੈ ਕਿ ਗਰਦੀਪ ਸਿੰਘ ਜੇ.ਈ. ਨੇ ਗਰਾਮ ਪੰਚਾਇਤ ਦੇ ਮਿਣਤੀ ਇੰਦਰਾਜ ਰਜਿਸਟਰ (ਮ.ਬੀ. ਬੱਕ) ਵਿੱਚ ਉਕਤ ਗਰਾਂਟਾਂ ਦੀ ਕੋਈ ਂਟਰੀ ਨਹੀਂ ਕੀਤੀ। ਉਪਰੋਕਤ ਗਰਾਂਟਾਂ ਵਿੱਚੋਂ, ਬਿਊਰੋ ਨੇ 19,05,000 ਰਪ ਦਾ ਮਲਾਂਕਣ ਕੀਤਾ ਪਰ ਇਸ ਦੇ ਵੇਰਵੇ ਮ.ਬੀ. ਬੱਕ ਵਿੱਚ ਦਰਜ ਨਹੀਂ ਕੀਤੇ ਗ। ਉਨਹਾਂ ਅੱਗੇ ਦੱਸਿਆ ਕਿ ਪੜਤਾਲ ਦੌਰਾਨ ਇਹ ਵੀ ਸਾਹਮਣੇ ਆਇਆ ਹੈ ਕਿ ਉਕਤ ਗਰਾਂਟਾਂ ਵਿੱਚ ਘਪਲਾ ਕਰਨ ਉਪਰੰਤ ਗਰਦੀਪ ਸਿੰਘ ਜੇ.ਈ. ਨੇ ਇਸ ਸਬੰਧੀ ਵਰਤੋਂ ਸਰਟੀਫਿਕੇਟ ਤੇ ਦਸਤਖਤ ਕਰਕੇ ਇਹਨਾਂ ਨੂੰ ਬੀ.ਡੀ.ਪੀ.ਓ. ਖਮਾਣੋਂ ਤੋਂ ਜਾਰੀ ਕਰਵਾ ਲਿਆ ਸੀ। ਬਲਾਰੇ ਨੇ ਅੱਗੇ ਦੱਸਿਆ ਕਿ ਜਾਂਚ ਉਪਰੰਤ ਇਸ ਘਪਲੇ ਵਿੱਚ ਦੋਸ਼ੀ ਗਰਦੀਪ ਸਿੰਘ, ਜੇ.ਈ. ਅਤੇ ਬਲਦੇਵ ਸਿੰਘ ਸਾਬਕਾ ਸਰਪੰਚ ਤੋਂ ਇਲਾਵਾ ਇਸ ਵਿੱਚ ਸ਼ਾਮਲ ਹੋਰਨਾਂ ਖਿਲਾਫ਼ ਕਾਰਵਾਈ ਕੀਤੀ ਜਾਵੇਗੀ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

panchayat secretary arrested by vigilance on the charge of scam in panchayat funds


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App