872 ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਦੀਆਂ ਲਾਇਬਰੇਰੀਆਂ ਨੂੰ ਮਿਲਣਗੇ 4361 ਟੈਬਲੇਟ

08/12/2021 | The public times | punjab

ਚੰਡੀਗੜਹ, 8 ਦਸੰਬਰ - ਸਕੂਲੀ ਸਿੱਖਿਆ ਨੂੰ ਗਣਾਤਮਕਤਾ ਪਰਦਾਨ ਕਰਨ ਅਤੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਸ਼ੇਸ਼ ਉਪਰਾਲਿਆਂ ਦੀ ਲੜੀ ਵਿੱਚ ਸੂਬੇ ਦੇ 872 ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਦੀਆਂ ਲਾਇਬਰੇਰੀਆਂ ਨੂੰ 4361 ਟੈਬਲੇਟ ਦੇਣ ਦਾ ਫੈਸਲਾ ਕੀਤਾ ਗਿਆ ਹੈ। ਇਹ ਖਲਾਸਾ ਸਿੱਖਿਆ ਮੰਤਰੀ ਪਰਗਟ ਸਿੰਘ ਨੇ ਅੱਜ ਇੱਥੇ ਜਾਰੀ ਪਰੈਸ ਵਿੱਚ ਕੀਤਾ ਗਿਆ। ਸ. ਪਰਗਟ ਸਿੰਘ ਨੇ ਦੱਸਿਆ ਕਿ ਸਿੱਖਿਆ ਵਿਭਾਗ ਵੱਲੋਂ ਟੈਬਲੇਟ ਦੇਣ ਲਈ 872 ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਨੂੰ ਟੈਬਲੇਟ ਦੇਣ ਲਈ ਚਣਿਆ ਗਿਆ ਹੈ। ਸਰਕਾਰੀ ਸਕੂਲਾਂ ਦੀਆਂ ਲਾਇਬਰੇਰੀਆਂ ਨੂੰ ਹਾਈਟੈਕ ਬਣਾਉਣ ਦੇ ਉਦੇਸ਼ ਨਾਲ ਪਰਤੀ ਸਕੂਲ ਪੰਜ ਟੈਬਲੇਟ ਦਿੱਤੇ ਜਾ ਰਹੇ ਹਨ। ਉਨਹਾਂ ਅੱਗੇ ਦੱਸਿਆ ਕਿ ਵਿਭਾਗ ਵੱਲੋਂ ਟੈਬਲੇਟਾਂ ਵਿੱਚ ਈ-ਕੰਟੈਂਟ ਨਾਲ ਸਬੰਧਿਤ ਪਜ਼ ਵੀ ਇੰਸਟਾਲ ਕਰਕੇ ਦਿੱਤੀਆਂ ਜਾ ਰਹੀਆਂ ਹਨ ਅਤੇ ਸਬੰਧਿਤ ਸਕੂਲਾਂ ਨੂੰ ਈ -ਕੰਟੈਂਟ ਚਾਲੂ ਹਾਲਤ ਵਿੱਚ ਰੱਖਣਾ ਯਕੀਨੀ ਬਣਾਉਣ ਦੀ ਹਦਾਇਤ ਕੀਤੀ ਗਈ ਹੈ। ਸਿੱਖਿਆ ਮੰਤਰੀ ਨੇ ਦੱਸਿਆ ਕਿ ਵਿਭਾਗ ਵੱਲੋਂ ਟੈਬਲੇਟ ਦੀ ਵੰਡ ਸਬੰਧੀ ਸਮੂਹ ਜ਼ਿਲਹਾ ਸਿੱਖਿਆ ਅਫ਼ਸਰਾਂ (ਸੈਕੰਡਰੀ ਸਿੱਖਿਆ) ਨੂੰ ਸਟਾਕ ਦੀ ਜ਼ਿਲਹਾ ਪੱਧਰ ਤੇ ਪਰਾਪਤੀ, ਵੰਡ, ਰਿਕਾਰਡ ਅਤੇ ਸਰੱਖਿਆ ਸਬੰਧੀ ਹਦਾਇਤਾਂ ਜਾਰੀ ਕੀਤੀਆਂ ਹਨ ਜਿਸ ਅਨਸਾਰ ਸਮੂਹ ਜ਼ਿਲਹਾ ਸਿੱਖਿਆ ਅਫ਼ਸਰ ਅਤੇ ਜ਼ਿਲਹਾ ਨੋਡਲ ਅਫ਼ਸਰ ਆਪਣੇ ਅਧੀਨ ਪਰਾਪਤ ਸਟਾਕ ਦੀ ਕਾਰਜ ਸਮਰੱਥਾ ਦੀ ਜਾਂਚ ਕਰਨਗੇ। ਕਿਸੇ ਵੀ ਤਕਨੀਕੀ ਖਰਾਬੀ ਦੀ ਸੂਰਤ ਵਿੱਚ ਵਿਭਾਗ ਵੱਲੋਂ ਸਰਵਿਸ ਸੈਂਟਰਾਂ ਦੀ ਸੂਚੀ ਵੀ ਜਾਰੀ ਕੀਤੀ ਗਈ ਹੈ।ਵਿਭਾਗ ਵੱਲੋਂ ਜਲਦੀ ਹੀ ਸਕੂਲਾਂ ਨੂੰ ਟੈਬਲੇਟ ਦੀ ਵਰਤੋਂ ਸਬੰਧੀ ਹਦਾਇਤਾਂ ਜਾਰੀ ਕੀਤੀਆਂ ਜਾਣਗੀਆਂ

the libraries of 872 government senior secondary schools will get 4361 tablets


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App