ਮੱਖ ਮੰਤਰੀ ਭਗਵੰਤ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਹੰ ਚੱਕਣ ਦੇ ਦਿਨ ਤੋਂ ਹੀ ਰੇਤ ਮਾਈਨਿੰਗ ਮਾਫੀਆ ਨੂੰ ਖਤਮ ਕਰਨ ਦਾ ਅਹਿਦ ਲਿਆ ਸੀ ਤੇ ਅਜਿਹੇ ਬੇਈਮਾਨ ਅਨਸਰਾਂ ਖਿਲਾਫ਼ ਸਖਤੀ ਨਾਲ ਨਜਿੱਠਦਿਆਂ ਆਪਣੇ ਵਾਅਦੇ ਨੂੰ ਪੂਰਾ ਕੀਤਾ ਹੈ। ਇਹ ਪਰਗਟਾਵਾ ਅੱਜ ਇੱਥੇ ਖਣਨ ਤੇ ਭੂ-ਵਿਗਿਆਨ ਮੰਤਰੀ ਹਰਜੋਤ ਸਿੰਘ ਬੈਂਸ ਨੇ ਨਿਊ ਚੰਡੀਗੜਹ ਦੇ ਈਕੋ ਸਿਟੀ-2 ਵਿਖੇ 2 ਲੱਖ ਮੀਟਰਿਕ ਟਨ ਸਮਰੱਥਾ ਵਾਲੇ ਰੇਤ ਤੇ ਬਜਰੀ ਦੇ ਪਹਿਲੇ ਸਰਕਾਰੀ ਵਿਕਰੀ ਕੇਂਦਰ ਦਾ ਉਦਘਾਟਨ ਕਰਨ ਮੌਕੇ ਕੀਤਾ ਜਿੱਥੇ ਕਿ ਰੇਤ ਤੇ ਬਜਰੀ ਦੀ ਕੀਮਤ 28 ਰਪ ਪਰਤੀ ਘਣ ਫੱਟ ਰੱਖੀ ਗਈ ਹੈ। ਮੰਤਰੀ ਨੇ ਕਿਹਾ ਕਿ ਸੂਬੇ ਨੂੰ ਹਾਈਕੋਰਟ ਤੋਂ ਰਾਹਤ ਮਿਲਣ ਉਪਰੰਤ ਇਹ ਕੀਮਤ 15 ਜਾਂ 16 ਰਪ ਪਰਤੀ ਘਣ ਫੱਟ ਤੱਕ ਹੇਠਾਂ ਆਉਣ ਦੀ ਸੰਭਾਵਨਾ ਹੈ। ਲੋਕਾਂ ਨੂੰ ਕਿਫ਼ਾਇਤੀ ਦਰਾਂ ਤੇ ਰੇਤਾ-ਬਜਰੀ ਮਹੱਈਆ ਕਰਵਾਉਣ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦਹਰਾਉਂਦੇ ਹੋ ਮੰਤਰੀ ਨੇ ਕਿਹਾ ਕਿ ਹਰ ਜ਼ਿਲਹੇ ਵਿੱਚ ਜਲਦ ਹੀ ਅਜਿਹਾ ਇੱਕ ਵਿਕਰੀ ਕੇਂਦਰ ਖੋਲਹਿਆ ਜਾਵੇਗਾ। ਮੰਤਰੀ ਨੇ ਕਿਹਾ ਕਿ ਇਸ ਪਹਿਲਕਦਮੀ ਨਾਲ ਰੇਤ ਮਾਫ਼ੀਆ ਨੂੰ ਨੱਥ ਪਾਉਣ ਵਿੱਚ ਵੱਡੀ ਮਦਦ ਮਿਲੇਗੀ। ਉਨਹਾਂ ਅੱਗੇ ਕਿਹਾ ਕਿ ਜਦੋਂ ਤੋਂ ਸਰਕਾਰ ਨੇ ਮਾਈਨਿੰਗ ਦਾ ਕੰਮ ਆਪਣੇ ਹੱਥਾਂ ਵਿੱਚ ਲਿਆ ਹੈ, ਮਾਈਨਿੰਗ ਮਾਫ਼ੀਆ ਦੀਆਂ ਵੱਡੀਆਂ ਮੱਛੀਆਂ ਨੂੰ ਜੇਲਹ ਵਿੱਚ ਡੱਕ ਦਿੱਤਾ ਗਿਆ ਹੈ ਤੇ ਨਾਜਾਇਜ਼ ਮਾਇਨਿੰਗ ਕਰਨ ਵਾਲਿਆਂ ਨੂੰ 2 ਲੱਖ ਰਪ ਦੇ ਜਰਮਾਨੇ ਕੀਤੇ ਗ ਹਨ।