ਮੋਗਾ, 6 ਦਸੰਬਰ - ਪੰਜਾਬ ਸਰਕਾਰ ਵੱਲੋਂ ਘਰ ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਤਹਿਤ ਜ਼ਿਲਹਾ ਮੋਗਾ ਵਿੱਚ ਜ਼ਿਲਹਾ ਪੱਧਰ ਉੱਤੇ ਮਿਤੀ 7 ਦਸੰਬਰ ਨੂੰ ਹਾਈ ਂਡ ਜੌਬ ਫੇਅਰ ਅਤੇ 9 ਦਸੰਬਰ ਨੂੰ ਸਵੈ - ਰੋਜ਼ਗਾਰ ਮੇਲਾ ਆਯੋਜਿਤ ਕਰਵਾਇਆ ਜਾ ਰਿਹਾ ਹੈ। ਜਿਸ ਵਿਚ ਸੈਂਕੜੇ ਨੌਜਵਾਨਾਂ ਨੂੰ ਰੋਜ਼ਗਾਰ ਮਿਲਣ ਦੀ ਉਮੀਦ ਹੈ। ਇਸ ਸਬੰਧੀ ਤਿਆਰੀਆਂ ਦੀ ਸਮੀਖਿਆ ਕਰਨ ਲਈ ਡਿਪਟੀ ਕਮਿਸ਼ਨਰ ਸ਼ਰੀ ਹਰੀਸ਼ ਨਈਅਰ ਵੱਲੋਂ ਵੱਖ ਵੱਖ ਵਿਭਾਗਾਂ ਦੀ ਮੀਟਿੰਗ ਅੱਜ ਸਥਾਨਕ ਜ਼ਿਲਹਾ ਪਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਕੀਤੀ ਗਈ। ਨਈਅਰ ਨੇ ਨੌਜਵਾਨਾਂ ਨੂੰ ਇਹਨਾਂ ਮੇਲਿਆਂ ਅਤੇ ਜ਼ਿਲਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦਾ ਪੂਰਾ ਲਾਭ ਲੈਣ ਦਾ ਸੱਦਾ ਦਿੰਦਿਆਂ ਕਿਹਾ ਕਿ ਇਸ ਮੇਲੇ ਵਿਚ ਭਾਗ ਲੈਣ ਵਾਲੇ ਹਰੇਕ ਨੌਜਵਾਨ ਨੂੰ ਰੋਜ਼ਗਾਰ ਮਿਲ ਸਕਦਾ ਹੈ। ਮਿਤੀ 7 ਦਸੰਬਰ ਨੂੰ ਲੱਗਣ ਵਾਲੇ ਹਾਈ ਂਡ ਜੌਬ ਫੇਅਰ ਵਿਚ ਲਧਿਆਣਾ ਸਮੇਤ ਪੰਜਾਬ ਦੇ ਕਈ ਖੇਤਰਾਂ ਤੋਂ ਮਸ਼ਹੂਰ ਕੰਪਨੀਆਂ ਭਾਗ ਲੈਣ ਲਈ ਆ ਰਹੀਆਂ ਹਨ। ਇਹ ਮੇਲਾ ਜ਼ਿਲਹਾ ਪਰਬੰਧਕੀ ਕੰਪਲੈਕਸ ਮੋਗਾ ਸਥਿਤ ਜ਼ਿਲਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਸਵੇਰੇ 10 ਵਜੇ ਤੋਂ ਸ਼ਰੂ ਹੋਵੇਗਾ। ਉਹਨਾਂ ਕਿਹਾ ਕਿ ਇਸੇ ਤਰਹਾਂ ਮਿਤੀ 9 ਦਸੰਬਰ ਨੂੰ ਸਵੈ - ਰੋਜ਼ਗਾਰ ਮੇਲਾ ਆਯੋਜਿਤ ਕਰਵਾਇਆ ਜਾ ਰਿਹਾ ਹੈ। ਜਿਸ ਵਿਚ ਸੈਂਕੜੇ ਨੌਜਵਾਨਾਂ ਨੂੰ ਸਵੈ ਰੋਜ਼ਗਾਰ ਨਾਲ ਜੋੜਨ ਦਾ ਟੀਚਾ ਹੈ। ਇਸ ਵਿਚ ਜ਼ਿਲਹਾ ਉਦਯੋਗ ਕੇਂਦਰ, ਲੀਡ ਬੈਂਕ, ੱਸ ਸੀ ਕਾਰਪੋਰੇਸ਼ਨ, ਬੀ ਸੀ ਕਾਰਪੋਰੇਸ਼ਨ, ਡੇਅਰੀ ਵਿਭਾਗ, ਪਸ਼ੂ ਪਾਲਣ ਵਿਭਾਗ, ਮੱਛੀ ਪਾਲਣ ਵਿਭਾਗ ਅਤੇ ਹੋਰ ਵਿਭਾਗਾਂ ਵੱਲੋਂ ਨੌਜਵਾਨਾਂ ਨੂੰ ਕਰਜ਼ਾ ਦੇਣ ਬਾਰੇ ਕੇਸ ਕਲੀਅਰ ਕੀਤੇ ਜਾਣਗੇ। ਉਹਨਾਂ ਲੀਡ ਬੈਂਕ ਮੈਨੇਜਰ ਨੂੰ ਹਦਾਇਤ ਕੀਤੀ ਕਿ ਇਸ ਮੇਲੇ ਵਿੱਚ ਵੱਧ ਤੋਂ ਵੱਧ ਬੈਂਕਾਂ ਦੇ ਨਮਾਇੰਦਿਆਂ ਨੂੰ ਸੱਦਿਆ ਜਾਵੇ। ਯੋਗ ਨੌਜਵਾਨਾਂ ਨੂੰ ਤਰੰਤ ਕਰਜ਼ਾ ਮੱਹਈਆ ਕਰਵਾਉਣ ਦੀ ਕੋਸ਼ਿਸ਼ ਕੀਤੀ ਜਾਵੇ। ਇਸੇ ਤਰਹਾਂ ਕਰਜ਼ਾ ਲੈਣ ਵਾਲੇ ਨੌਜਵਾਨਾਂ ਨੂੰ ਕੰਮ ਸ਼ਰੂ ਕਰਨ ਤੋਂ ਪਹਿਲਾਂ ਲੋੜੀਂਦੀ ਸਿਖਲਾਈ ਦਿੱਤੀ ਜਾਵੇ। ਜ਼ਿਲਹਾ ਰੋਜ਼ਗਾਰ ਅਫ਼ਸਰ ਸ਼ਰੀਮਤੀ ਪਰਮਿੰਦਰ ਕੌਰ ਨੇ ਦੱਸਿਆ ਕਿ ਘਰ ਘਰ ਰੋਜ਼ਗਾਰ ਮਿਸ਼ਨ ਤਹਿਤ ਸਕੂਲਾਂ ਕਾਲਜਾਂ ਦੇ ਵਿਦਿਆਰਥੀਆਂ ਨੂੰ ਜ਼ਿਲਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੀ ਵਿਜਿਟ ਕਰਵਾਈ ਜਾਣੀ ਹੈ। ਇਸ ਵਿਜਿਟ ਰਾਹੀਂ ਵਿਦਿਆਰਥੀਆਂ ਨੂੰ ਬਿਊਰੋ ਦੀ ਕਾਰਜਪਰਣਾਲੀ ਅਤੇ ਗਤੀਵਿਧੀਆਂ ਬਾਰੇ ਜਾਣੂ ਕਰਵਾਉਣ ਦੀ ਕੋਸ਼ਿਸ਼ ਕੀਤੀ ਜਾਣੀ ਹੈ। ਇਸ ਸਬੰਧੀ ਡਿਪਟੀ ਕਮਿਸ਼ਨਰ ਸ਼ਰੀ ਹਰੀਸ਼ ਨਈਅਰ ਨੇ ਜ਼ਿਲਹਾ ਸਿੱਖਿਆ ਅਫ਼ਸਰ, ਸਰਕਾਰੀ ਆਈ ਟੀ ਆਈਜ਼ ਅਤੇ ਗਰੂ ਤੇਗ ਬਹਾਦਰ ਪੋਲੀਟੈਕਨਿਕ ਦੇ ਮਖੀਆਂ ਨੂੰ ਹਦਾਇਤ ਕੀਤੀ ਕਿ ਵਿਦਿਆਰਥੀਆਂ ਨੂੰ ਇਹ ਵਿਜਿਟ ਕਰਵਾਈ ਜਾਵੇ। ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜ) ਸਰ ਹਰਚਰਨ ਸਿੰਘ ਅਤੇ ਹੋਰ ਹਾਜ਼ਰ ਸਨ।
high end job fair on december 7 and self employment fair on december 9
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)