ਦੇਸ਼ ਦੀ ਸਭ ਤੋਂ ਪਰਾਣੀ ਰਜਿਸਟਰਡ ਗੱਤਕਾ ਖੇਡ ਸੰਸਥਾ, ਨੈਸ਼ਨਲ ਗੱਤਕਾ ਸੋਸੀਸ਼ਨ ਆਫ ਇੰਡੀਆ (ਨ.ਜੀ..ਆਈ.), ਵੱਲੋਂ 20 ਜਨਵਰੀ ਤੋਂ 21 ਜਨਵਰੀ ਤੱਕ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਤਲਵੰਡੀ ਸਾਬੋ, ਜ਼ਿਲਹਾ ਬਠਿੰਡਾ ਵਿਖੇ 10ਵੀਂ ਨੈਸ਼ਨਲ ਗੱਤਕਾ (ਮਹਿਲਾ) ਚੈਂਪੀਅਨਸ਼ਿਪ ਕਰਵਾਈ ਜਾ ਰਹੀ ਹੈ। ਕੌਮੀ ਪੱਧਰ ਦਾ ਇਹ ਸਮਾਗਮ ਸ਼ਰੋਮਣੀ ਗਰਦਆਰਾ ਪਰਬੰਧਕ ਕਮੇਟੀ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਨੈਸ਼ਨਲ ਗੱਤਕਾ ਸੋਸੀਸ਼ਨ ਦੇ ਪਰਧਾਨ ਹਰਜੀਤ ਸਿੰਘ ਗਰੇਵਾਲ ਨੇ ਦੱਸਿਆ ਕਿ ਗੱਤਕਾ ਸੋਸੀਸ਼ਨ ਪੰਜਾਬ ਅਤੇ ਜ਼ਿਲਹਾ ਗੱਤਕਾ ਸੋਸੀਸ਼ਨ ਬਠਿੰਡਾ ਦੇ ਸਹਿਯੋਗ ਨਾਲ ਇਹ ਗੱਤਕਾ ਮਕਾਬਲੇ ਸਬ-ਜੂਨੀਅਰ, ਜੂਨੀਅਰ ਅਤੇ ਸੀਨੀਅਰ ਉਮਰ ਵਰਗ ਲਈ ਕਰਵਾ ਜਾਣਗੇ ਜਿੱਥੇ ਦਰਜਨ ਤੋਂ ਵੱਧ ਰਾਜਾਂ ਦੀਆਂ ਟੀਮਾਂ ਉਮਰ ਵਾਰਗ 14 ਤੋਂ ਘੱਟ, 18 ਸਾਲ ਤੋਂ ਘੱਟ, 22 ਸਾਲ ਤੋਂ ਘੱਟ ਅਤੇ 25 ਸਾਲ ਤੋਂ ਘੱਟ ਉਮਰ ਵਰਗ ਵਿੱਚ ਭਾਗ ਲੈਣਗੀਆਂ। ਇਹ ਮਕਾਬਲੇ ਵਿਸ਼ਵ ਗੱਤਕਾ ਫੈਡਰੇਸ਼ਨ ਅਤੇ ਨ.ਜੀ..ਆਈ. ਦੇ ਗੱਤਕਾ ਨਿਯਮਾਂ ਅਨਸਾਰ ਕਰਵਾ ਜਾਣਗੇ। ਇਸ ਦੌਰਾਨ ਨ.ਜੀ..ਆਈ. ਦੇ ਕੌਮੀ ਕੋਆਰਡੀਨੇਟਰ ਸਿਮਰਨਜੀਤ ਸਿੰਘ ਨੇ ਦੱਸਿਆ ਕਿ ਸਾਰੇ ਖਿਡਾਰੀਆਂ ਲੰਗਰ ਅਤੇ ਠਹਿਰਣ ਦੇ ਪਖਤਾ ਪਰਬੰਧ ਕੀਤੇ ਗ ਹਨ। ਉਨਹਾਂ ਅੱਗੇ ਕਿਹਾ ਕਿ ਹਰ ਇੱਕ ਟੀਮ ਨੂੰ ਇੰਨਾ ਮਕਾਬਲਿਆਂ ਵਿੱਚ ਭਾਗ ਲੈਣ ਲਈ ਆਪਣੀ ਗੱਤਕਾ ਕਿੱਟ ਲਿਆਉਣੀ ਪਵੇਗੀ। ਸਾਰੀਆਂ ਖਿਡਾਰਨਾਂ ਨੂੰ ਸਰਟੀਫਿਕੇਟ ਪਰਦਾਨ ਕੀਤੇ ਜਾਣਗੇ।