NRI ਪਰਿਵਾਰ ਦੀ ਬੇਟੀ ਕਿਰਨਦੀਪ ਕੌਰ ਨਾਲ ਲੈਣਗੇ ਜਲੰਧਰ ਦੇ ਫਤਿਹਪੁਰ ਦੋਨਾਂ ਪਿੰਡ ਦੇ ਗੁਰਦੁਆਰਾ ਤੀਰ ਸਾਹਿਬ ਵਿਖੇ ਲਾਵਾਂ ਵਾਰਿਸ ਪੰਜਾਬ ਦੇ ਦੇ ਮੁਖੀ ਅੰਮ੍ਰਿਤਪਾਲ ਸਿੰਘ ਦਾ ਭਲਕੇ ਵਿਆਹ ਹੋਣ ਜਾ ਰਿਹਾ ਹੈ। ਸੂਤਰਾਂ ਦੇ ਹਵਾਲੇ ਤੋਂ ਇਹ ਜਾਣਕਾਰੀ ਹਾਸਿਲ ਹੋਈ ਹੈ। ਮਿਲੀ ਜਾਣਕਾਰੀ ਮੁਤਾਬਿਕ ਨਕੋਦਰ ਨੇੜਲੇ ਪਿੰਡ ਕੁਲਾਰ ਦੇ ਰਹਿਣ ਵਾਲੇ ਅਤੇ ਹਾਲ ਵਾਸੀ ਇੰਗਲੈਂਡ ਦੀ ਕਿਰਨਦੀਪ ਕੌਰ ਨਾਲ ਫਤਿਹਪੁਰ ਦੋਨਾਂ ਦੇ ਗੁਰਦੁਆਰਾ ਤੀਰ ਸਾਹਿਬ ਵਿਖੇ ਭਾਈ ਅੰਮ੍ਰਿਤਪਾਲ ਸਿੰਘ ਦਾ ਆਨੰਦ ਕਾਰਜ ਹੋਵੇਗਾ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਿਕ ਵਾਰਿਸ ਪੰਜਾਬ ਦੇ ਦੇ ਮੁਖੀ ਅੰਮ੍ਰਿਤਪਾਲ ਸਿੰਘ ਦਾ ਵਿਆਹ ਐਨਆਰਆਈ ਲੜਕੀ ਕਿਰਨਦੀਪ ਕੌਰ ਨਾਲ ਹੋਣ ਜਾ ਰਿਹਾ ਹੈ। ਵਿਆਹ ਬਹੁਤ ਹੀ ਸਾਦੇ ਢੰਗ ਨਾਲ ਕੀਤਾ ਜਾ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਨਕੋਦਰ ਨੇੜਲੇ ਫਤਿਹਪੁਰ ਦੋਨਾਂ ਵਿਖੇ ਛੇਵੀਂ ਪਾਤਿਸ਼ਾਹੀ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਪਾਵਨ ਪਵਿੱਤਰ ਛੋਹ ਪ੍ਰਾਪਤ ਇਤਿਹਾਸਿਕ ਗੁਰੂਦੁਆਰਾ ਸਾਹਿਬ ਵਿਖੇ ਭਲਕੇ 10 ਫਰਵਰੀ ਨੂੰ ਇੰਗਲੈਂਡ ਨਾਗਰਿਕ ਲੜਕੀ ਨਾਲ ਭਾਈ ਅਮ੍ਰਿਤਪਾਲ ਸਿੰਘ ਦਾ ਆਨੰਦ ਕਾਰਜ ਹੋਵੇਗਾ।